ਪੰਜਾਬ ਵਿਧਾਨ ਸਭਾ: ਔਰਤਾਂ ਨੂੰ 1000 ਰੁਪਏ ਮਹੀਨਾ ਭੱਤਾ ਨਾ ਦੇਣ 'ਤੇ ਭਾਜਪਾ ਨੇ ਘੇਰੀ ਸਰਕਾਰ

By : GAGANDEEP

Published : Mar 11, 2023, 3:48 pm IST
Updated : Mar 11, 2023, 3:48 pm IST
SHARE ARTICLE
PHOTO
PHOTO

ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਸ਼ਨੀਵਾਰ ਸਵੇਰੇ ਬਜਟ 2023-24 'ਤੇ ਬਹਿਸ ਸ਼ੁਰੂ ਹੋ ਗਈ। ਬਜਟ 'ਤੇ ਬਹਿਸ ਦੌਰਾਨ, ਭਾਜਪਾ ਵਿਧਾਇਕਾਂ ਨੇ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣ 'ਤੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਦੇ ਇੱਕ ਸਾਲ ਬਾਅਦ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ। ਇਸ ਨੂੰ ਲੈ ਕੇ ਭਾਜਪਾ ਵਿਧਾਇਕਾਂ ਨੇ ਸਰਕਾਰ ਦੀ ਨੀਅਤ 'ਤੇ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ :ਕਮਰੇ ਵਿਚ ਸੌਂ ਰਹੇ ਵਿਅਕਤੀ ਨੂੰ ਡੰਡਿਆਂ ਨਾਲ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, ਕੰਧਾਂ 'ਤੇ ਪਏ ਖੂਨ ਦੇ ਦਾਗ

ਭਾਜਪਾ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਬਜਟ ’ਤੇ ਬਹਿਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਨਾ ਦੇ ਕੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਹੈ। ਸ਼ੁੱਕਰਵਾਰ ਨੂੰ ਜਿਵੇਂ ਹੀ ਪੰਜਾਬ ਦਾ ਬਜਟ ਸ਼ੁਰੂ ਹੋਇਆ ਤਾਂ ਔਰਤਾਂ ਟੀਵੀ ਦੇ ਸਾਹਮਣੇ ਬੈਠ ਗਈਆਂ ਪਰ ਦੋ ਘੰਟੇ ਬਾਅਦ ਵੀ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਸਾਲ ਵਿੱਚ ਦੋ ਬਜਟ ਆਉਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ :ਅਬੋਹਰ 'ਚ ਨਕਾਬਪੋਸ਼ ਬਦਮਾਸ਼ਾਂ ਨੇ ਗੰਡਾਸਾ ਦਿਖਾ ਕੇ ਬਾਈਕ ਸਵਾਰ ਤੋਂ ਲੁੱਟਿਆ ਮੋਬਾਈਲ ਤੇ 2 ਹਜ਼ਾਰ ਰੁਪਏ 

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਇੱਕ ਸਾਲ ਵਿੱਚ 504 ਮੁਹੱਲਾ ਕਲੀਨਿਕ ਖੋਲ੍ਹਣ ਤੋਂ ਬਾਅਦ ਹੁਣ 142 ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਦੀ ਗੱਲ ਚੱਲ ਰਹੀ ਹੈ ਪਰ ਕੀ ਸਰਕਾਰ ਇਸ ਰਫ਼ਤਾਰ ਨਾਲ 5 ਸਾਲਾਂ ਵਿੱਚ 16000 ਕਲੀਨਿਕ ਖੋਲ੍ਹ ਸਕੇਗੀ। ਬਹਿਸ ਦੌਰਾਨ ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਤਾਂ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਕੇਂਦਰ ਦੀਆਂ ਸਕੀਮਾਂ ਨੂੰ ਪੰਜਾਬ ਵਿੱਚ ਲਾਗੂ ਨਹੀਂ ਕਰ ਸਕੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement