ਨੌਕਰੀ ਮੰਗ ਰਹੇ ਬੇਰੁਜ਼ਗਾਰਾਂ ਉੱਤੇ ਲਾਠੀਆਂ ਵਰ੍ਹਾਉਣਾ ਕੈਪਟਨ ਸਰਕਾਰ ਦਾ ਨਿੰਦਣਯੋਗ ਕਾਰਜ-ਮੀਤ ਹੇਅਰ
Published : Apr 12, 2021, 12:57 am IST
Updated : Apr 12, 2021, 9:58 am IST
SHARE ARTICLE
gurmeet hayer
gurmeet hayer

ਨੌਜਵਾਨ ਵਰਗ 2022 ਦੀਆਂ ਚੋਣਾਂ ਵਿੱਚ ਕੈਪਟਨ ਨੂੰ ਦੇਵੇਗਾ ਮੂੰਹ ਤੋੜ ਜਵਾਬ

ਪਟਿਆਲਾ: ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਉੱਤੇ ਪੁਲਿਸ ਦੁਆਰ ਵਹਿਸ਼ਿਆਨਾ ਢੰਗ ਨਾਲ ਲਾਠੀਚਾਰਜ ਕਰਨ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਅਤਿ ਨਿੰਦਣਯੋਗ ਕਾਰਾ ਕਰਾਰ ਦਿੱਤਾ ਹੈ। ਚੰਡੀਗੜ੍ਹ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦੀਆਂ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਹੱਕ ਮੰਗਣ ਵਾਲੇ ਨੌਜਵਾਨਾਂ ਉੱਤੇ ਲਾਠੀਆਂ ਬਰਸਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਆਰਾਮ ਨਾਲ ਆਪਣੇ ਫਾਰਮ ਹਾਊਸ ਵਿੱਚ ਬੈਠ ਕੇ ਸ਼ਾਂਤੀਪੂਰਵਕ ਜੀਵਨ ਜਿਊ ਰਹੇ ਹਨ।    

Captain Amarinder SinghCaptain Amarinder Singh

ਪੁਲਿਸ ਦੀ ਧੱਕੇਸ਼ਾਹੀ ਤੋਂ ਅੱਕੇ ਬੇਰੁਜ਼ਗਾਰ ਨੌਜਵਾਨ ਦੁਆਰਾ ਆਤਮਹੱਤਿਆ ਕਰਨ ਦੀ ਕੋਸ਼ਿਸ਼ ਉੱਤੇ ਕੈਪਟਨ ਸਰਕਾਰ ਨੂੰ ਘੇਰਦਿਆਂ ਹੇਅਰ ਨੇ ਕਿਹਾ ਕਿ ਕਿੰਨਾ ਮੰਦਭਾਗਾ ਸਮਾਂ ਆ ਗਿਆ ਹੈ ਕਿ ਲੋਕਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਲਈ ਆਪਣੀ ਜਾਨ ਤੱਕ ਦੀ ਬਾਜ਼ੀ ਲਗਾਉਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ ਅਤੇ ਹਮੇਸ਼ਾ ਆਪਣੇ ਵਾਅਦਿਆਂ ਤੋਂ ਭੱਜਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਰਾਜ ਭਾਗ ਸੌਂਪਿਆ ਸੀ ਕਿ ਉਹ ਉਨ੍ਹਾਂ ਦੀ ਬਾਂਹ ਫੜ ਕੇ ਉਨ੍ਹਾਂ ਨੂੰ ਰੋਜ਼ਗਾਰ ਦੇਣਗੇ.ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਹੁਣ ਉਨ੍ਹਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਹੇ ਹਨ।     

Gurmeet Singh Meet HayerGurmeet Singh Meet Hayer

ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਬੇਰੁਜ਼ਗਾਰੀ ਦਾ ਆਲਮ ਇਹ ਹੈ ਕਿ ਸਰਕਾਰ ਬੇਰੁਜ਼ਗਾਰਾਂ ਤੋਂ ਨਵੀਂਆਂ ਭਰਤੀਆਂ ਦੇ ਨਾਮ ਤੇ ਕਰੋੜਾਂ ਰੁਪਏ ਦੀ ਫੀਸ ਲੈਣ ਦੇ ਬਾਵਜੂਦ ਵੀ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚੋਂ ਪਦਵੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਨੌਜਵਾਨਾਂ ਉੱਤੇ ਬੇਰੁਜ਼ਗਾਰੀ ਦਾ ਹੋਰ ਖਤਰਾ ਮੰਡਰਾ ਰਿਹਾ ਹੈ। ਹੇਅਰ ਨੇ ਕਿਹਾ ਕਿ 2022 ਦੀਆਂ ਚੋਣਾਂ ਵਿਚ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਕੋਲੋਂ ਕੀਤੇ ਹੋਏ ਝੂਠੇ ਵਾਅਦਿਆਂ ਦਾ ਹਿਸਾਬ ਲੈਣਗੇ ਅਤੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਣਗੇ।

JobsJobs

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement