Gurdaspur News: ਪੰਜਾਬ ਦਾ ਨੌਜਵਾਨ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫ਼ਟੀਨੈਂਟ
Published : Mar 11, 2025, 11:56 am IST
Updated : Mar 11, 2025, 12:03 pm IST
SHARE ARTICLE
A young man from Punjab became a lieutenant in the Indian Army's artillery regiment.
A young man from Punjab became a lieutenant in the Indian Army's artillery regiment.

ਮਾਧਵ ਸ਼ਰਮਾ ਨੇ ਲੈਫਟੀਨੈਂਟ ਬਣ ਕੇ ਮਰਹੂਮ ਪਿਤਾ ਦਾ ਸੁਪਨਾ ਕੀਤਾ ਪੂਰਾ

 

Gurdaspur News:  ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਰਹਿਣ ਵਾਲ਼ੇ ਨੌਜਵਾਨ ਮਾਧਵ ਸ਼ਰਮਾ ਨੇ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਲੈਫ਼ਟੀਨੈਂਟ ਬਣ ਆਪਣੇ ਜ਼ਿਲ੍ਹੇ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ ।ਅੱਜ ਗੁਰਦਾਸਪੁਰ ਪਹੁੰਚਣ ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।

ਮਾਧਵ ਸ਼ਰਮਾ ਬਚਪਨ ਤੋਂ ਹੀ ਆਰਮੀ ਦੇ ਜਵਾਨਾਂ ਨੂੰ ਵਰਦੀ ਵਿੱਚ ਦੇਖ ਕੇ ਆਪਣੇ ਦੇਸ਼ ਦੇ ਮਾਣ ਕਰਦੇ ਸਨ ਅਤੇ ਉਨ੍ਹਾਂ ਨੇ ਉਦੋਂ ਤੋਂ ਹੀ ਸੁਪਨਾ ਸੰਝੋਇਆ ਸੀ ਕਿ ਉਹ ਇੱਕ ਦਿਨ ਆਰਮੀ ਦੇ ਅਫ਼ਸਰ ਬਣਨਗੇ ਅਤੇ ਉਨ੍ਹਾਂ ਦੇ ਪਿਤਾ ਦਾ ਵੀ ਇਹੀ ਸੁਪਨਾ ਸੀ ਕਿ ਉਨ੍ਹਾਂ ਦਾ ਬੇਟਾ ਆਰਮੀ ਅਫ਼ਸਰ ਬਣੇ ਉਨ੍ਹਾਂ ਦੇ ਪਿਤਾ ਹਤਿੰਦਰ ਸ਼ਰਮਾ ਇੱਕ ਅਖ਼ਬਾਰ ਵਿੱਚ ਪੱਤਰਕਾਰੀ ਕਰਦੇ ਸਨ ਪਰ ਉਹ ਮਾਧਵ ਨੂੰ ਅਫ਼ਸਰ ਬੰਦੇ ਦੇਖਣ ਤੋਂ ਪਹਿਲਾਂ ਹੀ ਇਸ ਦੁਨੀਆਂ ਤੋਂ ਰੁਖ਼ਸਤ ਕਰ ਗਏ। ਉਨ੍ਹਾਂ ਦੀ ਮਾਤਾ ਗੋਪੀ ਰੰਜਨ ਸਰਕਾਰੀ ਹਾਈ ਸਕੂਲ ਵਿੱਚ ਅਧਿਆਪਕਾ ਹਨ।

ਲੈਫ਼ਟੀਨੈਂਟ ਮਾਧਵ ਸ਼ਰਮਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੇ ਪਿਤਾ ਦੀ ਮੌਤ ਹੋਈ ਸੀ ਉਦੋਂ ਉਹ ਟ੍ਰੇਨਿੰਗ ਤੇ ਸਨ ਜਦੋਂ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੂੰ ਇਸ ਦਾ ਗਹਿਰਾ ਸਦਮਾ ਲੱਗਾ ਪਰ ਉਨ੍ਹਾਂ ਦੀ ਮਾਤਾ ਨੇ ਉਨ੍ਹਾਂ ਨੂੰ ਕਾਫ਼ੀ ਹੌਸਲਾ ਦਿੱਤਾ ਜਿਸ ਕਰ ਕੇ ਅੱਜ ਉਹ ਇਸ ਮੁਕਾਮ ਤੇ ਖੜੇ ਹਨ ਕਿਉਂਕਿ ਉਨ੍ਹਾਂ ਦੇ ਪਿਤਾ ਦਾ ਵੀ ਇਹੀ ਸੁਪਨਾ ਸੀ ਕਿ ਉਨ੍ਹਾਂ ਦਾ ਬੇਟਾ ਲੈਫ਼ਟੀਨੈਂਟ ਬਣੇ ।ਅੱਜ ਉਨ੍ਹਾਂ ਨੇ ਆਪਣੇ ਪਿਤਾ ਦਾ ਉਹ ਸੁਪਨਾ ਪੂਰਾ ਕਰ ਦਿੱਤਾ।

ਮਾਧਵ ਸ਼ਰਮਾ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਆਈ ਬੀ ਵਿੱਚ ਵੀ ਤਿੰਨ ਮਹੀਨੇ ਸੇਵਾ ਨਿਭਾਅ ਚੁੱਕਾ ਹੈ। ਉਨ੍ਹਾਂ ਨੇ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਹੈ ਕਿ ਨਸ਼ੇ ਨੂੰ ਖ਼ਤਮ ਕਰਨ ਦੇ ਲਈ ਨੌਜਵਾਨ ਪੀੜੀ ਨੂੰ ਖ਼ੁਦ ਅੱਗੇ ਆਉਣਾ ਪਵੇਗਾ। ਨੌਜਵਾਨ ਨਸ਼ਿਆਂ ਨੂੰ ਛੱਡ ਕੇ ਖੇਡਾਂ ਅਤੇ ਪੜ੍ਹਾਈ ਵੱਲ ਧਿਆਨ ਦੇਣ ਅਤੇ ਜੇਕਰ ਨਸ਼ਾ ਲਗਾਉਣਾ ਹੈ ਤਾਂ ਜ਼ਿੰਦਗੀ ਵਿੱਚ ਕਾਮਯਾਬ ਹੋਣ ਦਾ ਨਸ਼ਾ ਲਗਾਉਣ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement