ਉਦਯੋਗਿਕ ਕਿਰਤੀਆਂ ਨੂੰ ਤਨਖ਼ਾਹਾਂ ਦੇਣ ਦੇ ਦਿਤੇ ਸੁਝਾਅ
Published : Apr 11, 2020, 8:10 am IST
Updated : Apr 11, 2020, 8:10 am IST
SHARE ARTICLE
File photo
File photo

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੌਕਡਾਊਨ ਦੇ ਸਮੇਂ ਦੌਰਾਨ ਉਦਯੋਗਿਕ ਕਿਰਤੀਆਂ ਨੂੰ ਤਨਖ਼ਾਹ ਜਾਂ ਉੱਕੀ-ਪੁੱਕੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ

ਚੰਡੀਗੜ੍ਹ  (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੌਕਡਾਊਨ ਦੇ ਸਮੇਂ ਦੌਰਾਨ ਉਦਯੋਗਿਕ ਕਿਰਤੀਆਂ ਨੂੰ ਤਨਖ਼ਾਹ ਜਾਂ ਉੱਕੀ-ਪੁੱਕੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਈ.ਐਸ.ਆਈ.ਸੀ., ਮਨਰੇਗਾ ਅਧੀਨ ਫੰਡਾਂ ਦੇ ਨਾਲ-ਨਾਲ ਕੇਂਦਰ ਵਲੋਂ ਜਾਰੀ ਕੀਤੇ ਅਜਿਹੇ ਹੋਰ ਫ਼ੰਡ ਵਰਤਣ ਦਾ ਸੁਝਾਅ ਦਿਤਾ। ਮੁੱਖ ਮੰਤਰੀ ਨੇ ਇਸ ਸਬੰਧ ਵਿਚ ਕਿਰਤ ਅਤੇ ਰੁਜ਼ਗਾਰ (ਸੁਤੰਤਰ ਚਾਰਜ) ਬਾਰੇ ਕੇਂਦਰੀ ਰਾਜ ਮੰਤਰੀ ਸੰਤੋਸ਼ ਗੰਗਵਾਰ ਨੂੰ ਪੱਤਰ ਲਿਖਿਆ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰਾਲੇ  ਵਲੋਂ 29 ਮਾਰਚ ਨੂੰ ਜਾਰੀ ਨਿਰਦੇਸ਼ਾਂ ਦੀ ਸ਼ਲਾਘਾ ਕਰਦੇ ਹਨ ਜਿਸ ਵਿਚ ਇਹ ਕਿਹਾ ਗਿਆ ਹੈ ਕਿ ਕੰਮ ਦੇਣ ਵਾਲੇ ਸਾਰੇ ਮਾਲਕਾਂ ਚਾਹੇ ਉਹ ਉਦਯੋਗ ਦੇ ਮਾਲਣ ਹੋਣ ਜਾਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ, ਉਨ੍ਹਾਂ ਨੂੰ ਬਿਨਾਂ ਕਿਸੇ ਕਟੌਤੀ ਦੇ ਨਿਰਧਾਰਤ ਮਿਤੀ ਨੂੰ ਅਪਣੇ ਮਜ਼ਦੂਰਾਂ/ਕਿਰਤੀਆਂ ਨੂੰ ਤਨਖ਼ਾਹ ਦੇਣੀ ਚਾਹੀਦੀ ਹੈ। ਹਾਲਾਂਕਿ, ਪੰਜਾਬ ਦਾ ਉਦਯੋਗਿਕ ਸੈਕਟਰ ਜਿਸ ਵਿਚ ਵੱਡੇ ਪੱਧਰ 'ਤੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ (ਐਮਐਸਐਮਈਜ਼) ਸ਼ਾਮਲ ਹਨ, ਲਈ ਇਨ੍ਹਾਂ ਨਿਰਦੇਸ਼ਾਂ ਨੂੰ ਲਾਗੂ ਕਰਨਾ ਅਸੰਭਵ ਹੋਇਆ ਪਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement