ਹੁਣ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ
Published : Apr 11, 2020, 6:44 am IST
Updated : Apr 11, 2020, 7:49 am IST
SHARE ARTICLE
File Photo
File Photo

ਨੋਵਲ ਕੋਰੋਨਾਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਸ਼ੁਕਰਵਾਰ ਨੂੰ ਜਨਤਕ ਥਾਵਾਂ 'ਤੇ ਲੋਕਾਂ ਨੂੰ ਮਾਸਕ ਪਾਉਣਾ ਲਾਜ਼ਮੀ ਕਰ ਦਿਤਾ ਹੈ। ਇਸ ਸਬੰਧ

ਚੰਡੀਗੜ੍ਹ  (ਸ.ਸ.ਸ): ਨੋਵਲ ਕੋਰੋਨਾਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਸ਼ੁਕਰਵਾਰ ਨੂੰ ਜਨਤਕ ਥਾਵਾਂ 'ਤੇ ਲੋਕਾਂ ਨੂੰ ਮਾਸਕ ਪਾਉਣਾ ਲਾਜ਼ਮੀ ਕਰ ਦਿਤਾ ਹੈ। ਇਸ ਸਬੰਧ ਵਿਚ ਸਿਹਤ ਵਿਭਾਗ ਵਲੋਂ ਇਕ ਨੋਟੀਫ਼ੀਕੇਸ਼ਨ ਵੀ ਜਾਰੀ ਕੀਤਾ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ ਨੇ ਦਸਿਆ ਕਿ ਜੇਕਰ ਕੋਈ ਕਿਸੇ ਦਫ਼ਤਰੀ ਕੰਮ ਜਾਂ ਕਿਸੇ ਹੋਰ ਜ਼ਰੂਰੀ ਕੰਮ ਲਈ ਘਰੋਂ ਬਾਹਰ ਨਿਕਲਦਾ ਹੈ ਤਾਂ ਉਹ ਕਪੜੇ ਜਾਂ ਤਿੰਨ ਪਰਤਾਂ ਵਾਲਾ ਮਾਸਕ ਲਾਜ਼ਮੀ ਤੌਰ 'ਤੇ ਪਹਿਨੇਗਾ।

File photoFile photo

ਇਸ ਦੀ ਉਲੰਘਣਾ ਕਰਨ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਐਪੀਡੈਮਿਕ ਡਿਜੀਜ ਐਕਟ 1897 ਤਹਿਤ ਡਾਇਰੈਕਟਰ ਸਿਹਤ ਸੇਵਾਵਾਂ ਵਲੋਂ ਅਪਣੇ ਅਧਿਕਾਰਾਂ ਤਹਿਤ ਰੈਗੂਲੇਸ਼ਨ ਦੇ ਰੂਲ 12 ਦੀ ਵਰਤੋਂ ਕਰਦੇ ਹੋਏ ਮਿਤੀ 5.3.2020 ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਸੀ। ਜੋ ਵਿਅਕਤੀ ਹਸਪਤਾਲਾਂ ਅਤੇ ਹੋਰ ਦਫ਼ਤਰਾਂ, ਉਦਯੋਗਾਂ ਜਾਂ ਹੋਰ ਥਾਵਾਂ 'ਤੇ ਕੰਮ ਕਰਦੇ ਹਨ, ਤੋਂ ਇਲਾਵਾ ਅਪਣੇ ਸਾਧਨ 'ਤੇ ਸਫ਼ਰ ਕਰਦੇ ਹੋਏ ਵੀ ਮਾਸਕ ਨੂੰ ਪਹਿਨਣਗੇ। ਇਸ ਤਹਿਤ ਸੂਤੀ ਕਪੜੇ ਦੇ ਬਣੇ ਮਾਸਕ ਅਤੇ ਜੇਕਰ ਕਿਸੇ ਹਾਲਤ ਵਿਚ ਮਾਸਕ ਉਪਲਬੱਧ ਨਹੀਂ ਹੁੰਦਾ ਤਾਂ ਰੁਮਾਲ ਜਾਂ ਸਕਾਫ਼ ਆਦਿ ਨਾਲ ਮੂੰਹ ਢੱਕਣ ਲਈ ਵਰਤੋਂ ਕੀਤੀ ਜਾ ਸਕਦੀ ਹੈ।

ਉਨ੍ਹਾਂ ਪੰਜਾਬ ਵਾਸੀਆਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਨਿਯਮ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਵੀ ਕਿਹਾ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਵਲੋਂ ਇਸ ਮਾਰੂ ਵਾਇਰਸ ਨਾਲ ਲੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਘਰਾਂ ਵਿਚ ਰਹਿ ਕੇ ਅਤੇ ਇਸ ਦੀ ਲੜੀ ਨੂੰ ਤੋੜ ਕੇ ਇਸ ਵਾਇਰਸ ਵਿਰੁਧ ਜੰਗ ਜਿਤੀ ਜਾ ਸਕਦੀ ਹੈ ਜੋ ਇਕ ਇਸ ਦਾ ਇਕ ਮਾਤਰ ਸਾਧਨ ਹੈ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement