ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ 10 ਮਈ ਤਕ
Published : Apr 11, 2020, 6:41 am IST
Updated : Apr 11, 2020, 7:49 am IST
SHARE ARTICLE
File Photo
File Photo

ਪੰਜਾਬ ਦੇ ਸਿਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ

ਚੰਡੀਗੜ੍ਹ ਸਸਸ): ਪੰਜਾਬ ਦੇ ਸਿਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਕੀਤੇ ਲੌਕਡਾਊਨ ਕਾਰਨ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਸ਼੍ਰੀ ਸਿੰਗਲਾ ਨੇ ਦਸਿਆ ਕਿ ਹੁਣ ਇਕ ਮਹੀਨੇ ਲਈ ਗਰਮੀ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਤੇ 10 ਮਈ ਤਕ ਚੱਲਣਗੀਆਂ।

ਸਿਖਿਆ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫ਼ੈਸਲਾ ਕੀਤਾ ਕਿ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਰਫ਼ਿਊ ਤੋਂ ਪਹਿਲਾਂ ਜਿਹੜੇ ਪੇਪਰ ਦੇ ਦਿਤੇ ਸਨ, ਉਨ੍ਹਾਂ ਦੇ ਆਧਾਰ ਉਤੇ ਹੀ ਪੰਜਾਬ ਸਕੂਲ ਸਿਖਿਆ ਬੋਰਡ (ਪੀਐਸਈਬੀ) ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿਚ ਭੇਜ ਦੇਵੇਗਾ। ਨਿਜੀ ਸਕੂਲ ਲੋੜ ਅਨੁਸਾਰ ਇਨ੍ਹਾਂ ਛੁੱਟੀਆਂ ਦੀ ਮਿਆਦ ਵਧਾਉਣ ਲਈ ਆਜ਼ਾਦ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੀਐਸਈਬੀ ਨੇ ਕਰਫ਼ਿਊ ਲਗਾਉਣ ਤੋਂ ਪਹਿਲਾਂ ਪੰਜਵੀਂ ਜਮਾਤ ਦੇ ਤਿੰਨ ਪੇਪਰ ਲਏ ਸਨ ਅਤੇ ਹੁਣ ਮੰਤਰੀ ਮੰਡਲ ਨੇ ਬਾਕੀ ਰਹਿੰਦੇ ਦੋ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਜਮਾਤ ਦੇ ਸਬੰਧ ਵਿੱਚ ਪ੍ਰੈਕਟੀਕਲ ਪ੍ਰੀਖਿਆਵਾਂ ਬਕਾਇਆ ਸਨ ਪਰ ਹੁਣ ਬੋਰਡ ਦੋਵਾਂ ਕਲਾਸਾਂ ਲਈ ਕੋਈ ਹੋਰ ਪੇਪਰ ਲਏ ਬਗੈਰ ਹੀ ਨਤੀਜਿਆਂ ਦਾ ਐਲਾਨ ਕਰੇਗਾ।    
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement