ਪੰਜਾਬ ਸਰਕਾਰ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਲਈ ਬਜਟ ਵਿੱਚ 258 ਕਰੋੜ ਰੁਪਏ ਰਾਖ਼ਵੇਂ ਰੱਖੇ
Published : Mar 11, 2023, 7:21 pm IST
Updated : Mar 11, 2023, 7:21 pm IST
SHARE ARTICLE
photo
photo

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਧੰਨਵਾਦ; ਕਿਹਾ, ਅਲਾਟ ਕੀਤੀ ਰਾਸ਼ੀ ਵਿਭਾਗ ਦੀਆਂ ਵੱਖ-ਵੱਖ ਵਾਤਾਵਰਣ ਪੱਖੀ ਪਹਿਲਕਦਮੀਆਂ ਨੂੰ ਕਰੇਗੀ ਉਤਸ਼ਾਹਤ

 

ਚੰਡੀਗੜ੍ਹ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਾ ਛੱਡਣ ਸਬੰਧੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਦੇ ਬਜਟ ਵਿੱਚ ਵਿਭਾਗ ਲਈ 258 ਕਰੋੜ ਰੁਪਏ ਰਾਖ਼ਵੇਂ ਰੱਖੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰਿਆਵਲ ਅਧੀਨ ਰਕਬੇ ਵਿੱਚ ਵਾਧਾ ਕਰਨ ਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਸਬੰਧੀ ਜੰਗਲਾਤ ਵਿਭਾਗ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਹੁਲਾਰਾ ਦੇਣ ਲਈ ਉਪਰੋਕਤ ਬਜਟੀ ਉਪਬੰਧ ਸਹਾਈ ਸਿੱਧ ਹੋਵੇਗਾ।

ਰਾਖ਼ਵੀਂ ਰੱਖੀ 258 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 196 ਕਰੋੜ ਰੁਪਏ ਪੰਜਾਬ ਕੰਪੇਨਸਟਰੀ ਫੋਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ (ਪਨਕੈਂਪਾ) ਲਈ ਅਲਾਟ ਕੀਤੇ ਗਏ ਹਨ ਜਦਕਿ 13 ਕਰੋੜ ਰੁਪਏ ਜੰਗਲੀ ਜੀਵ ਅਤੇ ਚਿੜੀਆਘਰ ਵਿਕਾਸ ਲਈ ਅਤੇ 31 ਕਰੋੜ ਰੁਪਏ ਗ੍ਰੀਨ ਪੰਜਾਬ ਮਿਸ਼ਨ ਲਈ ਅਲਾਟ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ 50 ਲੱਖ ਬੂਟੇ ਲਾਉਣ ਦੇ ਟੀਚੇ ਨੂੰ ਪੂਰਾ ਕਰਦਿਆਂ ਹੁਣ ਤੱਕ 54 ਲੱਖ ਬੂਟੇ ਲਗਾਏ ਜਾ ਚੁੱਕੇ ਹਨ। ਇਸ ਦੇ ਨਾਲ ਵਿੱਤੀ ਸਾਲ 2023-24 ਵਿੱਚ 1 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement