
ਮੁੱਖ ਮੰਤਰੀ ਵਲੋਂ ਦਿਤੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਨੇ ਰੱਦ ਕੀਤੀ ਅਪਣੀ ਹੜਤਾਲ
ਚੰਡੀਗੜ੍ਹ, 10 ਅਪ੍ਰੈਲ (ਭੁੱਲਰ): ਕਿਸਾਨਾਂ ਨੂੰ ਫ਼ਸਲ ਸਿੱਧੀ ਅਦਾਇਗੀ ਦੇ ਮਾਮਲੇ ਵਿਚ ਸੂਬੇ ਦੇ ਆੜ੍ਹਤੀਆਂ ਦੀ ਸਰਕਾਰ ਨਾਲ ਮੀਟਿੰਗ ਚੱਲ ਰਹੀ ਸੀ | ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਅਪਣੀ ਹੜਤਾਲ ਵਾਪਸ ਲੈ ਲਈ ਹੈ | ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਆੜ੍ਹਤੀਆਂ ਵਿਚਾਲੇ ਸਹਿਮਤੀ ਬਣ ਗਈ ਹੈ | ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੀ 131 ਕਰੋੜ ਦੀ ਬਕਾਇਆ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿਤਾ ਹੈ | ਦਸਣਯੋਗ ਹੈ ਕਿ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ | ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਲੁਧਿਆਣਾ 'ਚ ਹੋ ਰਹੀ ਸੀ | ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਫ਼ਸਲਾਂ ਦੀ ਸਿੱਧੀ ਅਦਾਇਗੀ ਦਾ ਰੇੜਕਾ ਲਾ ਰਖਿਆ ਹੈ ਪਰ ਆੜ੍ਹਤੀਆਂ
ਦਾ
ਕਹਿਣਾ ਸੀ ਕਿ ਉਹ ਅਜਿਹਾ ਨਹੀਂ ਹੋਣ ਦੇਣਗੇ | ਪੰਜਾਬ ਦੇ ਆੜ੍ਹਤੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਜਦੋਂ ਤਕ ਕੇਂਦਰ ਅਤੇ ਸੂਬਾ ਸਰਕਾਰ ਸਿੱਧੀ ਅਦਾਇਗੀ ਦਾ ਫ਼ੈਸਲਾ ਵਾਪਸ ਨਹੀਂ ਲੈਂਦੀ, ਉਦੋਂ ਤਕ ਪੰਜਾਬ ਦੇ ਸਮੂਹ ਆੜ੍ਹਤੀਏ ਹੜਤਾਲ ਤੇ ਰਹਿਣਗੇ ਅਤੇ ਮੰਡੀਆਂ ਵਿਚੋਂ ਫ਼ਸਲ ਦਾ ਇਕ ਦਾਣਾ ਵੀ ਖ਼ਰੀਦ ਨਹੀਂ ਕਰਨ ਦਿਤਾ ਜਾਵੇਗਾ ਪਰ ਮੁੱਖ ਮੰਤਰੀ ਕੈਪਟਨ ਅਮਰਿੰimageਦਰ ਸਿੰਘ ਨਾਲ ਵੀਡੀਉ ਕਾਨਫ਼ਰੰਸਿੰਗ ਰਾਹੀਂ ਹੋਈ ਮੀਟਿੰਗ ਦੌਰਾਨ ਆੜ੍ਹਤੀਆਂ ਵਲੋਂ ਇਹ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ |