
ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਛੱਡਿਆ ਸਾਥ
ਚੰਡੀਗੜ੍ਹ: ਲੋਕਸਭਾ ਚੋਣਾਂ ਤੋਂ ਪਹਿਲਾ ਹੀ ਬੈਂਸ ਭਰਾਵਾਂ ਨੂੰ ਇਕ ਵੱਡਾ ਝਟਕਾ ਲੱਗਿਆ ਹੈ। ਸਾਬਕਾ ਕੌਂਸਲਰ ਅਤੇ ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿਤਾ ਹੈ। ਉਨ੍ਹਾਂ ਦੇ ਅਸਤੀਫ਼ਾ ਦੇਣ ਨਾਲ ਪਾਰਟੀ ਮੁਖੀ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਪੀ. ਡੀ. ਏ. ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ।
Gurpreet Singh Khurana
ਸੂਤਰਾਂ ਤੋਂ ਲੋਕ ਇਨਸਾਫ਼ ਪਾਰਟੀ ਨੂੰ ਛੱਡੇ ਜਾਣ ਤੋਂ ਬਾਅਦ ਖੁਰਾਣਾ ਦੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਦੀ ਜਾਣਕਾਰੀ ਮਿਲੀ ਹੈ। ਉਹ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਮੂਲੀਅਤ ਕਰਨਗੇ। ਇਸ ਤਰ੍ਹਾਂ ਪਾਰਟੀ ਦਾ ਆਗੂਆਂ ਵਲੋਂ ਸਾਥ ਛੱਡੇ ਜਾਣਾ ਪਾਰਟੀ ਲਈ ਨੁਕਸਾਨ ਦੇਹ ਸਾਬਿਤ ਹੋ ਸਕਦਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾ ਵੀ ਲੋਕ ਇਨਸਾਫ਼ ਪਾਰਟੀ ਦੇ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਦੀ ਚੋਣ ਲੜਨ ਵਾਲੇ ਵਿਪਨ ਸੂਦ ਕਾਕਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਪਣੇ ਸਾਥੀਆਂ ਸਮੇਤ ਅਸਤੀਫ਼ਾ ਦੇ ਦਿਤਾ ਸੀ।