ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਕੇਜਰੀਵਾਲ ਅਤੇ ਭਗਵੰਤ ਮਾਨ
Published : Mar 11, 2022, 6:31 pm IST
Updated : Mar 11, 2022, 6:31 pm IST
SHARE ARTICLE
Photo
Photo

16 ਮਾਰਚ ਨੂੰ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ 'ਚ ਚੁੱਕਣਗੇ ਮੁੱਖ ਮੰਤਰੀ ਦੀ ਸਹੁੰ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਅੱਜ ਭਗਵੰਤ ਮਾਨ ਨੇ 'ਆਪ' ਸੁਪਰੀਮੋਂ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿੱਚ ਉਨਾਂ ਦੀ ਰਿਹਾਇਸ 'ਤੇ ਮੁਲਾਕਾਤ ਕੀਤੀ ਅਤੇ ਸਹੁੰ ਚੁੱਕ ਸਮਾਗਮ ਵਿੱਚ ਆਉਣ ਲਈ ਸੱਦਾ ਦਿੱਤਾ।

 

PHOTOPHOTO

ਇਸ ਮੌਕੇ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਸਹਿ ਪ੍ਰਭਾਰੀ ਰਾਘਵ ਚੱਢਾ ਨਾਲ ਮੀਟਿੰਗ ਕਰਕੇ ਅੱਗੇ ਦੀ ਰਣਨੀਤੀ ਬਾਰੇ ਚਰਚਾ ਕੀਤੀ।

PHOTOPHOTO

 

ਸ਼ੁੱਕਰਵਾਰ ਨੂੰ ਦਿੱਲੀ ਵਿੱਚ 'ਆਪ' ਆਗੂਆਂ ਦੀ ਬੈਠਕ 'ਚ ਫ਼ੈਸਲਾ ਕੀਤਾ ਗਿਆ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 13 ਮਾਰਚ ਨੂੰ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਦੇ ਦਰਸ਼ਨ ਕਰਨਗੇ ਅਤੇ ਇਤਿਹਾਸਕ ਜਿੱਤ ਲਈ ਮੱਥਾ ਟੇਕ ਕੇ ਪ੍ਰਮਾਤਮਾ ਦਾ ਸ਼ੁਕਰੀਆ ਕਰਨਗੇ। ਇਸ ਤੋਂ ਬਾਅਦ ਦੋਵੇਂ ਆਗੂ ਪੰਜਾਬ ਵਾਸੀਆਂ ਦਾ ਧੰਨਵਾਦ ਕਰਨ ਲਈ ਅੰਮ੍ਰਿਤਸਰ 'ਚ ਰੋਡ ਸ਼ੋਅ ਕਰਨਗੇ।

No Caption

ਜਦੋਂ ਕਿ 16 ਮਾਰਚ ਨੂੰ ਭਗਵੰਤ ਮਾਨ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਣਗੇ। ਜ਼ਿਕਰਯੋਗ ਹੈ ਕਿ 'ਆਪ' ਦੀ ਪੰਜਾਬ 'ਚ ਸ਼ਾਨਦਾਰ ਜਿੱਤ ਤੋਂ ਬਾਅਦ ਵੀਰਵਾਰ ਨੂੰ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਉਹ ਸ਼ਹੀਦ ਭਗਤ ਸਿੰਘ ਦੇ ਸਨਮਾਨ 'ਚ ਅਤੇ ਸ਼ਰਧਾਂਜਲੀ ਦੇਣ ਲਈ ਖਟਕੜ ਕਲਾਂ ਵਿੱਚ ਸਹੁੰ ਚੁਕਣਗੇ।

PHOTOPHOTO

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement