ਰੋਹ ‘ਚ ਆਏ ਨੌਜਵਾਨ ਨੇ ਪਿਓ ਨੂੰ ਦਿੱਤੀ ਖੌਫਨਾਕ ਮੌਤ...
Published : Apr 11, 2019, 1:49 pm IST
Updated : Apr 10, 2020, 9:44 am IST
SHARE ARTICLE
Son killed his father
Son killed his father

ਰਤਨ ਨਗਰ ਵਿਚ ਗੁੱਸੇ ‘ਚ ਆਏ ਨੌਜਵਾਨ ਵੱਲੋਂ ਆਪਣੇ ਹੀ ਪਿਤਾ ਦੇ ਸਿਰ ‘ਤੇ ਹਥੌੜਾ ਮਾਰ ਕੇ ਕਤਲ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ।

ਪਟਿਆਲਾ: ਜ਼ਿਲ੍ਹੇ ਦੇ ਰਤਨ ਨਗਰ ਵਿਚ ਗੁੱਸੇ ‘ਚ ਆਏ ਨੌਜਵਾਨ ਵੱਲੋਂ ਆਪਣੇ ਹੀ ਪਿਤਾ ਦੇ ਸਿਰ ‘ਤੇ ਹਥੌੜਾ ਮਾਰ ਕੇ ਕਤਲ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਰਤਨ ਨਗਰ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਨੇ ਮੰਗਲਵਾਰ ਦੇਰ ਰਾਤ ਨੂੰ ਘਰ ਵਿਚ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ(PSPCL) ਦੇ ਰਿਟਾਇਰਡ ਜੇਈ ਆਪਣੇ ਪਿਤਾ ਦੇ ਸਿਰ ‘ਤੇ ਹਥੌੜਾ ਮਾਰ ਕੇ ਹੱਤਿਆ ਕਰ ਦਿੱਤੀ ਹੈ।

ਮਾਮਲੇ ਦੀ ਜਾਂਚ ਕਰ ਰਹੇ ਤ੍ਰਿਪੜੀ ਥਾਣਾ ਦੇ ਇੰਚਾਰਜ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਤਨ ਨਗਰ ਦੇ ਰਹਿਣ ਵਾਲੇ ਪੀਐਸਪੀਸੀਐਲ (PSPCL) ਦੇ ਰਿਟਾਇਰਡ ਜੇਈ ਬਲਕਾਰ ਸਿੰਘ (65) ਦੀ ਉਹਨਾਂ ਦੇ ਪੁੱਤਰ ਵੱਲੋਂ ਹੀ ਹਥੌੜਾ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਿਕ ਪ੍ਰਭਜੋਤ ਸਿੰਘ 30 ਸਾਲ ਦਾ ਹੋਣ ਦੇ ਬਾਵਜੂਦ ਵੀ ਹੁਣ ਤੱਕ ਬੇਰੁਜ਼ਗਾਰ ਸੀ। ਕੁਝ ਸਾਲਾਂ ਵਿਚ ਉਹ ਆਪਣੇ ਪਿਤਾ ਤੋਂ ਵਿਦੇਸ਼ ਜਾਣ ਲਈ ਪੈਸੇ ਮੰਗ ਰਿਹਾ ਸੀ, ਪਰ ਉਸਦੇ ਪਿਤਾ ਨਹੀਂ ਚਾਹੁੰਦੇ ਸਨ ਕਿ ਉਹਨਾਂ ਦਾ ਪੁੱਤਰ ਵਿਦੇਸ਼ ਜਾਵੇ।

ਇਸ ਲਈ ਉਹਨਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਕਾਰਨ ਪ੍ਰਭਜੋਤ ਸਿੰਘ ਦਿਮਾਗੀ ਤੌਰ ‘ਤੇ ਪਰੇਸ਼ਾਨ ਰਹਿਣ ਲੱਗਿਆ ਸੀ। ਹਮੇਸ਼ਾਂ ਹੀ ਪਿਓ ਪੁੱਤਰ ਵਿਚ ਝਗੜਾ ਚੱਲਦਾ ਰਹਿੰਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਤਨੀ ਅਨੁਸਾਰ ਪ੍ਰਭਜੋਤ ਸਿੰਘ ਇਸ ਤੋਂ ਪਹਿਲਾਂ ਵੀ ਇਕ-ਦੋ ਵਾਰ ਆਪਣੇ ਪਿਤਾ ਨੂੰ ਮਾਰਨ ਦੀ ਕੋਸ਼ਿਸ਼ ਕਰ ਚੁਕਿਆ ਹੈ।

ਥਾਣਾ ਇੰਚਾਰਜ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਨੂੰ ਬਲਕਾਰ ਸਿੰਘ ਆਪਣੇ ਕਮਰੇ ਵਿਚ ਕੰਪਿਊਟਰ ‘ਤੇ ਕੁਝ ਪੜ ਰਹੇ ਸਨ। ਇਸੇ ਦੌਰਾਨ ਪ੍ਰਭਜੋਤ ਸਿੰਘ ਉੱਥੇ ਪਹੁੰਚੇ। ਕਮਰੇ ਵਿਚ ਅਵਾਜ਼ਾਂ ਸੁਣ ਕੇ ਜਦੋਂ ਬਲਕਾਰ ਸਿੰਘ ਦੀ ਪਤਨੀ ਅਮਰਜੀਤ ਕੌਰ ਕਮਰੇ ਵਿਚ ਗਈ ਤਾਂ ਦੇਖਿਆ ਕਿ ਪ੍ਰਭਜੋਤ ਸਿੰਘ ਆਪਣੇ ਪਿਤਾ ਦੇ ਸਿਰ ‘ਤੇ ਹਥੌੜਾ ਮਾਰ ਰਿਹਾ ਸੀ। ਜਿਸ ਨਾਲ ਬਲਕਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਰਾਜਿੰਦਰਾ ਹਸਪਤਾਲ ਪਹੁੰਚਾਇਆ ਗਿਆ। ਉਧਰ ਦੋਸ਼ੀ ਪ੍ਰਭਜੋਤ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement