ਪੰਜਾਬ ਮੰਤਰੀ ਮੰਡਲ ਵਲੋਂ ਕਰਫ਼ੀਊ 1 ਮਈ ਤਕ ਜਾਰੀ ਰੱਖਣ ਦਾ ਫ਼ੈਸਲਾ
Published : Apr 11, 2020, 6:36 am IST
Updated : Apr 11, 2020, 7:48 am IST
SHARE ARTICLE
File Photo
File Photo

ਕਰਫ਼ੀਊ ਤੇ ਲਾਕਡਾਊਨ ਦੀ ਸਥਿਤੀ 'ਚੋਂ ਨਿਕਲਣ ਲਈ ਟਾਸਕ ਫ਼ੋਰਸ ਤੇ ਬਾਅਦ 'ਚ ਮੋਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ 'ਚ ਅਰਥ ਵਿਵਸਥਾ ਦੀ ਮਜ਼ਬੂਤੀ ਲਈ ਉੱਚ ਤਾਕਤੀ ਕਮੇਟੀ...

ਚੰਡੀਗੜ੍ਹ  (ਗੁਰਉਪਦੇਸ਼ ਸਿੰਘ ਭੁੱਲਰ): ਅੱਜ ਉਸ ਸਮੇਂ ਰੋਜ਼ਾਨਾ ਸਪੋਕਸਮੈਨ ਦੀ ਖ਼ਬਰ 'ਤੇ ਮੋਹਰ ਲੱਗ ਗਈ ਜਦੋਂ ਪੰਜਾਬ ਮੰਤਰੀ ਮੰਡਲ ਨੇ 14 ਅਪ੍ਰੈਲ ਤਕ ਲਾਗੂ ਕਰਫ਼ੀਊ ਦੀ ਮਿਆਦ ਵਧਾ ਕੇ 1 ਮਈ ਤਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਵੀਡੀਉ ਕਾਨਫ਼ਰੰਸ ਰਾਹੀਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਇਹ ਫ਼ੈਸਲਾ ਸਲਾਹ ਮਸ਼ਵਰੇ ਬਾਅਦ ਸਰਬਸੰਮਤੀ ਨਾਲ ਲਿਆ ਗਿਆ। ਜ਼ਿਕਰਯੋਗ ਹੈ ਕਿ ਅੱਜ ਰੋਜ਼ਾਨਾ ਸਪੋਕਸਮੈਨ ਨੇ ਪਹਿਲੇ ਪੰਨੇ 'ਤੇ ਦਿਤੀ ਖ਼ਬਰ ਵਿਚ ਕਰਫ਼ੀਊ ਤੋਂ ਹਾਲੇ ਲੋਕਾਂ ਨੂੰ ਛੁਟਕਾਰਾ ਨਾ ਮਿਲਣ ਅਤੇ ਇਸ ਦੀ ਮਿਆਦ ਵਿਚ ਵਾਧੇ ਬਾਰੇ ਪ੍ਰਮੁੱਖਤਾ ਨਾਲ ਖ਼ਬਰ ਛਾਪੀ ਸੀ, ਜੋ ਸਹੀ ਨਿਕਲੀ ਹੈ।'

ਸਰਕਾਰੀ ਬੁਲਾਰੇ ਨੇ ਮੀਟਿੰਗ ਤੋਂ ਬਾਅਦ ਕੀਤੇ ਫ਼ੈਸਲੇ ਬਾਰੇ ਦਸਿਆ ਕਿ ਕੋਵਿਡ-19 ਦੇ ਕਮਿਊਨਿਟੀ ਵਿਚ ਫ਼ੈਲਾਅ ਦੇ ਖ਼ਤਰਿਆਂ ਦੇ ਚਲਦਿਆਂ ਪੰਜਾਬ ਸਰਕਾਰ ਨੇ ਸ਼ੁਕਰਵਾਰ ਨੂੰ ਸੂਬੇ ਵਿਚ ਪਹਿਲੀ ਮਈ ਤਕ ਕਰਫ਼ੀਊ ਵਧਾਉਣ ਦਾ ਫ਼ੈਸਲਾ ਕੀਤਾ।nਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ ਤਾਂ ਜੋ ਇਸ ਮਹਾਂਮਾਰੀ ਦੇ ਕਮਿਊਨਿਟੀ ਫੈਲਾਅ ਨੂੰ ਰੋਕਿਆ ਜਾ ਸਕੇ ਅਤੇ ਕਣਕ ਦੀ ਵਾਢੀ/ਖ਼ਰੀਦ ਦੇ ਸੀਜ਼ਨ ਦੇ ਚਲਦਿਆਂ ਮੰਡੀਆਂ ਵਿਚ ਭੀੜ ਹੋਣ ਤੋਂ ਬਚਾਅ ਕੀਤਾ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਇਸ ਫ਼ੈਸਲੇ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਨਿਚਰਵਾਰ ਹੋਣ ਵਾਲੀ ਮੁੱਖ ਮੰਤਰੀਆਂ ਦੀ ਵੀਡੀਉ ਕਾਨਫ਼ਰੰਸਿੰਗ ਵਿਚ ਵੀ ਜਾਣੂੰ ਕਰਵਾਉਣਗੇ। ਆਉਣ ਵਾਲੇ ਹਫ਼ਤਿਆਂ ਵਿਚ ਮਹਾਂਮਾਰੀ ਦੇ ਫੈਲਣ ਦੇ ਗੰਭੀਰ ਖ਼ਦਸ਼ਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਰਫ਼ੀਊ ਬੰਦਸ਼ਾਂ ਬਹੁਤ ਜ਼ਰੂਰੀ ਸਨ ਤਾਂ ਜੋ ਮੈਡੀਕਲ ਢਾਂਚੇ ਉਤੇ ਉਸ ਦੀ ਸਮਰੱਥਾ ਤੋਂ ਵੱਧ ਬੋਝ ਨਾ ਪੈ ਸਕੇ। ਉਨ੍ਹਾਂ ਕਿਹਾ ਕਿ ਮੈਡੀਕਲ ਭਾਈਚਾਰੇ ਵਿਚ ਇਹ ਇਕ ਆਮ ਵਿਚਾਰ ਹੈ ਕਿ ਲਾਕਡਾਊਨ ਹੀ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਤੋਂ ਬਚਾਅ ਕਰ ਸਕਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਬਿਮਾਰੀ ਨੂੰ ਰੋਕਣ ਵਾਲੀ ਕੋਈ ਦਵਾਈ/ਇਲਾਜ ਮਿਲ ਸਕੇਗੀ।

ਮੁੱਖ ਮੰਤਰੀ ਦੇ ਪ੍ਰਸਤਾਵ 'ਤੇ ਮੰਤਰੀ ਮੰਡਲ ਨੇ ਫ਼ੈਸਲਾ ਕੀਤਾ ਕਿ ਕਰਫ਼ੀਊ/ਲਾਕਡਾਊਨ ਤੋਂ ਹੌਲੀ ਹੌਲੀ ਬਾਹਰ ਲਿਆਉਣ ਲਈ ਨੀਤੀ ਘੜਨ ਵਾਸਤੇ ਬਹੁ-ਮੰਤਵੀ ਟਾਸਕ ਫ਼ੋਰਸ ਬਣਾਈ ਜਾਵੇ। ਟਾਸਕ ਫ਼ੋਰਸ 10 ਦਿਨਾਂ ਦੇ ਅੰਦਰ ਅਪਣੀ ਰੀਪੋਰਟ ਸੌਂਪੇਗੀ। ਟਾਸਕ ਫ਼ੋਰਸ ਵਿਚ 15 ਮੈਂਬਰ ਹੋਣਗੇ ਜਿਹੜੇ ਵਪਾਰ, ਕਾਰੋਬਾਰ, ਉਦਯੋਗ, ਖੇਤੀਬਾੜੀ, ਸਿਵਲ ਸੁਸਾਇਟੀ ਤੇ ਸਿਹਤ ਸੰਭਾਲ ਖੇਤਰਾਂ ਦੀ ਨੁਮਾਇੰਦਗੀ ਕਰਨਗੇ। ਮੁੱਖ ਮੰਤਰੀ ਨੂੰ ਟਾਸਕ ਫ਼ੋਰਸ ਦੀ ਰਚਨਾ ਬਾਰੇ ਫ਼ੈਸਲਾ ਲੈਣ ਲਈ ਅਧਿਕਾਰਤ ਕੀਤਾ।

ਮੰਤਰੀ ਮੰਡਲ ਨੇ ਉਚ ਤਾਕਤੀ ਕਮੇਟੀ ਦੀ ਸਥਾਪਨਾ ਕਰਨ ਦਾ ਵੀ ਫ਼ੈਸਲਾ ਕੀਤਾ ਜੋ ਸੂਬੇ ਨੂੰ ਕੋਵਿਡ ਕਾਲ ਤੋਂ ਬਾਅਦ ਖਤਰੇ ਦੇ ਘਟਣ ਅਤੇ ਆਮ ਜਨ ਜੀਵਨ ਬਹਾਲ ਹੋਣ ਵੇਲੇ ਸੂਬੇ ਦੀ ਅਰਥ ਵਿਵਸਥਾ ਦੀ ਮੁੜ ਸੁਰਜੀਤੀ ਦਾ ਖਾਕਾ ਉਲੀਕਣ ਵਿਚ ਸੁਝਾਅ ਦੇਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਨੂੰ ਇਸ ਕਮੇਟੀ ਦੇ ਮੁਖੀ ਬਣਨ ਦੀ ਬੇਨਤੀ ਕਰਨਗੇ।

ਮੌਜੂਦਾ ਸੰਕਟ ਨਾਲ ਨਜਿੱਠਣ ਲਈ ਸੂਬੇ ਵਿਚ ਸਿਹਤ ਢਾਂਚੇ ਦੇ ਫੌਰੀ ਨਵੀਨੀਕਰਨ ਲਈ ਮੰਤਰੀ ਮੰਡਲ ਨੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਅਗਵਾਈ ਵਿਚ ਇਕ ਹੋਰ ਟਾਸਕ ਫ਼ੋਰਸ ਸਥਾਪਤ ਕਰਨ ਦਾ ਫ਼ੈਸਲਾ ਲਿਆ। ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਇਸ ਟਾਸਕ ਫ਼ੋਰਸ ਦੇ ਮੈਂਬਰ ਹੋਣਗੇ। ਇਹ ਫ਼ੋਰਸ ਸਿਹਤ ਢਾਂਚੇ ਦੇ ਜਲਦੀ ਨਵੀਨੀਕਰਨ ਦਾ ਕੰਮ ਸਮਾਂਬੱਧ ਤਰੀਕੇ ਨਾਲ ਕਰੇਗੀ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਇਸ ਸਬੰਧੀ ਵਿਸਥਾਰਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement