
ਮਨੀਸ਼ ਸਿਸੋਦੀਆ ਨੂੰ ਵੀ ਜੱਫੀ ਪਾ ਕੇ ਮਿਲੇ ਭਗਵੰਤ ਮਾਨ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੂੰਝਾਫੇਰ ਜਿੱਤ ਹਾਸਲ ਕੀਤੀ। ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਇਸ ਇਤਿਹਾਸਿਕ ਜਿੱਤ ਪਿੱਛੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਆਗੂ-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ।
PHOTO
ਭਗਵੰਤ ਮਾਨ ਨੇ ਪੈਰ ਛੂਹ ਕੇ ਕੇਜਰੀਵਾਲ ਤੋਂ ਅਸ਼ੀਰਵਾਦ ਲਿਆ ਤੇ ਕੇਜਰੀਵਾਲ ਨੇ ਉਨ੍ਹਾਂ ਨੂੰ ਗਲੇ ਲਾਇਆ। ਇਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਥੇ ਮੌਜੂਦ ਸਨ। ਮਨੀਸ਼ ਸਿਸੋਦੀਆ ਨੇ ਵੀ ਭਗਵੰਤ ਮਾਨ ਨੂੰ ਗਲ ਲਾ ਕੇ ਇਸ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਨਾਲ ਪੰਜਾਬ ਪਾਰਟੀ ਇੰਚਰਾਜ ਰਾਘਵ ਚੱਢਾ ਵੀ ਸਨ।
PHOTO