ਮੁੱਖ ਮੰਤਰੀ ਮਾਨ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼
Published : Mar 11, 2025, 7:58 pm IST
Updated : Mar 11, 2025, 7:58 pm IST
SHARE ARTICLE
Chief Minister Mann orders timely completion of Hoshiarpur Medical College and Civil Hospital
Chief Minister Mann orders timely completion of Hoshiarpur Medical College and Civil Hospital

418.30 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਹਸਪਤਾਲ ਤੇ ਕਾਲਜ ਲਈ ਵੱਖਰੇ ਟੈਂਡਰ ਲਾਉਣ ਲਈ ਆਖਿਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਇੰਸਟੀਚਿਊਟ ਤੇ ਸਿਵਲ ਹਸਪਤਾਲ ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਸਥਾ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ 21.41 ਏਕੜ ਰਕਬੇ ਵਿੱਚ 418.30 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤੇ ਇਸ ਨਾਲ 300 ਬਿਸਤਰਿਆਂ ਦਾ ਮੈਡੀਕਲ ਕਾਲਜ ਵੀ ਹੋਵੇਗਾ, ਜਿਸ ਵਿੱਚ ਮੈਡੀਕਲ ਵਿਦਿਆਰਥੀਆਂ ਲਈ ਸਾਲਾਨਾ 150 ਸੀਟਾਂ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੌਜੂਦਾ ਮੈਡੀਕਲ ਹਸਪਤਾਲ ਕੈਂਪਸ ਹੁਸ਼ਿਆਰਪੁਰ ਵਿੱਚ ਅਤਿ-ਆਧੁਨਿਕ ਹਸਪਤਾਲ ਵਿੱਚ ਦੋ ਬੇਸਮੈਂਟਾਂ, ਗਰਾਊਂਡ ਤੇ ਅੱਠ ਮੰਜ਼ਿਲਾਂ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਸਤਾਵਿਤ ਮੈਡੀਕਲ ਕਾਲਜ ਵਿੱਚ ਇਕ ਆਡੀਟੋਰੀਅਮ ਅਤੇ ਸਰਵਿਸ ਬਲਾਕ, ਦੋ ਬੇਸਮੈਂਟਾਂ ਅਤੇ ਗਰਾਊਂਡ ਤੇ ਛੇ ਮੰਜ਼ਿਲਾਂ ਹੋਣਗੀਆਂ। ਇਸੇ ਤਰ੍ਹਾਂ ਮੈਡੀਕਲ ਕਾਲਜ ਵਿੱਚ ਲੜਕੀਆਂ ਤੇ ਲੜਕਿਆਂ ਲਈ ਵੱਖਰੇ ਹੋਸਟਲ ਹੋਣਗੇ, ਜਿਸ ਦਾ ਨਿਰਮਾਣ ਭਵਿੱਖੀ ਵਿਸਤਾਰ ਦੇ ਮੱਦੇਨਜ਼ਰ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਦੇ ਨਿਰਮਾਣ ਦੇ ਕੰਮ ਵਿੱਚ ਤੇਜ਼ੀ ਲਈ ਵੱਖਰੇ ਟੈਂਡਰ ਅਲਾਟ ਕੀਤੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਤਾਵਿਤ ਜਗ੍ਹਾ ਉਤੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਲਈ ਇਹ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੰਢੀ ਖ਼ੇਤਰ ਦੇ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨੀਆਂ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਨੂੰ ਸਮਾਂ-ਬੱਧ ਤੇ ਤੇਜ਼ੀ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement