
ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁੱਖ ਮੰਤਰੀਆਂ ਦੀ ਵੀਡੀਓ ਕਾਨਫਰੰਸ ਵਿਚ ਸ਼ਾਮਲ ਹੋਏ।
ਚੰਡੀਗੜ੍ਹ: ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁੱਖ ਮੰਤਰੀਆਂ ਦੀ ਵੀਡੀਓ ਕਾਨਫਰੰਸ ਵਿਚ ਸ਼ਾਮਲ ਹੋਏ। ਇਸ ਵੀਡੀਓ ਕਾਨਫਰੰਸਿੰਗ ਵਿਚ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗ ਅਤੇ ਖੇਤੀਬਾੜੀ ਸੈਕਟਰਾਂ ਲਈ ਵਿਸ਼ੇਸ਼ ਰਿਆਇਤਾਂ ਦੇ ਨਾਲ-ਨਾਲ ਰੈਪਿਡ ਟੈਸਟਿੰਗ ਕਿੱਟ ਤੋਂ ਇਲਾਵਾ ਘੱਟੋ ਘੱਟ 15 ਦਿਨਾਂ ਲਈ ਦੇਸ਼ ਵਿਆਪੀ ਲੌਕਡਾਊਨਵਧਾਉਣ ਦੀ ਸਿਫਾਰਸ਼ ਕੀਤੀ ਹੈ।
Photo
ਦਰਅਸਲ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਤਰੀ ਮੰਡਲ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਪਹਿਲਾਂ ਹੀ 30 ਅਪ੍ਰੈਲ ਤੱਕ ਕਰਫਿਊ ਵਧਾਉਣ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਇਸ ਦੌਰਾਨ ਉਹਨਾਂ ਨੇ ਸੂਬੇ ਦੇ ਹਸਪਤਾਲਾਂ ਦੀ ਹਾਲਤ ਸੁਧਾਰਨ ਲਈ 500 ਕਰੋੜ ਦੀ ਵਿੱਤੀ ਸਹਾਇਤਾ ਦੀ ਮੰਗ ਵੀ ਕੀਤੀ।
Photo
ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 52 ਆਈਸੋਲੇਸ਼ਨ ਹਸਪਤਾਲ ਸਥਾਪਿਤ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਵਿਚ ਇਹ ਮਹਾਮਾਰੀ ਤੋਂ ਨਜਿੱਠਣ ਲਈ ਮਾਡਲ ਤਿਆਰ ਕੀਤਾ ਗਿਆ ਹੈ। ਇਸ ਮਾਡਲ ਵਿਚ ਤਿੰਨ ਪੜਾਅ ਹਨ, ਪਹਿਲੇ ਪੜਾਅ ਵਿਚ 20 ਸੁਤੰਤਰ ਕੋਵਿਡ ਆਈਸੋਲੇਸ਼ਨ ਸੈਂਟਰਾਂ 'ਤੇ 2558 ਬਿਸਤਰਿਆਂ ਦਾ ਪ੍ਰਸਤਾਵ ਹੈ।
Photo
ਦੂਜੇ ਪੜਾਅ ਲਈ ਸੂਬੇ ਨੇ ਮਾਨਵੀ ਸ਼ਕਤੀ ਸਮੇਤ 1600 ਬਿਸਤਰਿਆਂ ਤੋਂ ਇਲਾਵਾ 1000 ਹੋਰ ਅਤੇ ਸਰਕਾਰੀ ਥਾਵਾਂ 'ਤੇ 1000 ਬਿਸਤਰਿਆਂ ਦੀ ਪਛਾਣ ਕੀਤੀ ਹੈ। ਇਹਨਾਂ ਨੂੰ ਉਸ ਸਮੇਂ ਚਾਲੂ ਕੀਤਾ ਜਾਵੇਗਾ ਜਦੋਂ ਪਹਿਲੇ ਪੜਾਅ ਦਾ ਕੰਮ 50 ਫੀਸਦੀ ਪੂਰਾ ਹੋ ਜਾਂਦਾ ਹੈ।
Photo
ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਇਸ ਨੂੰ ਲੈ ਕੇ ਪੀਐੱਮ ਮੋਦੀ ਨੇ ਵੱਲੋਂ 14 ਅਪ੍ਰੈਲ ਤੱਕ 21 ਦਿਨਾਂ ਦਾ ਲੌਕਡਾਊਨ ਕੀਤਾ ਗਿਆ ਹੈ ਅਤੇ ਇਸ ਮਿਆਦ ਨੂੰ ਅੱਗੇ ਵਧਾਇਆ ਜਾ ਸਕਦਾ ਹੈ।