ਡਰੱਗ ਮਾਮਲੇ ’ਚ ਬਿਕਰਮ ਮਜੀਠੀਆ ਨੂੰ ਸਿੱਟ ਨੇ ਫਿਰ ਕੀਤਾ ਤਲਬ, 17 ਮਾਰਚ ਨੂੰ ਪੇਸ਼ ਹੋਣ ਦੇ ਹੁਕਮ
Published : Mar 11, 2025, 7:06 am IST
Updated : Mar 11, 2025, 7:19 am IST
SHARE ARTICLE
SIT orders Bikram Majithia to appear on March 17 in drug case
SIT orders Bikram Majithia to appear on March 17 in drug case

ਮਜੀਠੀਆ ਨੂੰ ਜਾਂਚ ਵਿਚ ਸਹਿਯੋਗ ਕਰਨ ਲਈ ਨਿਰਧਾਰਤ ਮਿਤੀ ’ਤੇ ਐੱਸ.ਆਈ.ਟੀ. ਦੇ ਅੱਗੇ ਹਾਜ਼ਰ ਹੋਣਾ ਹੋਵੇਗਾ।

ਪਟਿਆਲਾ (ਪਰਮਿੰਦਰ ਸਿੰਘ ਰਾਏਪੁਰ) : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਮੁੜ ਤਲਬ ਕੀਤਾ ਹੈ।

ਐੱਸ.ਆਈ.ਟੀ. ਵਲੋਂ ਮਜੀਠੀਆ ਨੂੰ 17 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਦਿਤੇ ਹਨ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿਚ ਸੁਪਰੀਮ ਕੋਰਟ ਨੇ ਬੀਤੇ ਦਿਨੀਂ ਵੱਡਾ ਫ਼ੈਸਲਾ ਸੁਣਾਇਆ। ਅਦਾਲਤ ਨੇ ਮਜੀਠੀਆ ਨੂੰ 17 ਮਾਰਚ 2025 ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਫ਼ੈਸਲਾ ਮੰਗਲਵਾਰ, 4 ਮਾਰਚ 2025 ਨੂੰ ਸੁਪਰੀਮ ਕੋਰਟ ਦੀ ਇਕ ਬੈਂਚ ਨੇ ਸੁਣਾਇਆ। ਬਿਕਰਮ ਮਜੀਠੀਆ ਲੰਬੇ ਸਮੇਂ ਤੋਂ ਡਰੱਗ ਸਬੰਧੀ ਇਕ ਮਾਮਲੇ ਵਿਚ ਘਿਰੇ ਹੋਏ ਹਨ, ਜਿਸ ਵਿਚ ਉਨ੍ਹਾਂ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਬੰਧਤ ਗਤੀਵਿਧੀਆਂ ਨਾਲ ਜੁੜੇ ਹੋਣ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਦੇ ਤਾਜ਼ਾ ਆਦੇਸ਼ਾਂ ਨੇ ਸਪੱਸ਼ਟ ਕਰ ਦਿਤਾ ਹੈ ਕਿ ਮਜੀਠੀਆ ਨੂੰ ਜਾਂਚ ਵਿਚ ਸਹਿਯੋਗ ਕਰਨ ਲਈ ਨਿਰਧਾਰਤ ਮਿਤੀ ’ਤੇ ਐੱਸ.ਆਈ.ਟੀ. ਦੇ ਅੱਗੇ ਹਾਜ਼ਰ ਹੋਣਾ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement