
ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫ਼ਿਊ/ਲੌਕਡਾਊਨ ਦੀਆਂ ਬੰਦਸ਼ਾਂ ਕਾਰਨ ਸੂਬੇ ਦੀ ਆਰਥਿਕਤ ਨੂੰ ਲੱਗੀ ਢਾਹ ਦੇ ਚਲਦਿਆਂ ਜੇਲ ਵਿਭਾਗ ਨੇ ਮੁੱਖ ਮੰਤਰੀ ਕੋਵਿਡ
ਚੰਡੀਗੜ੍ਹ (ਸ.ਸ.ਸ) : ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫ਼ਿਊ/ਲੌਕਡਾਊਨ ਦੀਆਂ ਬੰਦਸ਼ਾਂ ਕਾਰਨ ਸੂਬੇ ਦੀ ਆਰਥਿਕਤ ਨੂੰ ਲੱਗੀ ਢਾਹ ਦੇ ਚਲਦਿਆਂ ਜੇਲ ਵਿਭਾਗ ਨੇ ਮੁੱਖ ਮੰਤਰੀ ਕੋਵਿਡ ਰਾਹਤ ਫ਼ੰਡ ਵਿਚ 37 ਲੱਖ ਰੁਪਏ ਦੇ ਕਰੀਬ ਰਾਸ਼ੀ ਦਾਨ ਕਰਨ ਦਾ ਫ਼ੈਸਲਾ ਕੀਤਾ। ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਖੁਲਾਸਾ ਕਰਦਿਆਂ ਦਸਿਆ ਕਿ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦੇਣ ਅਤੇ ਕੋਵਿਡ-19 ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਅਪਣਾ ਯੋਗਦਾਨ ਪਾਉਂਦਿਆਂ ਜੇਲ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਵੈ ਇੱਛਾ ਨਾਲ ਅਪਣੀ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਲਈ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ 37 ਲੱਖ ਰੁਪਏ ਦੇ ਕਰੀਬ ਬਣਦੀ ਹੈ ਜਿਸ ਨੂੰ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਪਾਇਆ ਜਾਵੇਗਾ। ਸ. ਰੰਧਾਵਾ ਨੇ ਜੇਲ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਇਸ ਨੇਕ ਉਪਰਾਲੇ ਲਈ ਧਨਵਾਦ ਕਰਦਿਆਂ ਕਿਹਾ ਕਿ ਸੰਕਟ ਦੀ ਘੜੀ ਵਿਚ ਉਨ੍ਹਾਂ ਵਲੋਂ ਪਾਇਆ ਇਹ ਯੋਗਦਾਨ ਸੂਬਾ ਵਾਸੀ ਕਦੇ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਾਰੇ ਕਰਮੀ ਜਿਥੇ ਇਸ ਸੰਕਟ ਦੇ ਚਲਦਿਆਂ ਅਪਣੀ ਸਰਕਾਰੀ ਡਿਊਟੀ ਵੀ ਤਨਦੇਹੀ ਨਾਲ ਨਿਭਾ ਰਹੇ ਹਨ ਉਥੇ ਦਾਨ ਰਾਸ਼ੀ ਰਾਹੀਂ ਵੀ ਅਪਣਾ ਯੋਗਦਾਨ ਪਾ ਰਹੇ ਹਨ।