ਖ਼ਬਰਾਂ |

ਤਾਜ਼ਾ |

ਹੋਲਾ-ਮਹੱਲਾ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਤਲ ਕੀਤੇ NRI ਨਿਹੰਗ ਪਰਦੀਪ ਸਿੰਘ ਦਾ ਜੱਦੀ ਪਿੰਡ ਕੀਤਾ ਗਿਆ ਅੰਤਿਮ ਸਸਕਾਰ
Published : Mar 11, 2023, 2:23 pm IST
Updated : Mar 11, 2023, 3:10 pm IST
SHARE ARTICLE
photo
photo

2 ਆਰੋਪੀ ਹੁਣ ਤੱਕ ਫੜੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸ਼ਨ ਅਤੇ ਸਰਕਾਰ ’ਤੇ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ

 

 ਸ੍ਰੀ ਅਨੰਦਪੁਰ ਸਾਹਿਬ : ਹੋਲਾ-ਮਹੱਲਾ ਦੇਖਣ ਸ੍ਰੀ ਅਨੰਦਪੁਰ ਸਾਹਿਬ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ 24 ਸਾਲਾ ਦੇ NRI ਨਿਹੰਗ ਪਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਅੱਜ ਉਸ ਦੇ ਜੱਦੀ ਪਿੰਡ ਗਾਜੀਕੋਟ ਵਿਖੇ ਉਸ ਦੀ ਮ੍ਰਿਤਕ ਦੇਹ ਨੂੰ ਲਿਆਂਦਾ ਗਿਆ ਉਸ ਦੀ ਮ੍ਰਿਤਕ ਦੇ ਪਿੰਡ ਪਹੁੰਚਨ ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਮ੍ਰਿਤਕ ਪਰਦੀਪ ਸਿੰਘ ਦੀ ਅੰਤਿਮ ਦਰਸ਼ਨ ਕਰਨ ਲਈ ਵੱਖ-ਵੱਖ ਸਿਆਸੀ ਅਤੇ ਨਿਹੰਗ ਜਥੇਬੰਦੀਆਂ ਦੇ ਆਗੂ ਪਹੁੰਚੇ।

ਇਹ ਖ਼ਬਰ ਵੀ ਪੜ੍ਹੋ :ਬਜਟ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਜਵਾਬ

ਮ੍ਰਿਤਕ ਦੇ ਪਿਤਾ ਸੂਬੇਦਾਰ ਮੇਜਰ ਗੁਰਬਖਸ਼ ਸਿੰਘ ਨੇ ਉਸ ਨੂੰ ਮੁੱਖ ਅਗਨੀ ਦੇ ਕੇ ਅਤਿੰਮ ਸਸਕਾਰ ਕੀਤਾ ਅਤੇ ਕਿਹਾ ਕਿ ਉਹਨਾਂ ਨੂੰ ਪ੍ਰਸ਼ਾਸਨ ਨੇ ਆਸ਼ਵਾਸਨ ਦਿੱਤਾ ਹੈ ਕਿ ਸਾਰੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪ੍ਰਸ਼ਾਸ਼ਨ ਆਪਣਾ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪਰਦੀਪ ਸਿੰਘ ਨੇ ਗੁਰੂ ਧਾਮਾਂ ਦੀ ਮਰਿਆਦਾ ਨੂੰ ਬਹਾਲ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ :ਵਿਦੇਸ਼ ਜਾਣ ਦੀ ਚਾਹਤ ਨੌਜਵਾਨ ਲਈ ਬਣੀ ਕਾਲ, ਕੈਨੇਡਾ ਦਾ ਵੀਜ਼ਾ ਨਾ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਨੇ ਕੀਤੀ ਖ਼ੁਦਕੁਸ਼ੀ

ਮ੍ਰਿਤਕ ਨਿਹੰਗ ਪਰਦੀਪ ਸਿੰਘ ਦੇ ਪਿਤਾ ਸੂਬੇਦਾਰ ਮੇਜਰ ਗੁਰਬਖਸ਼ ਸਿੰਘ ਆਪਣੇ ਪੁੱਤਰ ਦਾ ਅਤਿੰਮ ਸਸਕਾਰ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਸ ਦੇ ਪੁੱਤਰ ਨੇ ਗੁਰੂ-ਧਾਮ ਦੀ ਮਰਿਆਦਾ ਨੂੰ ਬਹਾਲ ਰੱਖਣ ਦੇ ਲਈ ਆਪਣੀ ਸ਼ਹਾਦਤ ਦਿੱਤੀ ਹੈ। ਉਸ ਨੂੰ ਆਪਣੇ ਪੁੱਤਰ ਦੀ ਸ਼ਹਾਦਤ ’ਤੇ ਮਾਣ ਹੈ। ਉਸ ਨੇ ਕਿਹਾ ਕਿ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਅਜਿਹੇ ਹੁਲੜਬਾਜਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਰਕਾਰ ਨੂੰ ਪਰਦੀਪ ਦੀ ਸ਼ਹਾਦਤ ਤੋਂ ਸਬਕ ਸਿੱਖਣਾ ਚਾਹੀਦਾ ਹੈ। 2 ਆਰੋਪੀ ਹੁਣ ਤੱਕ ਫੜੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸ਼ਨ ਅਤੇ ਸਰਕਾਰ ’ਤੇ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement