
ਧੱਕਾ ਮੁੱਕੀ 'ਚ ਬਜ਼ੁਰਗ ਕਿਸਾਨ ਹੋਏ ਜ਼ਖ਼ਮੀ
ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਗੁਰਦਾਸਪੁਰ 'ਚ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚਾਲੇ ਜ਼ਬਰਦਸਤ ਝੜਪ ਹੋ ਗਈ।ਕਿਸਾਨਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨੇ ਬਿਨਾਂ ਅਗਾਊਂ ਸੂਚਨਾ ਦਿੱਤੇ ਉਨ੍ਹਾਂ ਦੀ ਜ਼ਮੀਨ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲੈ ਲਈ ਅਤੇ ਉਨ੍ਹਾਂ ਨੂੰ ਨਾਜਾਇਜ਼ ਮੁਆਵਜ਼ਾ ਦਿੱਤਾ। ਇਸ ਦੌਰਾਨ ਪੁਲਿਸ ਨੇ ਬਲ ਦੀ ਵਰਤੋਂ ਕੀਤੀ, ਜਿਸ ਕਾਰਨ ਸਥਿਤੀ ਤਣਾਅਪੂਰਨ ਹੋ ਗਈ।
ਕਿਸਾਨਾਂ ਤੇ ਪੁਲਿਸ ਦੀ ਹੋਈ ਧੱਕਾ ਮੁੱਕੀ ਵਿਚ ਕਿਸਾਨਾਂ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਹੀ ਨਹੀਂ ਉਨ੍ਹਾਂ ਦੀ ਦਸਤਾਰਾਂ ਵਿਚ ਲਹਿ ਗਈਆਂ। ਕਿਸਾਨਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਜ਼ਮੀਨ ਐਕੁਆਇਰ ਕਰਨ ਸਬੰਧੀ ਸਹੀ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਉਚਿਤ ਮੁਆਵਜ਼ਾ ਦਿੱਤਾ ਗਿਆ। ਉਨ੍ਹਾਂ ਪ੍ਰਸ਼ਾਸਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਸਾਰੀ ਕਾਰਵਾਈ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਉਨ੍ਹਾਂ ਦੀ ਜ਼ਮੀਨ ਜ਼ਬਰਦਸਤੀ ਖੋਹੀ ਜਾ ਰਹੀ ਹੈ।
ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਅੰਦੋਲਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਸਰਕਾਰ ਤੋਂ ਉਚਿਤ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਹੈ ਕਿ ਬਿਨਾਂ ਸਹਿਮਤੀ ਤੋਂ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਨੂੰ ਰੱਦ ਕੀਤਾ ਜਾਵੇ।