ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੇ ਬਜਟ ਦੀ ਕੀਤੀ ਤਾਰੀਫ, ਕਿਹਾ- ਮਾਨ ਸਰਕਾਰ ਹੈ ਕਿਸਾਨ ਹਿਤੈਸ਼ੀ
Published : Mar 11, 2023, 4:54 pm IST
Updated : Mar 11, 2023, 4:54 pm IST
SHARE ARTICLE
PHOTO
PHOTO

ਮੁੱਖ ਬੁਲਾਰੇ ਮਲਵਿੰਦਰ ਕੰਗ ਨੇ ਕਿਹਾ- ਬਜਟ ਵਿੱਚ ਪੰਜਾਬ ਨੂੰ ਅੱਗੇ ਲਿਜਾਣ ਦੀ ਦੂਰਅੰਦੇਸ਼ੀ ਝਲਕਦੀ ਹੈ

 


 ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ ਬਜਟ 2023-24 ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਜਟ ਵਿੱਚ ਮਾਨ ਸਰਕਾਰ ਦੀ ਦੂਰਅੰਦੇਸ਼ੀ ਝਲਕਦੀ ਹੈ। ਇਹ ਬਜਟ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ।

 ਸ਼ਨੀਵਾਰ ਨੂੰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ ਅਤੇ ਐਡਵੋਕੇਟ ਰਵਿੰਦਰ ਸਮੇਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਬਜਟ ਵਿਚ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ‘ਤੇ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਦੀ ਹਾਲਤ ਸੁਧਾਰੀ ਜਾ ਸਕੇ।

 ਕੰਗ ਨੇ ਕਿਹਾ ਕਿ ਇਸ ਵਾਰ ਖੇਤੀਬਾੜੀ ਲਈ ਬਜਟ ਵਿੱਚ ਪਿਛਲੇ ਬਜਟ ਦੇ ਮੁਕਾਬਲੇ 20 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਮਾਨ ਸਰਕਾਰ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਖੇਤੀ ਬਜਟ ਵਿੱਚ ਵਾਧਾ ਕਰਨ ਦੇ ਨਾਲ-ਨਾਲ ਮਾਨ ਸਰਕਾਰ ਨੇ ਬਜਟ ਵਿੱਚ ਫਸਲੀ ਵਿਭਿੰਨਤਾ 'ਤੇ ਜ਼ੋਰ ਦਿੱਤਾ ਅਤੇ ਇਸ ਲਈ 1000 ਕਰੋੜ ਰੁਪਏ ਅਲਾਟ ਕੀਤੇ।  ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦੀ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਕੇ ਉਤਸ਼ਾਹਿਤ ਕੀਤਾ ਸੀ, ਜਿਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਸਨ।

ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੌਰਾਨ ਗੰਨਾ ਕਿਸਾਨਾਂ ਦੀ ਹਾਲਤ ਮਾੜੀ ਸੀ। ਉਨ੍ਹਾਂ ਨੂੰ ਐਮਐਸਪੀ ਦਾ ਭੁਗਤਾਨ ਵੀ ਸਮੇਂ ਸਿਰ ਨਹੀਂ ਮਿਲਦਾ ਸੀ। ਮਾਨ ਸਰਕਾਰ ਨੇ ਨਾ ਸਿਰਫ਼ ਗੰਨਾ ਕਿਸਾਨਾਂ ਦੇ ਬਕਾਏ ਕਲੀਅਰ ਕੀਤੇ ਹਨ, ਸਗੋਂ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਵਧਾ ਕੇ ₹ 380 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।

 ਕੰਗ ਨੇ ਕਿਹਾ ਕਿ ਇਸ ਬਜਟ ਵਿੱਚ ਮਾਨ ਸਰਕਾਰ ਨੇ ਪੇਂਡੂ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਕਈ ਸਰਕਾਰੀ ਅਦਾਰਿਆਂ ਨੂੰ ਬੇਲਆਊਟ ਪੈਕੇਜ ਦੇ ਕੇ ਉਨ੍ਹਾਂ ਦੇ ਸੁਚਾਰੂ ਢੰਗ ਨਾਲ ਕੰਮ ਕਰਨ ਦਾ ਰਾਹ ਪੱਧਰਾ ਕੀਤਾ ਹੈ। ਇਸ ਵਾਰ ਸਰਕਾਰ ਨੇ ਮਾਰਕਫੈੱਡ ਨੂੰ ਬੇਲ ਆਊਟ ਪੈਕੇਜ ਦਿੱਤਾ ਅਤੇ 13 ਨਵੇਂ ਗੋਦਾਮ ਬਣਾਉਣ ਲਈ ਬਜਟ 'ਚ ਵਿਵਸਥਾ ਕੀਤੀ ਹੈ ਤਾਂ ਜੋ ਮਾਰਕਫੈੱਡ ਦੁਨੀਆ ਭਰ 'ਚ ਬਰਾਂਡ ਬਣ ਸਕੇ। ਇਸ ਤੋਂ ਇਲਾਵਾ ਸਰਕਾਰ ਨੇ ਪੰਜਾਬ ਗ੍ਰਾਮੀਣ ਬੈਂਕ, ਪਨਸਪ ਅਤੇ ਸ਼ੂਗਰਫੈੱਡ ਨੂੰ ਵੀ ਬੇਲਆਊਟ ਪੈਕੇਜ ਦਿੱਤਾ ਹੈ।

 ਕੰਗ ਨੇ ਵਿਰੋਧੀ ਧਿਰ ਦੇ ਆਗੂਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰ ਕੋਲ ਬਜਟ ਦੀ ਆਲੋਚਨਾ ਕਰਨ ਲਈ ਕੁਝ ਨਹੀਂ ਹੈ, ਇਸ ਲਈ ਉਹ ਇਧਰ-ਉਧਰ ਦੀਆਂ ਗੱਲਾਂ ਕਰ ਕੇ ਗੁੰਮਰਾਹ ਕਰ ਰਹੇ ਹਨ। ਜਦੋਂ ਕਿ ਅਸਲੀਅਤ ਇਹ ਹੈ ਕਿ ਬਜਟ ਵਿੱਚ ਹਰ ਵਰਗ ਅਤੇ ਹਰ ਖੇਤਰ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement