ਪੰਜਾਬ ਸਿਹਤ ਵਿਭਾਗ ਵੱਲੋਂ 12 ਮਾਰਚ ਤੋਂ ਮਨਾਇਆ ਜਾਵੇਗਾ ‘ਗਲੂਕੋਮਾ ਹਫ਼ਤਾ ’ : ਸਿਹਤ ਮੰਤਰੀ
Published : Mar 11, 2023, 6:53 pm IST
Updated : Mar 11, 2023, 6:53 pm IST
SHARE ARTICLE
Balbir Singh
Balbir Singh

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ



 

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 12 ਤੋਂ 18 ਮਾਰਚ ਤੱਕ ‘ਵਿਸ਼ਵ ਗਲੂਕੋਮਾ ਹਫ਼ਤਾ’ ਮਨਾਇਆ ਜਾਵੇਗਾ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਇਸ ਸਬੰਧੀ ਅੱਗੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਗਲੂਕੋਮਾ ( ਮੋਤੀਆ ) ਸਬੰਧਤ ਅੰਨ੍ਹੇਪਣ ਦੀ ਰੋਕਥਾਮ ਅਤੇ ਜਲਦੀ ਇਲਾਜ ਹੀ ਇਸ ਗੰਭੀਰ ਬਿਮਾਰੀ ਤੋਂ ਬਚਣ ਦਾ ਮੁੱਖ ਉਪਾਅ ਹੈ।

ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਗਲੂਕੋਮਾ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਗਲੂਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ, ਤਾਂ ਕਿ ਸਮੇਂ ਸਿਰ ਉਨ੍ਹਾਂ ਦਾ ਸੁਚੱਜੇ ਢੰਗ ਨਾਲ ਇਲਾਜ ਕੀਤਾ ਜਾ ਸਕੇ।

ਇਸ ਬਿਮਾਰੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ‘ਗਲੂਕੋਮਾ ’ ਵਿਸ਼ਵ ਵਿੱਚ ਲਾ-ਇਲਾਜ ਅੰਨ੍ਹੇਪਣ ਦਾ ਸਭ ਤੋਂ ਵੱਡਾ ਕਾਰਨ ਹੈ। ਇਹ ਬਿਮਾਰੀ ਅੱਖਾਂ ਦੇ ਦਬਾਅ (ਇੰਟਰਾਓਕੂਲਰ ਪ੍ਰੈਸ਼ਰ) ਵਿੱਚ ਵਾਧੇ ਕਾਰਨ ਆਪਟਿਕ ਨਰਵ ਨੂੰ ਨੁਕਸਾਨ ਪਹੁੰਚਾਉਂਦੀ ਹੈ, ਜਿਸ ਨਾਲ ਮਰੀਜ਼ ਨੂੰ ਦੇਖਣ ਵਿੱਚ ਸਮੱਸਿਆ  ਹੁੰਦੀ ਹੈ। ਉਹਨਾਂ ਅੱਗੇ ਕਿਹਾ ਕਿ ਕਾਲਾ ਮੋਤੀਆ ਅਕਸਰ ਚੁੱਪ-ਚਪੀਤੇ ਨਿਗਾਹ ਨੂੰ ਪ੍ਰਭਾਵਤ ਕਰਦਾ ਹੈ ਕਿਉਂਕਿ ਮਰੀਜ਼ ਨੂੰ ਮਾਡਰੇਟ ਤੋਂ ਐਡਵਾਂਸ ਸਟੇਜ ਤੱਕ ਇਸਦਾ ਕੋਈ ਵੀ ਲੱਛਣ ਨਹੀਂ ਮਿਲਦਾ।

ਮੰਤਰੀ ਨੇ ਕਿਹਾ ਕਿ ਜੇਕਰ ਬਿਮਾਰੀ ਦਾ ਜਲਦ ਪਤਾ ਲਗਾ ਲਿਆ  ਜਾਵੇ ਅਤੇ ਸਹੀ ਇਲਾਜ ਉਪਲਬਧ ਹੋਵੇ  ਤਾਂ ਘੱਟੋ-ਘੱਟ 90 ਫੀਸਦ ਮਾਮਲਿਆਂ ਵਿੱਚ ਅੰਨ੍ਹੇਪਣ ਨੂੰ ਰੋਕਿਆ ਜਾ ਸਕਦਾ ਹੈ । ਜ਼ਿਕਰਯੋਗ ਹੈ ਕਿ ਲਗਭਗ 12 ਮਿਲੀਅਨ ਭਾਰਤੀ  ਗਲੂਕੋਮਾ (ਮੋਤੀਆ) ਤੋਂ ਪੀੜਤ ਹਨ, ਜਿਨ੍ਹਾਂ ਵਿੱਚੋਂ 1.2 ਮਿਲੀਅਨ ਇਸ ਬਿਮਾਰੀ ਕਾਰਨ ਅੰਨ੍ਹੇਪਣ ਦਾ ਸ਼ਿਕਾਰ ਹੋਏ ਹਨ। 

ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਗਲੂਕੋਮਾ ਤੋਂ ਪੀੜਤ ਹੋ ਸਕਦਾ ਹੈ , ਪਰ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਪਰਿਵਾਰਕ ਮੈਂਬਰ  ਜਿਸਨੂੰ  ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ ਜਿਹੀ ਕੋਈ ਬਿਮਾਰੀ ਹੋਵੇ ਜਾਂ ਕੋਰਟੀਕੋਸਟੀਰੋਇਡ  ਖਾਸ ਤੌਰ ’ਤੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਕੁਝ ਲੋਕਾਂ ਲਈ ਇਹ ਵਧੇਰੇ ਜੋਖਮ-ਭਰਪੂਰ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਅੱਖਾਂ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੂਕੋਮਾ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ  ਸਮਾਂ ਰਹਿੰਦਿਆਂ ਬਿਮਾਰੀ ਦੀ ਪਛਾਣ ਅਤੇ ਸਾਵਧਾਨੀਪੂਰਵਕ  ਇਲਾਜ ਕਰਾਉਣ ਨਾਲ ਜ਼ਿਆਦਾਤਰ ਮਾਮਲਿਆਂ ਵਿੱਚ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ।  ਉਹਨਾਂ ਸਲਾਹ ਦਿੰਦਿਆਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ-ਤਿੰਨ ਸਾਲ ਬਾਅਦ ਅੱਖਾਂ ਦੀ ਮੁਕੰਮਲ ਜਾਂਚ ਕਰਵਾਉਣੀ ਚਾਹੀਦੀ ਹੈ, ਜਦੋਂ ਕਿ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਛਮਾਹੀ-ਦਰ-ਛਮਾਹੀ  ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ‘ਵਿਸ਼ਵ ਗਲੂਕੋਮਾ ਹਫ਼ਤਾ’ ਮਨਾਉਣ ਲਈ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਮੁਫ਼ਤ ਅੱਖਾਂ ਦੇ ਜਾਂਚ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵਲੋਂ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਂਈਡਨੈਸ ਐਂਡ ਵਿਜ਼ੂਅਲ ਇੰਪੇਅਰਮੈਂਟ(ਐਨ.ਪੀ.ਸੀ. ਅਤੇ ਵੀ.ਆਈ. ) ਤਹਿਤ  ਆਈ.ਈ.ਸੀ. ਗਤੀਵਿਧੀਆਂ ਦੀ ਇੱਕ ਲੜੀ - ਜਿਸ ਵਿੱਚ ਰੇਡੀਓ ਭਾਸ਼ਣ, ਜਾਗਰੂਕਤਾ ਭਾਸ਼ਣ/ਸੀਐਮਈ, ਨੁੱਕੜ ਨਾਟਕ, ਜਾਗਰੂਕਤਾ ਰੈਲੀਆਂ, ਲੈਕਚਰ, ਸਕੂਲਾਂ ਵਿੱਚ ਪੇਂਟਿੰਗ ਮੁਕਾਬਲੇ, ਵਾਕਥੌਨ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਸ਼ਾਮਲ ਹਨ, ਕਰਵਾਈਆਂ  ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਗਲੂਕੋਮਾ ਦੀ ਰੋਕਥਾਮ ਅਤੇ ਨਿਯੰਤਰਣ ਬਾਰੇ ਜਾਗਰੂਕ ਕੀਤਾ ਸਕੇ।

 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement