ਬੇਅਦਬੀ ਕਾਂਡ: ਸੰਘਰਸ਼ ਮੁੜ ਤੋਂ ਸ਼ੁਰੂ ਕਰਨ ਦੇ ਆਸਾਰ'
Published : Apr 11, 2021, 6:51 am IST
Updated : Apr 11, 2021, 6:51 am IST
SHARE ARTICLE
image
image

ਬੇਅਦਬੀ ਕਾਂਡ: ਸੰਘਰਸ਼ ਮੁੜ ਤੋਂ ਸ਼ੁਰੂ ਕਰਨ ਦੇ ਆਸਾਰ'


ਭਾਈ ਮੰਡ ਨੇ 20 ਜਦਕਿ ਸੁਖਰਾਜ ਸਿੰਘ ਨੇ 13 ਅਪੈ੍ਰਲ ਨੂੰ  ਅਗਲੇ ਐਕਸ਼ਨ ਲਈ ਦਿਤਾ ਸੱਦਾ

ਕੋਟਕਪੂਰਾ, 10 ਅਪੈ੍ਰਲ (ਗੁਰਿੰਦਰ ਸਿੰਘ): ਬੀਤੇ ਕਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਨੂੰ  ਰਾਜਨੀਤੀ ਤੋਂ ਪ੍ਰੇਰਿਤ ਹੋਣ ਦਾ ਹਵਾਲਾ ਦੇ ਕੇ ਰੱਦ ਕੀਤੇ ਜਾਣ ਅਤੇ ਪੰਜਾਬ ਸਰਕਾਰ ਨੂੰ  ਨਵੀਂ ਐਸਆਈਟੀ ਗਠਤ ਕਰਨ, ਜਾਂਚ ਸੀਬੀਆਈ ਜਾਂ ਹਰਿਆਣਾ ਪੁਲਿਸ ਨੂੰ  ਦੇਣ ਆਦਿ ਵਰਗੇ ਸੁਝਾਅ ਦਿਤੇ ਜਾਣ ਤੋਂ ਬਾਅਦ ਪੀੜਤ ਪਰਵਾਰਾਂ, ਪੰਥਦਰਦੀਆਂ, ਸਿੱਖ ਸੰਗਤਾਂ ਅਤੇ ਪੰਜਾਬ ਵਾਸੀਆਂ 'ਚ ਰੋਸ ਪਾਇਆ ਜਾ ਰਿਹਾ ਹੈ | ਇਕ ਪਾਸੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ 20 ਅਪੈ੍ਰਲ ਦਿਨ ਮੰਗਲਵਾਰ ਨੂੰ  ਬਰਗਾੜੀ ਵਿਖੇ ਇਕੱਠੇ ਹੋ ਕੇ ਅਗਲੇ ਐਕਸ਼ਨ ਦਾ ਐਲਾਨ ਕਰਨ ਦੀ ਗੱਲ ਆਖੀ ਹੈ ਤੇ ਦੂਜੇ ਪਾਸੇ 14 ਅਕਤੂਬਰ 2015 ਨੂੰ  ਪੁਲਿਸ ਦੀ ਗੋਲੀ ਨਾਲ ਮਾਰੇ ਗਏ ਸਿੱਖ ਨੌਜਵਾਨ ਕਿਸ਼ਨ ਭਗਵਾਨ ਸਿੰਘ ਦੇ ਬੇਟੇ ਸੁਖਰਾਜ ਸਿੰਘ ਨੇ ਸਮੂਹ ਸਿੱਖ ਸੰਸਥਾਵਾਂ, ਪੰਥਕ ਜਥੇਬੰਦੀਆਂ ਅਤੇ ਪੰਥਦਰਦੀਆਂ ਨੂੰ  ਅਪੀਲ ਕੀਤੀ ਹੈ ਕਿ ਉਹ 13 ਅਪੈ੍ਰਲ ਦਿਨ ਮੰਗਲਵਾਰ ਨੂੰ  ਸਵੇਰੇ 10:00 ਵਜੇ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਖੇ ਰੋਸ ਧਰਨੇ ਵਿਚ ਜ਼ਰੂਰ ਸ਼ਾਮਲ ਹੋਣ | 
ਪੀੜਤ ਪਰਵਾਰਾਂ ਦਾ ਦਾਅਵਾ ਹੈ ਕਿ ਆਈ.ਜੀ. ਕੰੁਵਰਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਵਲੋਂ ਕੀਤੀ ਗਈ ਜਾਂਚ ਪੁਰੀ ਹੋਣ 'ਤੇ ਸੱਭ ਨੂੰ  ਜਲਦ ਇਨਸਾਫ਼ ਮਿਲਣ ਦੀ ਆਸ ਬੱਝੀ ਸੀ ਪਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਬੀਤੇ ਕਲ ਦਿਤੇ ਗਏ ਫ਼ੈਸਲੇ ਨਾਲ ਸਿੱਖਾਂ ਦੇ ਮਨਾਂ ਨੂੰ  ਠੇਸ ਪਹੁੰਚੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਨਾਲ ਇਨਸਾਫ਼ ਦੇਣ ਦਾ ਕੀਤਾ ਵਾਅਦਾ ਪੂਰਾ ਕਰਨ ਵਿਚ ਅਸਫ਼ਲ ਹੋਈ ਹੈ | ਉਨ੍ਹਾਂ ਕਿਹਾ ਕਿ ਸਾਡੀ ਆਸ ਟੁੱਟੀ ਹੈ, ਹੌਸਲਾ ਨਹੀਂ, ਅਸੀਂ ਤਦ ਤਕ ਸੰਘਰਸ਼ ਜਾਰੀ ਰੱਖਾਂਗੇ ਜਦ ਤਕ ਇਨਸਾਫ਼ ਨਹੀਂ ਮਿਲ ਜਾਂਦਾ |

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement