ਕੋਰੋਨਾ ਵਾਇਰਸ ਦਾ ਮਰੀਜ਼ ਮਿਲਣ ਉਪਰੰਤ ਤਿੰਨ ਕਿਲੋਮੀਟਰ ਇਲਾਕੇ ਦੀ ਕੀਤੀ ਜਾਂਚ
Published : Apr 11, 2020, 12:29 pm IST
Updated : Apr 11, 2020, 12:29 pm IST
SHARE ARTICLE
ਕੋਰੋਨਾ ਵਾਇਰਸ ਦਾ ਮਰੀਜ਼ ਮਿਲਣ ਉਪਰੰਤ ਤਿੰਨ ਕਿਲੋਮੀਟਰ ਇਲਾਕੇ ਦੀ ਕੀਤੀ ਜਾਂਚ
ਕੋਰੋਨਾ ਵਾਇਰਸ ਦਾ ਮਰੀਜ਼ ਮਿਲਣ ਉਪਰੰਤ ਤਿੰਨ ਕਿਲੋਮੀਟਰ ਇਲਾਕੇ ਦੀ ਕੀਤੀ ਜਾਂਚ

ਬਿਨਾਂ ਇਜਾਜ਼ਤ ਜ਼ਿਲ੍ਹੇ ਅੰਦਰ ਦਾਖ਼ਲ ਹੋਣ 'ਤੇ ਡੀ.ਸੀ. ਨੇ ਵਧਾਈ ਸਖ਼ਤੀ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ/ਕਸ਼ਮੀਰ ਸਿੰਘ) : ਸ਼ਹਿਰ ਦੇ ਇਕ ਇਲਾਕੇ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਇਕ ਵਿਅਕਤੀ ਦੀ ਸ਼ਨਾਖ਼ਤ ਹੋਣ ਉਪਰੰਤ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਜ਼ਿਲ੍ਹੇ ਵਿਚ ਬਾਹਰ ਤੋਂ ਆਉਣ ਵਾਲੇ ਲੋਕਾਂ ਲਈ ਹੋਰ ਸਖ਼ਤੀ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸਨਰ ਨੇ ਦਸਿਆ ਕਿ ਭਾਵੇਂ ਇਸ ਬਿਮਾਰੀ ਨਾਲ ਪੀੜਤ ਵਿਅਕਤੀ ਕਿਸੇ ਸਥਾਨਕ ਵਿਅਕਤੀ ਦੇ ਸੰਪਰਕ ਵਿੱਚ ਨਹੀਂ ਆਇਆ ਪਰ ਫਿਰ ਵੀ ਬਹੁਤ ਸਾਵਧਾਨੀ ਵਰਤਣ ਦੀ ਲੋੜ ਹੈ।

ਘਰ-ਘਰ ਜਾ ਕੇ ਲੋਕਾਂ ਨੂੰ ਪੁੱਛ-ਪੜਤਾਲ ਕਰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ।ਘਰ-ਘਰ ਜਾ ਕੇ ਲੋਕਾਂ ਨੂੰ ਪੁੱਛ-ਪੜਤਾਲ ਕਰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ।

ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਵਲੋਂ ਉਸ ਇਲਾਕੇ ਦੇ ਤਿੰਨ ਕਿਲੋਮੀਟਰ ਇਲਾਕੇ ਦਾ ਘਰ ਘਰ ਜਾ ਕੇ ਨਿਰੀਖਣ ਕੀਤਾ ਗਿਆ, ਜਿਥੋਂ ਇਸ ਮਰੀਜ਼ ਦੀ ਭਾਲ ਕੀਤੀ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਅਨੁਸਾਰ ਉਸ ਇਲਾਕੇ ਦੇ ਅੰਦਰ ਰਹਿੰਦਾ ਕੋਈ ਵੀ ਵਿਅਕਤੀ ਇਸ ਬਿਮਾਰੀ ਦੇ ਕਿਸੇ ਵੀ ਲੱਛਣ ਤੋਂ ਗ੍ਰਸਤ ਨਹੀਂ ਹੈ। ਫਿਰ ਵੀ ਅਹਿਤਿਆਤ ਦੇ ਤੌਰ 'ਤੇ ਤਿੰਨ ਪਰਵਾਰਕ ਮੈਂਬਰਾਂ ਨੂੰ ਘਰੋਂ ਬਾਹਰ ਪੈਰ ਨਾ ਰੱਖਣ ਦੇ ਹੁਕਮ ਦਿਤੇ ਗਏ ਹਨ। ਇਨ੍ਹਾਂ ਵਿਚੋਂ ਇਕ ਪਰਵਾਰ ਤਾਂ ਆਗਰਾ ਵਿਖੇ ਅਪਣੇ ਮੁੰਡੇ ਦਾ ਵਿਆਹ ਕਰਨ ਉਪਰੰਤ ਪਰਤੇ ਹਨ ਅਤੇ ਬਾਕੀਆਂ ਨੂੰ ਵੀ ਇਸੇ ਤਰ੍ਹਾਂ ਪਰਹੇਜ ਰੱਖਣ ਲਈ ਪ੍ਰੇਰਿਆ ਗਿਆ ਹੈ।


ਸਿਹਤ ਵਿਭਾਗ ਦੇ ਨੁਮਾਇੰਦਿਆਂ ਨੇ ਦਸਿਆ ਕਿ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਏ 18 ਸਾਲਾ ਵਿਅਕਤੀ ਦਾ ਇਲਾਜ ਡਾਕਟਰਾਂ ਦੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਉਸ ਨੂੰ ਠੀਕ ਕਰਨ ਦੇ ਪੂਰੇ ਯਤਨ ਕੀਤੇ ਜਾ ਰਹੇ ਹਨ । ਇਸ ਤੋਂ ਇਲਾਵਾ ਜ਼ਿਲੇ ਦੇ ਹਰ ਨਾਕੇ ਤੇ ਵੀ ਜੋ ਵਿਅਕਤੀ ਐਮਰਜੈਂਸੀ ਵਾਹਨਾਂ ਜਾਂ ਖਾਣ ਪੀਣ ਦੀਆਂ ਵਸਤੂਆਂ ਲੈ ਕੇ ਆ ਰਹੇ ਹਨ, ਉਨ੍ਹਾਂ ਉਪਰ ਵੀ ਡਾਕਟਰਾਂ ਦੀ ਮਦਦ ਨਾਲ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਡਾਕਟਰਾਂ ਦੀ ਇੱਕ ਪੱਕੀ ਟੀਮ ਜ਼ਿਲੇ ਅੰਦਰ ਆਉਣ ਵਾਲੀ ਹਰ ਸੜਕ ਤੇ ਤਾਇਨਾਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਸ਼ੱਕੀ ਮਰੀਜ ਜ਼ਿਲੇ ਅੰਦਰ ਦਾਖਲ ਨਾ ਹੋ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement