
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕਿਹਾ ਕਿ ਉਹ ਉਹਨਾਂ ਨੂੰ 13-0 ਨਾਲ ਜਿਤਾਉਣ
Lok Sabha Election: ਚੰਡੀਗੜ੍ਹ - ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਦੇ ਲਈ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਸਬੰਧੀ ਮਿਹਾਲੀ ਵਿਖੇ ਮੀਟਿੰਗ ਕੀਤੀ ਗਈ। ਪੰਜਾਬ ਚੋਣਾਂ ਲਈ 'ਆਪ' ਵੱਲੋਂ ਨਾਅਰਾ ਵੀ ਦਿੱਤਾ ਗਿਆ ਹੈ। ਆਪ ਨੇ ਨਾਅਰਾ ਦਿੱਤਾ ਹੈ 'ਸਸੰਦ 'ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ'। ਸੀਐਮ ਨੇ ਨਾਅਰੇ ਵਿਚ ਆਪਣਾ ਨਾਂ ਆਉਣ ਲਈ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕਿਹਾ ਕਿ ਉਹ ਉਹਨਾਂ ਨੂੰ 13-0 ਨਾਲ ਜਿਤਾਉਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪਰ ਸੀਐਮ ਭਗਵੰਤ ਮਾਨ ਇਕੱਲੇ ਹੀ ਲੜ ਰਹੇ ਹਨ। ਜੇਕਰ ਉਹ ਜੇਤੂ ਹੋ ਜਾਂਦੇ ਹਨ ਤਾਂ ਇਹ 13 ਸੀਟਾਂ ਸੀ.ਐਮ ਭਗਵੰਤ ਮਾਨ ਲਈ 13 ਹੱਥ ਹੋ ਜਾਣਗੇ। ਫਿਰ ਪੰਜਾਬ ਦੀ ਖੁਸ਼ਹਾਲੀ ਨੂੰ ਕੋਈ ਨਹੀਂ ਰੋਕ ਸਕਦਾ।
ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਨਾਅਰੇਬਾਜ਼ੀ ਵਿਚ ਉਨ੍ਹਾਂ ਦਾ ਨਾਂ ਆਉਣ ਕਾਰਨ ਹੁਣ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਨਾਲ-ਨਾਲ ‘ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿਚ ਕੀਤੇ ਕੰਮਾਂ ਦਾ ਵੇਰਵਾ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ ਦੀ ਮਦਦ ਨਾਲ ਪਾਰਟੀ ਸਿੱਧੇ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰੇਗੀ।
ਪੰਜਾਬ ਸਰਕਾਰ ਜ਼ੀਰੋ ਬਿੱਲ, ਘਰ-ਘਰ ਰੋਜ਼ਗਾਰ ਮੁਹਿੰਮ, ਆਮ ਆਦਮੀ ਕਲੀਨਿਕ, ਹਰ ਖੇਤ ਨਹਿਰੀ ਪਾਣੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਆਪਣੀ ਚੋਣ ਮੁਹਿੰਮ ਵਿੱਚ ਵੱਡੀਆਂ ਪ੍ਰਾਪਤੀਆਂ ਵਜੋਂ ਸ਼ਾਮਲ ਕਰੇਗੀ। ਇਸ ਦੇ ਨਾਲ ਹੀ ਉਹ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੰਜਾਬ ਦੇ ਪੇਂਡੂ ਵਿਕਾਸ ਫੰਡ ਦਾ ਮੁੱਦਾ ਵੀ ਲੋਕਾਂ ਵਿੱਚ ਉਠਾਉਣਗੇ। ਇਸ ਵਾਰ ਸੂਬੇ ਵਿਚ ਚੋਣ ਪ੍ਰਚਾਰ ਦੀ ਵਾਗਡੋਰ ਪੂਰੀ ਤਰ੍ਹਾਂ ਸੀਐਮ ਭਗਵੰਤ ਮਾਨ ਦੇ ਹੱਥ ਵਿਚ ਹੋਵੇਗੀ।
(For more Punjabi news apart from Lok Sabha Election, News In Punjabi, stay tuned to Rozana Spokesman)