ਖ਼ਰਚਿਆਂ 'ਚ ਕਟੌਤੀ ਲਈ ਕੈਬਨਿਟ ਸਬ-ਕਮੇਟੀ ਦਾ ਹੋਵੇਗਾ ਵਿਸਥਾਰ
Published : Apr 11, 2020, 7:43 am IST
Updated : Apr 11, 2020, 7:51 am IST
SHARE ARTICLE
File Photo
File Photo

ਪੰਜਾਬ ਮੰਤਰੀ ਮੰਡਲ ਵਲੋਂ ਕੋਵਿਡ-19 ਸੰਕਟ ਦੇ ਟਾਕਰੇ ਲਈ ਖ਼ਰਚਿਆਂ ਵਿਚ ਲੋੜੀਂਦੀ ਕਟੌਤੀ ਕਰਨ ਸਬੰਧੀ ਫ਼ੈਸਲਾ ਲੈਣ ਅਤੇ ਵਿਆਪਕ ਵਿਚਾਰ-ਵਟਾਂਦਰੇ ਲਈ ਵਿੱਤੀ

ਚੰਡੀਗੜ੍ਹ  : ਪੰਜਾਬ ਮੰਤਰੀ ਮੰਡਲ ਵਲੋਂ ਕੋਵਿਡ-19 ਸੰਕਟ ਦੇ ਟਾਕਰੇ ਲਈ ਖ਼ਰਚਿਆਂ ਵਿਚ ਲੋੜੀਂਦੀ ਕਟੌਤੀ ਕਰਨ ਸਬੰਧੀ ਫ਼ੈਸਲਾ ਲੈਣ ਅਤੇ ਵਿਆਪਕ ਵਿਚਾਰ-ਵਟਾਂਦਰੇ ਲਈ ਵਿੱਤੀ ਪ੍ਰਬੰਧਨ ਬਾਰੇ ਕੈਬਨਿਟ ਸਬ ਕਮੇਟੀ ਵਿਚ 4 ਵਾਧੂ ਮੈਂਬਰਾਂ ਨੂੰ ਨਾਮਜ਼ਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਧਿਕਾਰਤ ਕੀਤਾ ਗਿਆ ਹੈ।

ਕੋਵਿਡ ਸੰਕਟ ਦੇ ਮਦੇਨਜ਼ਰ ਸੂਬੇ ਦੀ ਵਿੱਤੀ ਸਥਿਤੀ ਦੀ ਸਮੀਖਿਆ ਕਰਦਿਆਂ ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਨੂੰ ਖ਼ਰਚਿਆਂ ਵਿਚ ਕਟੌਤੀ ਸਬੰਧੀ ਅਪਣੇ ਪ੍ਰਸਤਾਵ ਸੋਮਵਾਰ ਤਕ ਭੇਜਣ ਲਈ ਕਿਹਾ ਅਤੇ ਇਹ ਫ਼ੈਸਲਾ ਲਿਆ ਗਿਆ ਕਿ ਇਸ ਸਬੰਧੀ ਵਿਚਾਰ-ਵਟਾਂਦਰੇ ਲਈ ਕੈਬਨਿਟ ਸਬ ਕਮੇਟੀ ਮੰਗਲਵਾਰ ਨੂੰ ਮੀਟਿੰਗ ਕਰੇਗੀ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਟਿੰਗ ਵਿਚ ਦਸਿਆ ਕਿ ਆਗਾਮੀ ਖ਼ਰੀਦ ਕਾਰਜਾਂ ਰਾਹੀਂ ਪ੍ਰਾਪਤ ਹੋਣ ਵਾਲੇ 30,000 ਕਰੋੜ ਰੁਪਏ ਦੇ ਮਾਲੀਏ ਨਾਲ ਸੂਬੇ ਦੀ ਆਰਥਿਕਤਾ ਨੂੰ ਬਲ ਮਿਲੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਦੀ ਕੋਵੀਡ-19 ਵਿਰੁਧ ਜੰਗ ਨੂੰ ਹੋਰ ਮਜ਼ਬੂਤੀ ਮਿਲੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement