Lok Sabha Elections: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ
Published : Mar 11, 2024, 6:49 pm IST
Updated : Mar 11, 2024, 6:49 pm IST
SHARE ARTICLE
CEO Sibin C Visits State Level Media Monitoring Cell News in punjabi
CEO Sibin C Visits State Level Media Monitoring Cell News in punjabi

Lok Sabha Elections: ਲੋਕ ਸਭਾ ਚੋਣਾਂ-2024 ਵਿੱਚ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ

CEO Sibin C Visits State Level Media Monitoring Cell News in punjabi : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ  ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ। 

ਇਹ ਵੀ ਪੜ੍ਹੋ: CAA Implemented News: ਪੂਰੇ ਦੇਸ਼ ਵਿਚ ਲਾਗੂ ਹੋਇਆ CAA, ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿੱਚ ਮੀਡੀਆ ਮੋਨੀਟਰਿੰਗ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ।  ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ।  

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਨਕਲੀ ਫੌਜੀ ਅਫਸਰ ਫੜਿਆ, ਕਈ ਰੈਂਕ ਦੀਆਂ ਵਰਦੀਆਂ ਵੀ ਹੋਈਆਂ ਬਰਾਮਦ

ਕਾਬਿਲੇਗੌਰ ਹੈ ਕਿ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਅਤੇ ਪੇਸ਼ੇਵਰ ਸੋਸ਼ਲ ਮੀਡੀਆ ਮਾਹਿਰਾਂ ਰਾਹੀਂ ਸਾਰੇ ਅਖ਼ਬਾਰਾਂ, ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਸਾਈਟਾਂ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕਰ ਰਿਹਾ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਇੱਥੋਂ ਹੀ ਲੋਕ ਸਭਾ ਚੋਣਾਂ-2024 ਬਾਬਤ ਜ਼ਰੂਰੀ ਜਾਣਕਾਰੀਆਂ ਅਤੇ ਸੂਚਨਾਵਾਂ ਮੀਡੀਆ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਜ਼ਾਬਤੇ ਤੋਂ ਬਾਅਦ ਵੀ ਜਾਰੀ ਰਹਿਣਗੀਆਂ।  ਮੀਡੀਆ ਮੋਨੀਟਰਿੰਗ ਸੈੱਲ ਦੇ ਦੌਰੇ ਦੌਰਾਨ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'CEO Sibin C Visits State Level Media Monitoring Cell News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement