Lok Sabha Elections News : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਜਨਰਲ, ਪੁਲਿਸ ਅਤੇ ਖਰਚਾ ਆਬਜ਼ਰਵਰਾਂ ਦੀ ਮੀਟਿੰਗ

By : BALJINDERK

Published : Mar 11, 2024, 7:53 pm IST
Updated : Mar 11, 2024, 7:53 pm IST
SHARE ARTICLE
Lok Sabha Elections  Meeting
Lok Sabha Elections Meeting

Lok Sabha Elections News :  ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼

Lok Sabha Elections News :  ਚੰਡੀਗੜ੍ਹ: ਲੋਕ ਸਭਾ ਅਤੇ ਕੁਝ ਵਿਧਾਨ ਸਭਾਵਾਂ ਦੀਆਂ ਆਗਾਮੀ ਆਮ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਆਬਜ਼ਰਵਰਾਂ ਨੂੰ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਮੀਟਿੰਗ ਕੀਤੀ ਗਈ। 

ਇਹ ਵੀ ਪੜੋ:Moga News : ਮੋਗਾ ’ਚ ਕੈਨੇਡਾ ਭੇਜਣ ਦੇ ਨਾਂ ’ਤੇ ਨੌਜਵਾਨ ਨਾਲ ਹੋਈ ਧੋਖਾਧੜੀ  

ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਹਾਈਬ੍ਰਿਡ ਮੋਡ ਵਿੱਚ ਕੀਤੀ ਗਈ ਇਸ ਮੀਟਿੰਗ ਵਿੱਚ ਸੀਨੀਅਰ ਆਈ.ਏ.ਐੱਸ ਅਤੇ ਆਈ.ਪੀ.ਐੱਸ. ਅਧਿਕਾਰੀਆਂ ਦੇ ਨਾਲ-ਨਾਲ ਇੰਡੀਅਨ ਰੈਵਿਨਿਊ ਸਰਵਿਸ ਅਤੇ ਹੋਰ ਕੇਂਦਰੀ ਸੇਵਾਵਾਂ ਦੇ 2150 ਤੋਂ ਵੱਧ ਅਧਿਕਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ ਕੁਝ ਅਧਿਕਾਰੀ ਆਪੋ-ਆਪਣੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਦਫ਼ਤਰਾਂ ਤੋਂ ਇਸ ਮੀਟਿੰਗ Çੱਚ ਆਨਲਾਈਨ ਸ਼ਾਮਲ ਹੋਏ। ਦੱਸਣਯੋਗ ਹੈ ਕਿ ਆਗਾਮੀ ਚੋਣਾਂ ਲਈ ਲਗਭਗ 900 ਜਨਰਲ ਆਬਜ਼ਰਵਰ, 450 ਪੁਲਿਸ ਆਬਜ਼ਰਵਰ ਅਤੇ 800 ਖਰਚਾ ਆਬਜ਼ਰਵਰ ਤਾਇਨਾਤ ਕੀਤੇ ਜਾ ਰਹੇ ਹਨ। 

ਇਹ ਵੀ ਪੜੋ:Mansa Court News : ਮਾਨਸਾ ਅਦਾਲਤ ’ਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ 22 ਮਾਰਚ ਨੂੰ ਤੈਅ 

ਚੋਣਾਂ ਵਿਚ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਬਾਰੇ ਗੱਲ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਉਕਸਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਣ ਲਈ ਆਖਦਿਆਂ ਸਾਰਿਆਂ ਲਈ ਇੱਕ ਸਮਾਨ ਅਤੇ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਚੋਣ ਅਮਲ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਆ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਦੇ ਨੁਮਾਇੰਦਿਆਂ ਵਜੋਂ ਆਬਜ਼ਰਵਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੇਸ਼ੇਵਰਾਨਾ ਢੰਗ ਨਾਲ ਪੇਸ਼ ਆਉਂਦਿਆਂ ਉਮੀਦਵਾਰਾਂ ਅਤੇ ਭਾਈਵਾਲਾਂ ਤੱਕ ਪਹੁੰਚ ਬਣਾ ਕੇ ਰੱਖਣ।

ਇਹ ਵੀ ਪੜੋ:Delhi News : CAA ਨੂੰ ਲਾਗੂ ਕਰਨ ਨਾਲ ਜੁੜੇ ਨਿਯਮ ਨੂੰ ਨੋਟੀਫਾਈ ਕੀਤੇ ਜਾਣ ਦੀ ਸੰਭਾਵਨਾ  


ਮੀਟਿੰਗ ’ਚ ਆਬਜ਼ਰਵਾਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਡਿਊਟੀ ਦੌਰਾਨ ਆਪਣੇ ਵਿਵਹਾਰ ’ਚ ਸਖਤੀ ਅਤੇ ਨਿਮਰਤਾ ਦਾ ਸੁਮੇਲ ਬਣਾ ਕੇ ਰੱਖਣ। ਉਨ੍ਹਾਂ ਚੋਣ ਆਬਜ਼ਰਵਰਾਂ ਨੂੰ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਜ਼ਮੀਨੀ ਹਾਲਾਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਸੰਵੇਦਨਸ਼ੀਲ ਖੇਤਰਾਂ ਦਾ ਜਾਇਜ਼ਾ ਲੈਣ ਲਈ ਵੀ ਕਿਹਾ।
ਸ਼੍ਰੀ ਕੁਮਾਰ ਨੇ ਇਹ ਵੀ ਦੱਸਿਆ ਕਿ ਕਮਿਸ਼ਨ ਨੇ ਸਾਰੇ ਸਰਕੁਲਰਸ ਦਾ ਖਰੜਾ ਨਵੇਂ ਸਿਰਿਓਂ ਤਿਆਰ ਕਰਨ ਦੇ ਨਾਲ-ਨਾਲ ਮੈਨੂਅਲ ਅਤੇ ਹੈਂਡਬੁੱਕਸ ਨੂੰ ਅਪਡੇਟ ਕੀਤਾ ਹੈ, ਜੋ ਈ.ਸੀ.ਆਈ. ਦੀ ਵੈੱਬਸਾਈਟ ’ਤੇ ਪੜ੍ਹਨ ਲਈ ਆਸਾਨ ਫਾਰਮੈਟ ਵਿੱਚ ਉਪਲਬਧ ਹਨ। ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਕਰਮਚਾਰੀਆਂ ਦੀਆਂ ਭੂਮਿਕਾਵਾਂ ਅਤੇ ਕਾਰਜਾਂ ਦੇ ਆਧਾਰ ’ਤੇ ਹੈਂਡਬੁੱਕ ਅਤੇ ਮੈਨੂਅਲ ਤਿਆਰ ਕਰਨ ਤੋਂ ਇਲਾਵਾ ਹਦਾਇਤਾਂ (ਕੀ ਕਰਨਾ ਅਤੇ ਕੀ ਨਹੀਂ ਕਰਨਾ) ਦੀ ਸੂਚੀ ਵੀ ਤਿਆਰ ਕੀਤੀ ਗਈ ਹੈ।

ਇਹ ਵੀ ਪੜੋ:Delhi gangster marriage News: ਗੈਂਗਸਟਰ ਸੰਦੀਪ ਜਠੇਰੀ ਅਤੇ ਅਪਰਾਧੀ ਅਨੁਰਾਧਾ ਚੌਧਰੀ ਉਰਫ਼ ‘‘ਮੈਡਮ ਮਿੰਜ’ ਦਾ ਵਿਆਹ 12 ਮਾਰਚ ਨੂੰ

ਜ਼ਿਕਰਯੋਗ ਹੈ ਕਿ ਕਮਿਸ਼ਨ ਦੀਆਂ ਵੱਖ-ਵੱਖ ਨਵੀਆਂ ਪਹਿਲਕਦਮੀਆਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇਣ ਲਈ ਸਾਰੇ ਆਬਜ਼ਰਵਰਾਂ ਨੂੰ ਮਹੱਤਵਪੂਰਨ ਤੱਥਾਂ ਬਾਰੇ ਜਾਣੂ ਕਰਵਾਇਆ ਗਿਆ।

ਇਹ ਵੀ ਪੜੋ:Punjab News : ਮਰਹੂਮ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਤੀ ਕਿਰਪਾਲ ਸਿੰਘ ਬਾਵਾ ਦਾ ਹੋਇਆ ਦਿਹਾਂਤ 

(For more news apart from Election Commission of India held a meeting in view of the Lok Sabha Elections News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement