
ਪੰਜਾਬ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੀ ਹੋਰਨਾਂ ਮੁਲਾਜ਼ਮਾਂ ਵਾਂਗ 50 ਲੱਖ ਦਾ ਬੀਮਾ ਪ੍ਰਦਾਨ ਕਰੇ। ਇਹ ਮੰਗ ਪੰਜਾਬ ਦੇ ਮੁਲਾਜ਼ਮਾਂ ਦੀ ਜਥੇਬੰਦੀ
ਐਸ.ਏ.ਐਸ ਨਗਰ (ਸੁਖਵਿੰਦਰ ਸਿੰਘ ਸ਼ਾਨ): ਪੰਜਾਬ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੀ ਹੋਰਨਾਂ ਮੁਲਾਜ਼ਮਾਂ ਵਾਂਗ 50 ਲੱਖ ਦਾ ਬੀਮਾ ਪ੍ਰਦਾਨ ਕਰੇ। ਇਹ ਮੰਗ ਪੰਜਾਬ ਦੇ ਮੁਲਾਜ਼ਮਾਂ ਦੀ ਜਥੇਬੰਦੀ ਸੀਟੂ ਦੇ ਜਨਰਲ ਸਕੱਤਰ ਰਘੂਨਾਥ ਸਿੰਘ ਨੇ ਕਰਦਿਆਂ ਕਿਹਾ ਕਿ ਆਂਗਨਵਾੜੀ ਵਰਕਰਾਂ-ਹੈਲਪਰਾਂ ਨੂੰ ਸੂਬੇ ਭਰ 'ਚ ਘਰ-ਘਰ ਜਾ ਕੇ ਆਂਗਨਵਾੜੀ ਕੇਂਦਰਾਂ ਵਿਚ ਪੜ੍ਹਨ ਵਾਲੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਖ਼ੁਰਾਕ ਵੰਡਣ ਦਾ ਕੰਮ ਕਰਨਾ ਪੈਂਦਾ ਹੈ ਜਿਸ ਕਾਰਨ ਉਹ ਵੱਖ- ਵੱਖ ਤਰ੍ਹਾਂ ਦੇ ਲੋਕਾਂ ਦੇ ਸੰਪਰਕ ਵਿਚ ਆਉਣਾ ਪੈਂਦਾ ਹੈ।'
File photo
ਉਨ੍ਹਾਂ ਕਿਹਾ ਡਿਊਟੀ ਨਿਭਾਉਂਦਿਆਂ ਇਨ੍ਹਾਂ ਆਂਗਨਵਾੜੀ ਵਰਕਰਾਂ-ਹੈਲਪਰਾਂ ਲਈ ਕੋਰੋਨਾ ਵਾਇਰਸ ਦਾ ਖ਼ਤਰਾ ਹਮੇਸ਼ਾਂ ਬਣਿਆ ਰਹਿੰਦਾ ਹੈ। ਰਘੂਨਾਥ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਆਂਵਨਵਾੜੀ ਵਰਕਰਾਂ-ਹੈਲਪਰਾਂ ਅਤੇ ਵੱਖ-ਵੱਖ ਪ੍ਰਕਾਰ ਦੀਆਂ ਜ਼ਰੂਰੀ ਸੇਵਾਵਾਂ ਵਿਚ ਡਿਊਟੀ ਕਰਨ ਵਾਲੇ ਸਾਰੇ ਕਰਮਚਾਰੀਆਂ ਨੂੰ 50 ਲੱਖ ਦੀ ਬੀਮਾ ਯੋਜਨਾ ਵਿਚ ਸ਼ਾਮਲ ਕੀਤਾ ਜਾਵੇ। ਇਨ੍ਹਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਰੀਆਂ ਮੈਡੀਕਲ ਸਹੂਲਤਾਂ ਦਿਤੀਆਂ ਜਾਣ।
ਇਸ ਦੇ ਨਾਲ ਹੀ ਸੀਟੂ ਰਘੂਨਾਥ ਸਿੰਘ ਨੇ ਬਿਜਲੀ ਕਾਮਿਆਂ ਦੀਆਂ ਤਨਖ਼ਾਹਾਂ ਵਿਚ ਕੀਤੀ 40 ਫ਼ੀ ਸਦੀ ਦੀ ਕਟੌਤੀ ਦੀ ਘੋਰ ਨਿੰਦਾ ਕੀਤੀ। ਉਨ੍ਹਾਂ ਜਿਹੜੇ ਮੁਲਾਜ਼ਮ ਲੋਕਾਂ ਨੂੰ ਰੋਸ਼ਨੀ ਦੇਣ ਅਤੇ ਸਾਰੇ ਕਾਰੋਬਾਰ ਚਲਾਉਣ ਲਈ ਬਿਜਲੀ ਸਪਲਾਈ ਦਾ ਕੰਮ ਹਰ ਮੁਸ਼ਕਲ ਤੋਂ ਮੁਸ਼ਕਲ ਹਾਲਤ ਵਿਚ ਕਰਦੇ ਹਨ। ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਨਾ ਬੇਇਨਸਾਫ਼ੀ ਹੈ। ਰਘੂਨਾਥ ਸਿੰਘ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਪ੍ਰਬੰਧਕਾਂ ਤੋਂ ਮੰਗ ਕੀਤੀ ਕਿ ਬਿਜਲੀ ਕਾਮਿਆਂ ਦੀਆਂ ਉਜਰਤਾਂ ਵਿਚ ਕੀਤੀ ਕਟੌਤੀ ਤੁਰਤ ਵਾਪਸ ਲਈ ਜਾਵੇ।