ਰਾਸ਼ਟਰਪਤੀ ਵਲੋਂ ਕੇਂਦਰੀ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਰੋਹ ’ਚ ਸ਼ਮੂਲੀਅਤ

By : JUJHAR

Published : Mar 11, 2025, 12:43 pm IST
Updated : Mar 11, 2025, 7:56 pm IST
SHARE ARTICLE
President attends convocation ceremony of Central University
President attends convocation ceremony of Central University

ਯੂਨੀਵਰਸਿਟੀ ਪੁੱਜਣ ’ਤੇ ਪੁਲਿਸ ਟੁਕੜੀ ਨੇ ਦਰੋਪਦੀ ਮੁਰਮੂ ਨੂੰ ਤਿੀ ਸਲਾਮੀ

ਰਾਸ਼ਟਰਪਤੀ ਦਰੋਪਦੀ ਮੁਰਮ ਬਠਿੰਡਾ ਦੇ ਹਵਾਈ ਅੱਡੇ ’ਤੇ ਪਹੁੰਚੇ। ਜਿਥੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ 10ਵੇਂ ਡਿਗਰੀ ਵੰਡ ਸਮਾਰੋਹ ’ਚ ਬਤੌਰ ਮੁੱਖ ਮਹਿਮਾਨ ਵਲੋਂ ਸ਼ਿਰਕਤ ਕੀਤੀ।  ਯੂਨੀਵਰਸਿਟੀ ਪਹੁੰਚਣ ’ਤੇ ਰਾਸ਼ਟਰਪਤੀ ਦਰੋਪਦੀ ਮੁਰਮ ਦਾ ਉੱਪ-ਕੁਲਪਤੀ ਪ੍ਰੋ. ਰਾਘਵੇਂਦਰ ਪ੍ਰਸ਼ਾਦ ਤਿਵਾੜੀ ਦੀ ਅਗਵਾਈ ’ਚ ਨਿੱਘਾ ਸਵਾਗਤ ਕੀਤਾ ਗਿਆ। ਯੂਨੀਵਰਸਿਟੀ ਪੁੱਜਣ ’ਤੇ ਪੁਲਿਸ ਟੁਕੜੀ ਵਲੋਂ ਉਨ੍ਹਾਂ ਨੂੰ ਸਲਾਮੀ ਦਿਤੀ ਗਈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਹੈ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਨਾ ਸਿਰਫ਼ ਭਾਰਤ ਸਗੋਂ ਵਿਦੇਸ਼ਾਂ ’ਚ ਵੀ ਵੱਖ-ਵੱਖ ਸੱਭਿਆਚਾਰਾਂ ਦਾ ਸੰਗਮ ਹੈ। ਭਾਰਤ ਦੀ ਵਿਭਿੰਨਤਾ ਇੱਥੋਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਿੱਚ ਝਲਕਦੀ ਹੈ। ਅਜਿਹੇ ਸੰਸਥਾਨ ਸਾਡੇ ਦੇਸ਼ ਦੇ ਜੀਵੰਤ ਤੇ ਅਮੀਰ ਸੱਭਿਆਚਾਰ ਦੇ ਪ੍ਰਤੀਨਿਧੀ ਹਨ। ਉਨ੍ਹਾਂ ਇਹ ਗੱਲ ਅੱਜ ਬਠਿੰਡਾ ਵਿਚ ਯੂਨੀਵਰਸਿਟੀ ਦੇ 10ਵੇਂ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਹੀ।

ਰਾਸ਼ਟਰਪਤੀ ਨੇ ਉਮੀਦ ਪ੍ਰਗਟਾਈ ਕਿ ਯੂਨੀਵਰਸਿਟੀ ਭਾਰਤ ਦੀ ਵਿਭਿੰਨਤਾ, ਏਕਤਾ ਤੇ ਉੱਤਮਤਾ ਦੀ ਇਕ ਚਮਕਦਾਰ ਉਦਾਹਰਣ ਪ੍ਰਦਾਨ ਕਰਦੀ ਰਹੇਗੀ। 
ਤਲਵੰਡੀ ਸਾਬੋ ਨੇੜੇ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜ਼ਿਕਰ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਇਸ ਵਿਚ ਦੁਨੀਆਂ ਦੇ ਸਭ ਤੋਂ ਪਵਿੱਤਰ ਤੀਰਥ ਸਥਾਨਾਂ ਵਿਚੋਂ ਇੱਕ ਦੀ ਅਧਿਆਤਮਕ ਊਰਜਾ ਹੈ।

ਉਨ੍ਹਾਂ ਕਿਹਾ ਕਿ ਇਸ ਖੇਤਰ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ‘ਗੁਰੂ ਕੀ ਕਾਸ਼ੀ’ ਦਾ ਪਵਿੱਤਰ ਨਾਮ ਦਿਤਾ ਸੀ, ਨਾਲ ਹੀ ਇਹ ਧਰਤੀ ਬਹਾਦਰੀ ਅਤੇ ਅਧਿਆਤਮਕ ਸਥਿਰਤਾ ਦਾ ਸੰਗਮ ਹੈ। ਪਵਿੱਤਰ ਧਰਤੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇੱਥੇ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ।  ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਟੀਚਾ ਪ੍ਰਾਪਤ ਕਰਨ ਦੇ ਉਨ੍ਹਾਂ ਦੇ ਸਾਧਨ ਨੈਤਿਕਤਾ ’ਤੇ ਅਧਾਰਤ ਹੋਣੇ ਚਾਹੀਦੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਨੌਜਵਾਨ ਵਿਦਿਆਰਥੀ 2047 ਵਿਚ ਇਕ ਵਿਕਸਤ ਭਾਰਤ ਦਾ ਨਿਰਮਾਣ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement