
ਟਿੱਪਰ ਡਰਾਈਵਰ ਦੇ ਖਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾਕੀਤਾ ਗਿਆ ਦਰਜ
ਬਰਨਾਲਾ- ਬੀਤੀ ਰਾਤ ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਜਿਪਸੀ ਅਤੇ ਟਿੱਪਰ ਦੀ ਟੱਕਰ ਹੋ ਜਾਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਧੌਲਾ ਵਜੋਂ ਹੋਈ ਹੈ।
Gurmail singh
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਜਿਪਸੀ ਰਾਹੀਂ ਬਰਨਾਲਾ- ਮਾਨਸਾ ਰੋਡ ਉੱਪਰ ਆ ਰਹੇ ਸਨ ਤਾਂ ਹੰਡਿਆਇਆ ਨੇੜੇ ਰਾਤ ਨੂੰ ਟਿੱਪਰ ਨਾਲ ਟੱਕਰ ਹੋ ਗਈ।
accident
ਇਸ ਹਾਦਸੇ ਵਿਚ ਗੁਰਮੇਲ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਦੀ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਅਣਪਛਾਤੇ ਟਿੱਪਰ ਡਰਾਈਵਰ ਦੇ ਖਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ।