
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ
ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੀਆਂ ਵੋਟਾਂ ਅੱਜ ਖ਼ਤਮ ਹੋ ਗਈਆਂ। ਦੇਰ ਸ਼ਾਮ ਕਾਂਗਰਸ ਪਾਰਟੀ ਨੇ ਪੰਜਾਬ ਦੀਆਂ ਦੋ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ਸੂਤਰਾਂ ਮੁਤਾਬਕ ਸੰਗਰੂਰ ਤੋਂ ਕੇਵਲ ਸਿੰਘ ਢਿੱਲੋਂ ਅਤੇ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਨੂੰ ਟਿਕਟ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਅਤੇ ਪੰਜਾਬ ਦੀਆਂ ਬਾਕੀ ਬਚੀਆਂ ਲੋਕ ਸਭਾ ਹਲਕੇ ਦੀਆਂ ਸੀਟਾਂ 'ਤੇ ਵਿਚਾਰ ਚਰਚਾ ਕੀਤੀ ਗਈ। ਜਿਸ ਦੇ ਨਤੀਜੇ ਵਜੋਂ ਕਾਂਗਰਸ ਵਲੋਂ ਦੋ ਸੀਟਾਂ 'ਤੇ ਸਹਿਮਤੀ ਪ੍ਰਗਟਾਈ ਹੈ। ਇਸ ਬੈਠਕ ਦੌਰਾਨ ਕਾਂਗਰਸ ਨੇ ਸੰਗਰੂਰ ਲੋਕ ਸਭਾ ਹਲਕਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਦਾ ਨਾਂ ਫ਼ਾਇਨਲ ਕਰ ਦਿੱਤਾ ਹੈ।
ਇਨ੍ਹਾਂ ਦੋਹਾਂ ਸੀਟਾਂ ਨੂੰ ਲੈ ਕੇ ਕਾਂਗਰਸ ਵੱਲੋਂ ਅਜੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਪਰ ਇਨ੍ਹਾਂ ਦੋਹਾਂ ਨਾਵਾਂ ਨੇ ਕਾਂਗਰਸ ਵੱਲੋਂ ਸਹਿਮਤੀ ਜਤਾਈ ਗਈ ਹੈ ਅਤੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਛੇਤੀ ਇਨ੍ਹਾਂ ਦੋਹਾਂ ਨਾਵਾਂ ਦਾ ਰਸਮੀ ਐਲਾਨ ਕੀਤਾ ਜਾਵੇਗਾ। ਇਸ ਤੋਂ ਬਾਅਦ ਅਜੇ ਵੀ ਦੋ ਲੋਕ ਸਭਾ ਹਲਕਿਆਂ ਫ਼ਿਰੋਜ਼ਪੁਰ ਅਤੇ ਬਠਿੰਡਾ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ।