ਮਹਿਲਾ ਦਿਵਸ 'ਤੇ ਪੰਜਾਬ ਦੇ ਮੁੱਖ ਮੰਤਰੀ ਦੀ ਟਿੱਪਣੀ ਨਿੰਦਣਯੋਗ: ਸੁਖਜਿੰਦਰ ਸਿੰਘ ਰੰਧਾਵਾ
Published : Mar 11, 2026, 6:36 pm IST
Updated : Mar 11, 2026, 6:39 pm IST
SHARE ARTICLE
Punjab Chief Minister's remarks on Women's Day condemnable: Randhawa
Punjab Chief Minister's remarks on Women's Day condemnable: Randhawa

ਸੀ.ਐਮ. ਦੀ ਟਿੱਪਣੀ ਤੋਂ ਬਾਅਦ ਰੰਧਾਵਾ ਨੇ ਕਿਹਾ, ਪੰਜਾਬ ਨੂੰ ਸਨਮਾਨਜਨਕ ਲੀਡਰ ਦੀ ਲੋੜ

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹਾਲੀਆ ਬਿਆਨ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟਿੱਪਣੀਆਂ ਨਾਲ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਗੱਲ ਹੈ ਕਿ ਇਸ ਤਰ੍ਹਾਂ ਦੇ ਅਪਮਾਨਜਨਕ ਸ਼ਬਦ ਇੱਕ ਜਨਤਕ ਮੰਚ ਤੋਂ ਬੋਲੇ ਗਏ, ਉਹ ਵੀ ਉਸ ਦਿਨ ਜਦੋਂ ਸਮਾਜ ਵਿੱਚ ਮਹਿਲਾਵਾਂ ਦੀ ਮਰਯਾਦਾ, ਤਾਕਤ ਅਤੇ ਯੋਗਦਾਨ ਦਾ ਸਨਮਾਨ ਕੀਤਾ ਜਾਂਦਾ ਹੈ। ਮੁੱਖ ਮੰਤਰੀ ਕੋਲ ਇੱਕ ਕਾਲਜ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਨ ਅਤੇ ਸਨਮਾਨ, ਸਮਾਨਤਾ ਤੇ ਸਸ਼ਕਤੀਕਰਨ ਦੇ ਆਦਰਸ਼ਾਂ ਨੂੰ ਉਤਸ਼ਾਹਿਤ ਕਰਨ ਦਾ ਮੌਕਾ ਸੀ, ਪਰ ਉਨ੍ਹਾਂ ਦੀਆਂ ਟਿੱਪਣੀਆਂ ਨਾਲ ਲੋਕਾਂ ਵਿੱਚ ਵਿਆਪਕ ਨਿਰਾਸ਼ਾ ਅਤੇ ਰੋਸ ਪੈਦਾ ਹੋਇਆ ਹੈ।

ਪੰਜਾਬ ਆਪਣੀ ਸਮ੍ਰਿੱਧ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਲਈ ਜਾਣਿਆ ਜਾਂਦਾ ਹੈ, ਜਿੱਥੇ ਆਪਸੀ ਸਨਮਾਨ ਅਤੇ ਸਾਂਝ ਸਦਾ ਹੀ ਸਾਡੇ ਸਮਾਜ ਦੇ ਮਾਰਗਦਰਸ਼ਕ ਸਿਧਾਂਤ ਰਹੇ ਹਨ। ਕੋਈ ਵੀ ਐਸਾ ਬਿਆਨ ਜੋ ਧਾਰਮਿਕ ਆਸਥਾਵਾਂ ਨੂੰ ਕਮਜ਼ੋਰ ਕਰੇ ਜਾਂ ਉਨ੍ਹਾਂ ਦਾ ਅਨਾਦਰ ਕਰੇ, ਕਤਈ ਸਵੀਕਾਰਯੋਗ ਨਹੀਂ ਹੈ ਅਤੇ ਇਹ ਪੰਜਾਬ ਦੀ ਮੂਲ ਭਾਵਨਾ ਦੇ ਖ਼ਿਲਾਫ਼ ਹੈ।

ਮੁੱਖ ਮੰਤਰੀ ਤੁਰੰਤ ਆਪਣੇ ਬਿਆਨ ਨੂੰ ਸਪਸ਼ਟ ਕਰਨ ਅਤੇ ਬਿਨਾ ਸ਼ਰਤ ਮਾਫ਼ੀ ਮੰਗਣ। 

ਜਨ ਪ੍ਰਤੀਨਿਧੀਆਂ ਨੂੰ ਨਾਗਰਿਕਾਂ, ਖ਼ਾਸ ਕਰਕੇ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਸੰਬੋਧਨ ਕਰਦੇ ਸਮੇਂ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਦਾ ਪਰਚਾ ਦੇਣਾ ਚਾਹੀਦਾ ਹੈ। ਐਸੇ ਸਮੇਂ ਵਿੱਚ ਜਦੋਂ ਸਮਾਜ ਨੇਤ੍ਰਿਤਵ ਤੋਂ ਏਕਤਾ ਅਤੇ ਸਨਮਾਨ ਨੂੰ ਬਢਾਵਾ ਦੇਣ ਦੀ ਉਮੀਦ ਕਰਦਾ ਹੈ, ਇਸ ਤਰ੍ਹਾਂ ਦੀਆਂ ਟਿੱਪਣੀਆਂ ਸਿਰਫ਼ ਬਿਨਾਂ ਲੋੜ ਦੇ ਵਿਵਾਦ ਪੈਦਾ ਕਰਦੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਨੇਤਾਵਾਂ ਨੂੰ ਉਦਾਹਰਨ ਕਾਇਮ ਕਰਦੇ ਹੋਏ ਉਹਨਾਂ ਮੁੱਲਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ ਜੋ ਸਾਡੇ ਸਮਾਜ ਨੂੰ ਇਕੱਠਾ ਜੋੜ ਕੇ ਰੱਖਦੇ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement