Punjab News: ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
Published : Mar 11, 2024, 7:28 pm IST
Updated : Mar 11, 2024, 7:28 pm IST
SHARE ARTICLE
photo
photo

Punjab News: ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਪਛੜ੍ਹੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੀ ਭਲਾਈ ਲਈ ਲਗਾਈ ਗਈ

Sandeep Saini assumes the charge as Chairman and Harjinder Singh Seechewal becomes Vice-Chairman News : ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਸੰਦੀਪ ਸੈਣੀ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦੇ ਚੇਅਰਮੈਨ ਦਾ ਚਾਰਜ ਅਤੇ  ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ ਗਿਆ।  ਸੰਦੀਪ ਸੈਣੀ ਵੱਲੋਂ ਅਤੇ ਹਰਜਿੰਦਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ।

ਇਹ ਵੀ ਪੜ੍ਹੋ: Lok Sabha Elections: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ 

ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਪਛੜ੍ਹੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਇਹ ਵੀ ਪੜ੍ਹੋ: CAA Implemented News: ਪੂਰੇ ਦੇਸ਼ ਵਿਚ ਲਾਗੂ ਹੋਇਆ CAA, ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਉਨ੍ਹਾਂ ਵੱਲੋਂ ਸਮੂਹ ਸਟਾਫ ਨਾਲ ਮੀਟਿੰਗ ਕਰਦੇ ਹੋਏ ਇਹ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਨਿਗਮ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੰਜਾਬ ਰਾਜ ਦੇ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਦਾ ਪੂਰਾ ਯਤਨ ਕਰਨਗੇ।  ਇਸ ਮੌਕੇ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਡਾ. ਸੋਨਾ ਥਿੰਦ, ਅਸ਼ਵਨੀ ਗੁਪਤਾ, ਸਹਾਇਕ ਜਨਰਲ ਮੈਨੇਜਰ(ਵਿੱਤ) ਅਤੇ  ਅਮਰਜੀਤ ਸਿੰਘ, ਸਹਾਇਕ ਜਨਰਲ ਮੈਨੇਜਰ(ਅਮਲਾ) ਮੌਜੂਦ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Sandeep Saini assumes the charge as Chairman and Harjinder Singh Seechewal becomes Vice-Chairman News' stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement