ਖਾਲਸਾ ਸਾਜਨਾ ਦਿਵਸ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ
Published : Mar 11, 2021, 6:46 pm IST
Updated : Mar 11, 2021, 6:53 pm IST
SHARE ARTICLE
Jagir Kaur
Jagir Kaur

ਬੀਬੀ ਜਗੀਰ ਕੌਰ ਨੂੰ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਜਥੇ ਦੇ ਪ੍ਰੋਗਰਾਮ ਬਾਰੇ ਲਿਖਿਆ ਪੱਤਰ...

ਅੰਮ੍ਰਿਤਸਰ: ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ। ਇਹ ਜਥਾ 21 ਅਪ੍ਰੈਲ ਤੱਕ ਪਾਕਿਸਤਾਨ ’ਚ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਨ ਮਗਰੋਂ 22 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਜਥੇ ਦੇ ਪ੍ਰੋਗਰਾਮ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੱਤਰ ਭੇਜਿਆ ਹੈ।

SGPCSGPC

ਬੀਬੀ ਜਗੀਰ ਕੌਰ ਨੇ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਵੱਲੋਂ ਭੇਜੇ ਗਏ ਪੱਤਰ ਦੀ ਪੁਸ਼ਟੀ ਕਰਦਿਆਂ ਕਿਹਾ ਕਿ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ਹੋਵੇਗਾ ਅਤੇ ਇਸ ਤੋਂ ਇਲਾਵਾ ਸ਼ਰਧਾਲੂ ਵੱਖ-ਵੱਖ ਦਿਨਾਂ ਵਿਚ ਪਾਕਿਸਤਾਨ ’ਚ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਕਰ ਸਕਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। 

SGPCSGPC

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਨੁਸਾਰ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੀਆਂ ਤਿਆਰੀਆਂ ਜਾਰੀ ਹਨ ਅਤੇ 11 ਅਪ੍ਰੈਲ ਨੂੰ ਵੀਜ਼ਾ ਲੱਗੇ ਪਾਸਪੋਰਟ ਸ਼ਰਧਾਲੂਆਂ ਨੂੰ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਂ ਭੇਜੇ ਪੱਤਰ ਵਿਚ 11 ਦਿਨਾਂ ਦਾ ਪ੍ਰੋਗਰਾਮ ਪੁੱਜਾ ਹੈ, ਜਿਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮੁੱਖ ਸਕੱਤਰ ਐਡਵੋਕੇਟ ਧਾਮੀ ਨੇ ਦੱਸਿਆ ਕਿ ਪੁੱਜੇ ਪੱਤਰ ਅਨੁਸਾਰ 12 ਅਪ੍ਰੈਲ ਨੂੰ ਜਥਾ ਸੜਕੀ ਮਾਰਗ ਰਾਹੀਂ ਪਾਕਿਸਤਾਨ ਜਾਵੇਗਾ, ਜਿਥੇ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਰਧਾਲੂ ਮੁੱਖ ਸਮਾਗਮ ਦੌਰਾਨ ਸ਼ਾਮੂਲੀਅਤ ਕਰਨਗੇ।

Jagir KaurJagir Kaur

15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਅਤੇ 16 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਥਾ ਜਾਵੇਗਾ। ਇਸੇ ਦੌਰਾਨ 17-18 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਵਿਖੇ ਸ਼ਰਧਾਲੂ ਨਤਮਸਤਕ ਹੋਣਗੇ। 21 ਅਪ੍ਰੈਲ ਨੂੰ ਮੁੜ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਦਰਸ਼ਨ ਦੀਦਾਰ ਕਰਨ ਉਪਰੰਤ 22 ਅਪ੍ਰੈਲ ਨੂੰ ਜਥਾ ਵਾਪਸ ਭਾਰਤ ਪਰਤੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement