ਦੋਸਤ ਹੀ ਨਿਕਲਿਆ ਕਾਤਲ, ਹਰੀਕੇ ਪੱਤਣ ਪੁਲਿਸ ਨੇ ਸੁਲਝਾਇਆ ਕਤਲ ਦਾ ਮਾਮਲਾ
Published : Mar 11, 2025, 3:14 pm IST
Updated : Mar 11, 2025, 3:14 pm IST
SHARE ARTICLE
Friend turns out to be the killer, Harike Pattan police solves murder case
Friend turns out to be the killer, Harike Pattan police solves murder case

ਪੁਲਿਸ ਨੇ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ ਅਤੇ ਮੁਲਜ਼ਮ ਗ੍ਰਿਫ਼ਤਾਰ ਕਰ ਲਿਆ ਹੈ।

ਤਰਨਤਾਰਨ : ਹਰੀਕੇ ਪੱਤਣ ਦੇ ਪਿੰਡ ਬੂਹ ਹਵੇਲੀਆ ਨਜ਼ਦੀਕ ਭੇਦਭਰੇ ਹਾਲਤਾਂ ਵਿੱਚ ਨੌਜਵਾਨ ਦੀ ਮੌਤ ਹੋ ਗਈ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕਰਦੇ ਹੋਏ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ ਅਤੇ ਮੁਲਜ਼ਮ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ ਥਾਣਾ ਹਰੀਕੇ ਪੱਤਣ ਅਧੀਨ ਆਉਂਦੇ ਪਿੰਡ ਬੂਹ ਹਵੇਲੀਆਂ ਵਿਖੇ ਇਕ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸ ਦਾ ਤੇਜ਼ਧਾਰ ਹਥਿਆਰਾਂ ਨਾਲ ਭੇਤਭਰੇ ਹਾਲਾਤ ਵਿਚ ਕਤਲ ਕੀਤਾ ਗਿਆ ਸੀ, ਜਿਸ ਦੀ ਪਛਾਣ ਵਰਿੰਦਰ ਸਿੰਘ ਵਾਸੀ ਬੁਰਜ ਦੇਵਾ ਸਿੰਘ ਵਜੋਂ ਹੋਈ ਸੀ। ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਨੇ ਥਾਣਾ ਹਰੀਕੇ ਪੱਤਣ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਮੇਰਾ ਲੜਕਾ ਵਰਿੰਦਰ ਸਿੰਘ (32 ਸਾਲ) ਜੋ ਕਿ ਜਾਮਨਗਰ ਵਿਖੇ ਕੰਮ ਕਰਦਾ ਸੀ ਅਤੇ 6 ਮਾਰਚ ਨੂੰ ਜਾਮਨਗਰ ਤੋਂ ਵਾਪਸ ਪਿੰਡ ਬੁਰਜ ਦੇਵਾ ਸਿੰਘ ਆਇਆ ਸੀ। ਬੀਤੀ ਰਾਤ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਹਰੀਕੇ ਪੱਤਣ ਗਿਆ ਸੀ ਤੇ ਹਰੀਕੇ ਪੱਤਣ ਪਹੁੰਚ ਕੇ ਵਰਿੰਦਰ ਸਿੰਘ ਨੇ ਆਪਣੇ ਦੋਸਤ ਨੂੰ ਮੋਟਰਸਾਈਕਲ ਦੇ ਕੇ ਵਾਪਸ ਭੇਜ ਦਿੱਤਾ ਅਤੇ ਦੂਸਰੇ ਦੋਸਤ ਸੰਦੀਪ ਸਿੰਘ ਵਾਸੀ ਬੂਹ ਨਾਲ ਨਾਲ ਉਸਦੇ ਘਰ ਚਲਾ ਗਿਆ। ਕੁਲਵੰਤ ਸਿੰਘ ਨੇ ਦੱਸਿਆ ਕਿ ਰਾਤ ਨੂੰ ਉਸ ਦਾ ਲੜਕਾ ਘਰ ਨਹੀਂ ਆਇਆ ਤੇ ਸਾਰੀ ਰਾਤ ਉਸਦੀ ਭਾਲ ਕਰਦੇ ਰਹੇ। ਅੱਜ ਸਵੇਰੇ ਕਿਸੇ ਰਾਹਗੀਰ ਨੇ ਦੱਸਿਆ ਕਿ ਪਿੰਡ ਬੂਹ ਹਵੇਲੀਆਂ ਲਿੰਕ ਰੋਡ 'ਤੇ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ ਤੇ ਜਦੋਂ ਅਸੀਂ ਆ ਕੇ ਦੇਖਿਆ ਤਾਂ ਲਾਸ਼ ਮੇਰੇ ਬੇਟੇ ਵਰਿੰਦਰ ਸਿੰਘ ਦੀ ਸੀ, ਜਿਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਦੇ ਨਿਸ਼ਾਨ ਸਨ। ਘਟਨਾ ਦੀ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਪੱਟੀ ਕੰਵਲਪ੍ਰੀਤ ਸਿੰਘ ਅਤੇ ਐੱਸ.ਐੱਚ.ਓ. ਹਰੀਕੇ ਰਣਜੀਤ ਸਿੰਘ ਮੌਕੇ 'ਤੇ ਪੁੱਜੇ‌ ਅਤੇ ਘਟਨਾ ਦੀ ਜਾਂਚ ਬਾਰੀਕੀ ਨਾਲ ਸ਼ੁਰੂ ਕਰ ਦਿੱਤੀ।

ਐਸਪੀ ਪਰਵਿੰਦਰ ਕੌਰ ਨੇ ਦੱਸਿਆ ਕਿ ਜਾਂਚ ਦੌਰਾਨ ਸ਼ੱਕ ਦੀ ਸੂਈ ਸੰਦੀਪ ਸਿੰਘ 'ਤੇ ਗਈ‌ ਤੇ ਪੁਲਸ ਵਲੋਂ ਕੀਤੀ ਪੁੱਛਗਿੱਛ ਦੌਰਾਨ ਸੰਦੀਪ ਸਿੰਘ ਨੇ ਮੰਨਿਆ ਕਿ ਉਸ ਨੇ ਹੀ ਵਰਿੰਦਰ ਸਿੰਘ ਦਾ ਕਤਲ ਕੀਤਾ ਹੈ। ਐਸਪੀ ਮੈਡਮ ਪਰਵਿੰਦਰ ਕੌਰ ਨੇ ਕਿਹਾ ਕਿ ਸੰਦੀਪ ਸਿੰਘ ਅਤੇ ਵਰਿੰਦਰ ਸਿੰਘ ਦੋਵੇਂ ਦੋਸਤ ਸਨ ਤੇ ਦੋਵਾਂ ਨੇ ਪਹਿਲਾਂ ਇਕੱਠਿਆਂ ਸ਼ਰਾਬ ਵਗੈਰਾ ਪੀਤੀ ਅਤੇ ਇਸ ਦੌਰਾਨ ਦੋਵਾਂ ਦੀ ਬਹਿਸਬਾਜ਼ੀ ਹੋ ਗਈ ਅਤੇ ਸੰਦੀਪ ਸਿੰਘ ਨੇ ਕਿਰਚ ਮਾਰ ਕੇ ਵਰਿੰਦਰ ਸਿੰਘ ਦਾ ਕਤਲ ਕਰ ਦਿੱਤਾ ਅਤੇ ਕਿਰਚ ਨੇੜਲੇ ਕਣਕ ਦੇ ਖੇਤ ਵਿਚ ਸੁੱਟ ਦਿੱਤੀ। ਅਤੇ ਵਰਿੰਦਰ ਸਿੰਘ ਦਾ ਫੋਨ ਨਾਲ ਲੈ ਗਿਆ ਅਤੇ ਮੋਬਾਈਲ ਵੀ ਅੱਗੇ ਜਾ ਕੇ ਸੁੱਟ ਦਿੱਤਾ ਤੇ ਫਰਾਰ ਹੋ ਗਿਆ। ਐਸਪੀ ਮੈਡਮ ਪਰਵਿੰਦਰ ਕੌਰ ਦੱਸਿਆ ਕਿ ਦੋਸ਼ੀ ਸੰਦੀਪ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਕਤਲ ਲਈ ਵਰਤੀ ਕਿਰਚ ਅਤੇ ਮ੍ਰਿਤਕ ਵਰਿੰਦਰ ਸਿੰਘ ਦਾ ਮੋਬਾਈਲ ਵੀ ਬਰਾਮਦ ਕਰ ਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement