ਕੋਵਿਡ-19 ਵਿਰੁਧ ਨਿਜੀ ਹਸਪਤਾਲਾਂ ਨੂੰ ਸ਼ਾਮਲ ਕਰਨ ਬਾਰੇ ਆਰਡੀਨੈਂਸ ਨੂੰ ਮਨਜ਼ੂਰੀ
Published : Apr 11, 2020, 7:25 am IST
Updated : Apr 11, 2020, 7:25 am IST
SHARE ARTICLE
File Photo
File Photo

ਜਾਬ ਮੰਤਰੀ ਮੰਡਲ ਦੀ ਸ਼ੁਕਰਵਾਰ ਨੂੰ ਹੋਈ ਮੀਟਿੰਗ ਵਿਚ ਕੋਵਿਡ-19 ਵਿਰੁਧ ਜੰਗ ਵਿਚ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਬਾਰੇ 'ਪੰਜਾਬ ਕਲੀਨਿਕਲ

ਚੰਡੀਗੜ: ਪੰਜਾਬ ਮੰਤਰੀ ਮੰਡਲ ਦੀ ਸ਼ੁਕਰਵਾਰ ਨੂੰ ਹੋਈ ਮੀਟਿੰਗ ਵਿਚ ਕੋਵਿਡ-19 ਵਿਰੁਧ ਜੰਗ ਵਿਚ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਬਾਰੇ 'ਪੰਜਾਬ ਕਲੀਨਿਕਲ ਐਸਟੈਬਲਿਸ਼ਮੈਂਟ (ਰਜਿਸਟਰੇਸ਼ਨ ਐਂਡ ਰੈਗੂਲੇਸ਼ਨ) ਆਰਡੀਨੈਂਸ 2020' ਨੂੰ ਮਨਜ਼ੂਰ ਕਰਨ ਦਾ ਫ਼ੈਸਲਾ ਲਿਆ ਗਿਆ।
ਵੀਡੀਉ ਕਾਨਫ਼ਰੰਸਿੰਗ ਰਾਹੀਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਵਿਰੁਧ ਜੰਗ ਵਿਚ ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਦੀ ਲੋੜ ਸੀ।

ਮੰਤਰੀ ਮੰਡਲ ਨੇ ਕਾਨੂੰਨੀ ਪੱਖ ਵਿਚਾਰਨ ਮਗਰੋਂ ਇਸ ਬਿਲ ਦਾ ਖਰੜਾ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੰਮੀ ਖਿੱਚਦੀ ਲੱਗ ਰਹੀ ਇਸ ਜੰਗ ਵਿਚ ਸੂਬੇ ਦੇ ਵਡੇਰੇ ਹਿੱਤ ਵਿਚ ਸਾਰੇ ਸਰੋਤਾਂ ਨੂੰ ਲਾਉਣ ਦੀ ਬਹੁਤ ਜ਼ਿਆਦਾ ਲੋੜ ਸੀ। ਇਹ ਆਰਡੀਨੈਂਸ, ਮੈਡੀਕਲ ਅਦਾਰਿਆਂ ਨੂੰ ਰਜਿਸਟਰੇਸ਼ਨ ਤੇ ਰੈਗੂਲੇਸ਼ਨ ਮੁਹਈਆ ਕਰੇਗਾ ਤਾਂ ਕਿ ਆਮ ਵਿਅਕਤੀਆਂ ਨੂੰ ਢੁੱਕਵੀਆਂ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪ੍ਰਾਈਵੇਟ ਹਸਪਤਾਲਾਂ ਦੀ ਕਾਰਜਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਸਾਰੇ ਕਲੀਨਿਕਲ ਮਾਪਦੰਡ ਤੇ ਪ੍ਰੋਟੋਕੋਲਾਂ ਦੀ ਪਾਲਣਾ ਲਈ ਪਾਬੰਦ ਕੀਤਾ ਜਾਵੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement