Punjab News : ਮਰਹੂਮ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਤੀ ਕਿਰਪਾਲ ਸਿੰਘ ਬਾਵਾ ਦਾ ਹੋਇਆ ਦਿਹਾਂਤ 

By : BALJINDERK

Published : Mar 11, 2024, 7:35 pm IST
Updated : Mar 11, 2024, 7:35 pm IST
SHARE ARTICLE
Gurmeet Bawa's husband Kirpal Bawa
Gurmeet Bawa's husband Kirpal Bawa

Punjab News : ਕਿਰਪਾਲ ਬਾਵਾ ਸੀ ਲੰਬੇ ਸਮੇਂ ਤੋਂ ਬੀਮਾਰ

Punjab News :  ਜਲੰਧਰ : ਪੰਜਾਬੀ ਸਵਰਗਵਾਸੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਘਰ ਇਕ ਵਾਰ ਫਿਰ ਮਾਤਮ ਛਾ ਗਿਆ ਹੈ। ਗੁਰਮੀਤ ਬਾਵਾ ਦੇ ਪਤੀ ਕਿਰਪਾਲ ਬਾਵਾ ਦਾ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਗੁਰਮੀਤ ਬਾਵਾ ਦੀ ਧੀ ਗਲੋਰੀ ਬਾਵਾ ਨੇ ਆਪਣੇ ਪਿਤਾ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਲੰਬੇ ਸਮੇਂ ਤੋਂ ਬੀਮਾਰ ਸਨ। 

ਇਹ ਵੀ ਪੜੋ:Delhi News : CAA ਨੂੰ ਲਾਗੂ ਕਰਨ ਨਾਲ ਜੁੜੇ ਨਿਯਮ ਨੂੰ ਨੋਟੀਫਾਈ ਕੀਤੇ ਜਾਣ ਦੀ ਸੰਭਾਵਨਾ  


ਦੱਸਣਯੋਗ ਹੈ ਕਿ ਗੁਰਮੀਤ ਬਾਵਾ ਦਾ ਦਿਹਾਂਤ 21 ਨਵੰਬਰ 2022 ’ਚ ਹੋਇਆ ਸੀ। ਉਨ੍ਹਾਂ ਦਿਹਾਂਤ ਦੇ ਨਾਲ ਗਾਇਕੀ ਦੇ ਇਕ ਯੁੱਗ ਦਾ ਅੰਤ ਹੋ ਗਿਆ ਸੀ। ਲੰਮੀ ਹੇਕ ਲਈ ਜਾਣੀ ਜਾਂਦੀ ਗੁਰਮੀਤ ਬਾਵਾ ਕਰੀਬ 77 ਸਾਲ ਦੀ ਉਮਰ ‘ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਿਆ ਸੀ।

ਇਹ ਵੀ ਪੜੋ:Mansa Court News : ਮਾਨਸਾ ਅਦਾਲਤ ’ਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ 22 ਮਾਰਚ ਨੂੰ ਤੈਅ


ਜ਼ਿਕਰਯੋਗ ਹੈ ਕਿ ਸਾਲ 2019 ‘ਚ ਲੋਕ ਗਾਇਕਾ ਗੁਰਮੀਤ ਕੌਰ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ ’ਚ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਸਨਮਾਨ ਮਿਲਿਆ ਸੀ। ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਐਵਾਰਡ ਮਿਲ ਚੁੱਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ ਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ।

ਇਹ ਵੀ ਪੜੋ:Moga News : ਮੋਗਾ ’ਚ ਕੈਨੇਡਾ ਭੇਜਣ ਦੇ ਨਾਂ ’ਤੇ ਨੌਜਵਾਨ ਨਾਲ ਹੋਈ ਧੋਖਾਧੜੀ 

 

 (For more news apart from  Late Singer Gurmeet Bawa's husband Kirpal Bawa passed away News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement