
ਪਿੰਡ ਬਖੋਪੀਰ ਦੇ ਨੌਜਵਾਨ ਦੀ ਨਿਊਜ਼ੀਲੈਂਡ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਬਖੋਪੀਰ ਦੇ ਵਾਸੀ ਕੁਲਵੰਤ ਸਿੰਘ ਨੇ ਦਸਿਆ ਕਿ ਉਸ ਦਾ
ਭਵਾਨੀਗੜ੍ਹ (ਗੁਰਦਰਸ਼ਨ ਸਿੰਘ ਸਿੱਧੂ/ਗੁਰਪ੍ਰੀਤ ਸਿੰਘ ਸਕਰੌਦੀ) : ਪਿੰਡ ਬਖੋਪੀਰ ਦੇ ਨੌਜਵਾਨ ਦੀ ਨਿਊਜ਼ੀਲੈਂਡ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਬਖੋਪੀਰ ਦੇ ਵਾਸੀ ਕੁਲਵੰਤ ਸਿੰਘ ਨੇ ਦਸਿਆ ਕਿ ਉਸ ਦਾ ਇਕਲੌਤਾ ਪੁੱਤਰ ਲਖਵੀਰ ਸਿੰਘ ਨਿਊਜ਼ੀਲੈਂਡ ਵਰਕ ਪਰਮਿਟ 'ਤੇ ਗਿਆ ਸੀ।
File photo
ਅੱਜ ਸਵੇਰੇ ਨਿਊਜ਼ੀਲੈਂਡ ਤੋਂ ਮੇਰੇ ਭਤੀਜੇ ਤੋਂ ਫ਼ੋਨ ਆਇਆ ਕਿ ਬੀਤੇ ਦਿਨੀਂ ਲਖਵੀਰ ਸਿੰਘ ਬੈਠਾ-ਬੈਠਾ ਡਿੱਗ ਗਿਆ ਅਤੇ ਬੇਹੋਸ਼ ਹੋ ਗਿਆ ਜਿਸ ਨੂੰ ਮੌਕੇ ਤੋਂ ਹਸਪਤਾਲ 'ਚ ਲੈ ਗਏ, ਜਿਥੇ ਉਸ ਦੀ ਮੌਤ ਹੋ ਗਈ।