
ਪੰਜਾਬ ਵਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਇਸ ਨੂੰ ਲੈ ਕੇ ਪੀਐੱਮ ਮੋਦੀ ਨੇ 21 ਦਿਨਾਂ ਦਾ ਲੌਕਡਾਊਨ ਕੀਤਾ ਹੈ ਅਤੇ ਕੱਲ੍ਹ ਲੌਕਡਾਊਨ ਦੀ ਮਿਆਦ
ਚੰਡੀਗੜ੍ਹ -ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਇਸ ਨੂੰ ਲੈ ਕੇ ਪੀਐੱਮ ਮੋਦੀ ਨੇ 21 ਦਿਨਾਂ ਦਾ ਲੌਕਡਾਊਨ ਕੀਤਾ ਹੈ ਅਤੇ ਕੱਲ੍ਹ ਲੌਕਡਾਊਨ ਦੀ ਮਿਆਦ ਵਧਾ ਕੇ 30 ਅ੍ਰਪੈਲ ਤੱਕ ਕੀਤੀ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਹੁਣ ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 30 ਜੂਨ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ ਅਤੇ ਅਗਲੇ ਹੁਕਮਾਂ ਤੱਕ ਬੋਰਡ ਦੇ ਪੇਪਰ ਵੀ ਰੱਦ ਕਰ ਦਿੱਤੇ ਗਏ ਹਨ। ਇਹ ਬਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀਡੀੳ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਦੌਰਾਨ ਜਾਰੀ ਕੀਤਾ ਹੈ।
File photo
ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੁਆਰਾ ਸੂਬੇ ਅੰਦਰ ਪਹਿਲਾਂ ਤੋਂ ਹੀ ਕਰਫਿਊ ਨੂੰ 1 ਮਈ ਤੱਕ ਵਧਾ ਦਿੱਤਾ ਗਿਆ ਹੈ ਜਿਸ 'ਚ ਸਾਰੇ ਵਿਦਿਅਕ ਅਦਾਰੇ 30 ਜੂਨ ਤੱਕ ਬੰਦ ਰਹਿਣਗੇ ਅਤੇ ਬੋਰਡ ਦੇ ਪੇਪਰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੇ ਗਏ ਹਨ। ਸੂਬੇ 'ਚ ਧਾਰਾ 144 ਪਹਿਲਾਂ ਵਾਂਗ ਹੀ ਜਾਰੀ ਰਹੇਗੀ।
File photo
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਕੀਤੇ ਲੌਕਡਾਊਨ ਕਾਰਨ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ।
File photo
ਸਿੰਗਲਾ ਨੇ ਦਸਿਆ ਸੀ ਕਿ ਇਕ ਮਹੀਨੇ ਲਈ ਗਰਮੀ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਤੇ 10 ਮਈ ਤਕ ਚੱਲਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫ਼ੈਸਲਾ ਕੀਤਾ ਕਿ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਰਫ਼ਿਊ ਤੋਂ ਪਹਿਲਾਂ ਜਿਹੜੇ ਪੇਪਰ ਦੇ ਦਿਤੇ ਸਨ, ਉਨ੍ਹਾਂ ਦੇ ਆਧਾਰ ਉਤੇ ਹੀ ਪੰਜਾਬ ਸਕੂਲ ਸਿਖਿਆ ਬੋਰਡ (ਪੀਐਸਈਬੀ) ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿਚ ਭੇਜ ਦੇਵੇਗਾ। ਨਿਜੀ ਸਕੂਲ ਲੋੜ ਅਨੁਸਾਰ ਇਨ੍ਹਾਂ ਛੁੱਟੀਆਂ ਦੀ ਮਿਆਦ ਵਧਾਉਣ ਲਈ ਆਜ਼ਾਦ ਹਨ।