Moga News: ਸਾਲੀ ਦੇ ਵਿਆਹ ਕਰਵਾਉਣ ਤੋਂ ਮਨ੍ਹਾ ਕਰਨ 'ਤੇ ਜੀਜੇ ਨੇ ਸਾਲੀ ਦਾ ਕੀਤਾ ਕਤਲ
Published : Mar 11, 2024, 11:49 am IST
Updated : Mar 11, 2024, 12:11 pm IST
SHARE ARTICLE
The brother-in-law killed the sister-in-law moga news in punjabi
The brother-in-law killed the sister-in-law moga news in punjabi

Moga News: ਮੁਲਜ਼ਮ ਨੇ ਘਰਵਾਲਿਆਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਕਹਿ ਕੇ ਕੀਤਾ ਸਸਕਾਰ

The brother-in-law killed the sister-in-law moga news in punjabi : ਮੋਗਾ ਜ਼ਿਲ੍ਹੇ ਦੇ ਪਿੰਡ ਹਿੰਮਤਪੁਰਾ ਦੇ ਇਕ ਵਿਅਕਤੀ ਨੇ ਆਪਣੀ ਸਾਲੀ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ। ਸਾਲੀ ਨੇ ਆਪਣੇ ਜੀਜੇ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਮੁਲਜ਼ਮ ਨੇ ਇਹ ਵਾਰਦਾਤ ਕੀਤੀ।

ਇਹ ਵੀ ਪੜ੍ਹੋ: Jagraon News : ਨਵ-ਵਿਆਹੀ ਜੋੜੀ ਨੂੰ ਆਨੰਦ ਕਾਰਜ ਤੋਂ 5 ਮਿੰਟ ਬਾਅਦ ਹੀ ਮਿਲਿਆ ਵਿਆਹ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ 

ਮ੍ਰਿਤਕ ਸਾਲੀ ਦੀ ਪਛਾਣ ਸ਼ਰਨਜੀਤ ਵਜੋਂ ਹੋਈ ਹੈ। ਮੁਲਜ਼ਮ ਨੇ ਆਪਣੀ ਪਤਨੀ ਨੂੰ ਦੱਸਿਆ ਕਿ ਸਾਲੀ ਸ਼ਰਨਜੀਤ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਇੰਨਾ ਹੀ ਨਹੀਂ ਦੋਸ਼ੀ ਨੇ ਮ੍ਰਿਤਕ ਦਾ ਅੰਤਿਮ ਸਸਕਾਰ ਵੀ ਕਰ ਦਿਤਾ ਸੀ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Punjab Newe: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਚਾਰਾਂ ਅਤੇ ਸੰਦੇਸ਼ ਨੂੰ ਵਿਸ਼ਵ ਭਰ 'ਚ ਫੈਲਾਉਣ ਲਈ ਮੋਦੀ ਸਰਕਾਰ ਲਗਾਤਾਰ ਯਤਨਸ਼ੀਲ: ਚੁੱਘ

ਥਾਣਾ ਨਿਹਾਲ ਸਿੰਘ ਵਾਲਾ ਦੇ ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਭੋਲਾ ਸਿੰਘ ਨੇ ਕੇਸ ਦਰਜ ਕਰਵਾਇਆ ਹੈ ਕਿ ਉਸ ਦੀ ਲੜਕੀ ਅਮਨ ਕੌਰ ਦਾ ਵਿਆਹ 2014 ਵਿੱਚ ਹਰਦੀਪ ਸਿੰਘ ਹਿੰਮਤਪੁਰਾ ਨਾਲ ਹੋਇਆ ਸੀ। ਉਸ ਦੀ ਦੂਜੀ ਧੀ ਸ਼ਰਨਜੀਤ ਕੌਰ ਕਾਫੀ ਸਮੇਂ ਤੋਂ ਉਸ ਦੇ ਨਾਲ ਰਹਿ ਰਹੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਸ ਕਾਰਨ ਜੀਜਾ-ਸਾਲੀ ਵਿਚਕਾਰ ਨਜਾਇਜ਼ ਸਬੰਧ ਬਣ ਗਏ। ਹਰਦੀਪ ਸਿੰਘ ਆਪਣੀ ਸਾਲੀ ਸ਼ਰਨਜੀਤ ਕੌਰ ਨਾਲ ਵਿਆਹ ਕਰਵਾ ਕੇ ਉਸ ਨੂੰ ਆਪਣੀ ਪਤਨੀ ਬਣਾਉਣਾ ਚਾਹੁੰਦਾ ਸੀ ਪਰ ਸ਼ਰਨਜੀਤ ਕੌਰ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। 2 ਮਾਰਚ ਨੂੰ ਹਰਦੀਪ ਸਿੰਘ ਨੇ ਆਪਣੀ ਸਾਲੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਭੋਲਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਧਾਰਾ 302 ਤਹਿਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(For more news apart from The brother-in-law killed the sister-in-law moga news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement