
ਜ਼ਿਲ੍ਹੇ ਮੋਹਾਲੀ 'ਚ ਹੁਣ ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 38 ਹੋਈ
ਐਸ.ਏ.ਐਸ. ਨਗਰ, 10 ਅਪ੍ਰੈਲ (ਸੁਖਦੀਪ ਸਿੰਘ ਸੋਈ): ਮੁੰਡੀ ਖਰੜ ਦੀ ਰਹਿਣ ਵਾਲੀ ਇਕ 78 ਸਾਲਾ ਮਹਿਲਾ ਜੋ ਕਿਸੇ ਹੋਰ ਬਿਮਾਰੀ ਨਾਲ ਪੀੜਤ ਸੀ, ਦੀ ਮੌਤ ਹੋਣ ਤੋਂ ਬਾਅਦ ਕੋਰੋਨਾ ਵਾਇਰਸ ਲਈ ਰੀਪੋਰਟ ਪਾਜ਼ੇਟਿਵ ਪਾਈ ਗਈ। ਉਕਤ ਮਹਿਲਾ ਨੂੰ ਸਿਵਲ ਹਸਪਤਾਲ ਖਰੜ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਬੀਤੀ 7 ਅਪ੍ਰੈਲ ਨੂੰ ਉਸ ਦੀ ਮੌਤ ਹੋ ਗਈ ਸੀ।
File photo
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਉਸ ਦੇ ਸਰੀਰ ਦਾ ਅੰਤਮ ਸਸਕਾਰ ਪ੍ਰੋਟੋਕੋਲ ਦੇ ਅਨੁਸਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਮਹਿਲਾ ਦੇ ਮੁਢਲੇ ਸੰਪਰਕਾਂ ਦਾ ਪਤਾ ਲਗਾਇਆ ਗਿਆ ਹੈ ਅਤੇ ਨਮੂਨਾ ਲਏ ਜਾਣਗੇ। ਹੁਣ ਮੋਹਾਲੀ ਜ਼ਿਲ੍ਹੇ ਵਿਚ ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2 ਮੌਤਾਂ ਦੇ ਨਾਲ 38 ਉਤੇ ਪਹੁੰਚ ਗਈ। ਇਸ ਤੋਂ ਇਲਾਵਾ 5 ਮਰੀਜ਼ਾਂ ਦੇ ਠੀਕ ਹੋਣ ਨਾਲ ਹੁਣ ਐਕਟਿਵ ਕੇਸਾਂ ਦੀ ਗਿਣਤੀ 31 ਹੋ ਗਈ ਹੈ।