ਬੰਦ-ਬੰਦ ਕਟਵਾਉਣ ਵਾਲੇ ਭਾਈ ਮਨੀ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਲਾਹੌਰ ਵਿਚ ਕਰਵਾਇਆ ਗੁਰਮਤਿ ਸਮਾਗਮ
Published : Mar 11, 2022, 11:52 pm IST
Updated : Mar 11, 2022, 11:52 pm IST
SHARE ARTICLE
image
image

ਬੰਦ-ਬੰਦ ਕਟਵਾਉਣ ਵਾਲੇ ਭਾਈ ਮਨੀ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਲਾਹੌਰ ਵਿਚ ਕਰਵਾਇਆ ਗੁਰਮਤਿ ਸਮਾਗਮ

ਲਾਹੌਰ, 11 ਮਾਰਚ (ਬਾਬਰ ਜਲੰਧਰੀ) : ਸਿੱਖ ਪੰਥ ਦੇ ਮਹਾਨ ਸੇਵਕ ਸ਼ਹੀਦ ਭਾਈ ਮਨੀ ਸਿੰਘ ਜੀ ਨੇ ਅਪਣਾ ਬੰਦ-ਬੰਦ ਕਟਵਾ ਕੇ ਸਿੱਖ ਕੌਮ ਲਈ ਮਿਸਾਲ ਕਾਇਮ ਕੀਤੀ ਸੀ। ਭਾਈ ਮਨੀ ਸਿੰਘ ਦਾ ਜਨਮ 1644 ਈਸਵੀ ਨੂੰ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਮੁਜੱਫ਼ਰਗੜ੍ਹ ਅਧੀਨ ਆਉਂਦੇ ਪਿੰਡ ਅਲੀਪੁਰ ‘ਚ ਹੋਇਆ ਸੀ। ਬੀਤੇ ਦਿਨ ਭਾਈ ਮਨੀ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਲਾਹੌਰ ਸਥਿਤ ਸ਼ਹੀਦੀ ਅਸਥਾਨ ’ਤੇ ਖਾਸ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ਼ ਦੌਰਾਨ ਕੀਰਤਨ, ਸੁਖਮਣੀ ਸਾਹਿਬ ਦਾ ਪਾਠ ਕੀਤਾ ਗਿਆ।
ਇਸ ਸਮਾਗਮ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਨੇ ਖਾਸ ਤੌਰ ’ਤੇ ਸ਼ਿਰਕਤ ਕੀਤੀ। 
ਇਸ ’ਚ ਭਾਈ ਸਰਬਤ ਸਿੰਘ, ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਗਿਆਨੀ ਮਨਜੀਤ ਸਿੰਘ, ਪ੍ਰਬੰਧਕ ਅਜਹਰ ਅੱਬਾਸ ਸ਼ਾਹ ਸ਼ਾਮਲ ਹੋਏ। ਇਸ ਤੋਂ ਇਲਾਵਾ ਕਵੇਟਾ ਤੋਂ ਆਏ ਰਾਗੀ ਜੱਥਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚਿਆ। ਇਸ ਮੌਕੇ ਸਮਾਗਮ ਵਿਚ ਵੱਡੀ ਗਿਣਤੀ ’ਚ ਸੰਗਤ ਨੇ ਵੀ ਸ਼ਿਰਕਤ ਕੀਤੀ। ਜਾਣਕਾਰੀ ਅਨੁਸਾਰ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ’ਚ ਸੁਖਮਣੀ ਸਾਹਿਬ ਦੇ ਪਾਠ ਉਪਰੰਤ ਭੋਗ ਪਾਏ ਗਏ ਅਤੇ ਸੰਗਤ ਲਈ ਖਾਸ ਤੌਰ ‘ਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ।    
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement