ਜੇ ਕੋਟਕਪੂਰਾ ਕੇਸ 'ਚ SIT ਦੀ ਜਾਂਚ ਰੱਦ ਹੋਈ ਤਾਂ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਨੌਤੀ ਦੇਵਾਂਗੇ:ਕੈਪਟਨ
Published : Apr 11, 2021, 8:57 am IST
Updated : Apr 11, 2021, 8:57 am IST
SHARE ARTICLE
CM Punjab
CM Punjab

ਕਿਹਾ, ਜਾਂਚ ਨੂੰ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ ਅਤੇ ਦੋਸ਼ੀਆਂ ਵਿਰੁਧ ਕਾਰਵਾਈ ਹੋਵੇਗੀ

ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਕੇਸ ਵਿਚ ਜਾਂਚ ਨੂੰ ਪੂਰੀ ਤਰ੍ਹਾਂ ਨਿਰਪੱਖ ਦਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਪੁਲਿਸ ਦੀ ਐਸ.ਆਈ.ਟੀ. ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ। 
ਇਸ ਸਬੰਧ ਵਿਚ ਮੀਡੀਆ ਰਿਪਰੋਟਾਂ ਉਤੇ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਦੀ ਲੀਗਲ ਟੀਮ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਕਾਪੀ ਮਿਲਣ ਉਤੇ ਤੁਰਤ ਇਸ ਕੇਸ ਦੀ ਘੋਖ ਕਰਨ ਦੇ ਹੁਕਮ ਦਿਤੇ ਹਨ।

CM PunjabCM Punjab

ਉਨ੍ਹਾਂ ਨੇ ਟੀਮ ਨੂੰ ਇਹ ਵੀ ਆਦੇਸ਼ ਦਿਤੇ ਹਨ ਕਿ ਜੇਕਰ ਐਸ.ਆਈ.ਟੀ. ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਹੁਕਮ ਦਿਤੇ ਗਏ ਤਾਂ ਇਸ ਨੂੰ ਸਰਵ-ਉਚ ਅਦਾਲਤ ਵਿਚ ਚੁਨੌਤੀ ਦੇਣ ਲਈ ਕੇਸ ਤਿਆਰ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਤੋਂ ਸੀਨੀਅਰ ਵਕੀਲ ਸਿਧਾਰਥ ਲੂਥਰਾ ਦੀ ਅਗਵਾਈ ਵਾਲੀ ਸੂਬੇ ਦੀ ਕਾਨੂੰਨੀ ਮਾਹਰਾਂ ਦੀ ਟੀਮ ਵਿਚ ਪੂਰਨ ਭਰੋਸਾ ਹੈ ਜੋ ਇਸ ਕੇਸ ਵਿਚ ਹਾਈ ਕੋਰਟ ਵਿਚ ਪੇਸ਼ ਹੋਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੇਸ ਨੂੰ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ ਅਤੇ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਤੌਰ ਉਤੇ ਕਿੰਨਾ ਵੀ ਤਾਕਤਵਾਰ ਜਾਂ ਅਸਰ-ਰਸੂਖ ਵਾਲਾ ਹੋਵੇ। ਉਨ੍ਹਾਂ ਨੇ ਲੰਮੇ ਸਮੇਂ ਤੋਂ ਇਨਸਾਫ਼ ਦੀ ਉਡੀਕ ਵਿਚ ਗੋਲੀ ਕਾਂਡ ਦੇ ਪੀੜਤ ਪ੍ਰਵਾਰਾਂ ਨੂੰ ਨਿਆਂ ਦਿਵਾਉਣ ਸਮੇਤ ਉਨ੍ਹਾਂ ਦੀ ਸਰਕਾਰ ਦੇ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

CM PunjabCM Punjab

ਐਸ.ਆਈ.ਟੀ. ਦੇ ਮੁਖੀ ਕੰਵਰ ਵਿਜੇ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੀ ਨਿਗਰਾਨੀ ਹੇਠ ਵਿਚ ਹੁਣ ਤੱਕ ਕੀਤੀ ਗਈ ਜਾਂਚ ਵਿਚ ਪੂਰਾ ਵਿਸ਼ਵਾਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਹੀ ਯੋਗ ਅਤੇ ਤਜਰਬੇਕਾਰ ਅਧਿਕਾਰੀ ਹਨ ਜੋ ਵਿਸ਼ੇਸ਼ ਜਾਂਚ ਟੀਮ ਦੇ ਗਠਨ ਵੇਲੇ ਤੋਂ ਲੈ ਕੇ ਕੇਸ ਉਪਰ ਸ਼ਿੱਦਤ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਐਸ.ਆਈ.ਟੀ. ਵੱਲੋਂ ਪੂਰੀ ਤਰ੍ਹਾਂ ਨਿਰਪੱਖ ਅਤੇ ਪੱਖਪਾਤ ਰਹਿਤ ਜਾਂਚ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਇਸ ਪੜਾਅ ਉਤੇ ਅਧਿਕਾਰੀ ਬਦਲਣਾ ਜਾਂ ਨਵੇਂ ਸਿਰਿਓ ਐਸ.ਆਈ.ਟੀ. ਦਾ ਗਠਨ ਕਰਨਾ ਮਨਜੂਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਬਹੁਕ ਅੱਗੇ ਵਧ ਚੁੱਕੀ ਹੈ ਅਤੇ ਬਰਗਾੜੀ ਦੀ ਬੇਅਦਬੀ ਘਟਨਾ ਤੋਂ ਬਾਅਦ ਵਾਪਰੀ ਸਾਲ 2015 ਦੀ ਘਟਨਾ ਦੇ ਕੇਸ ਵਿਚ ਸਬੰਧਤ ਵਿਅਕਤੀਆਂ ਖਿਲਾਫ ਚਾਰ ਚਲਾਨ ਪਹਿਲਾਂ ਹੀ ਦਾਇਰ ਕੀਤੇ ਜਾ ਚੁੱਕੇ ਹਨ ਅਤੇ ਅੰਤਿਮ ਰਿਪੋਰਟਾਂ ਵੀ ਸੈਸ਼ਨ ਅਦਾਲਤ ਵਿਚ ਸੁਣਵਾਈ ਲਈ ਦਾਇਰ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਅਜਿਹੇ ਗੰਭੀਰ ਅਤੇ ਸੰਵੇਦਨਸ਼ੀਲ ਮੁੱਦੇ ‘ਤੇ ਘਟੀਆ ਰਾਜਨੀਤੀ ਦੀ ਖੇਡ ਜਾਰੀ ਰੱਖਣ ਲਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਵੀ ਨਿੰਦਾ ਕੀਤੀ।

Kanwar Vijay Partap Singh IGKanwar Vijay Partap Singh IG

ਉਨ੍ਹਾਂ ਬਾਦਲਾਂ ਖ਼ਿਲਾਫ਼ ਸਿਆਸੀ ਬਦਲਾਖੋਰੀ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਅਣਉਚਿਤ ਅਤੇ ਬੇਬੁਨਿਆਦ ਕਹਿ ਕੇ ਰੱਦ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਅਜਿਹੇ ਘਟੀਆ ਹੱਥਕੰਡੇ ਵਰਤ ਕੇ ਤੰਗ ਕਰਨਾ ਹੁੰਦਾ ਤਾਂ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਅਜਿਹਾ ਕਰ ਦਿੱਤਾ ਹੁੰਦਾ ਅਤੇ ਹਾਲੇ ਤੱਕ ਉਨ੍ਹਾਂ ਨੂੰ ਬਖ਼ਸ਼ਿਆ ਨਾ ਹੁੰਦਾ। ਉਨ੍ਹਾਂ ਕਿਹਾ ਕਿ ਜੇਕਰ ਮੈਂ ਅਤੇ ਮੇਰੀ ਪਾਰਟੀ ਨਿਰਪੱਖ ਢੰਗ ਨਾਲ ਮੁਕੱਦਮਾ ਚਲਾਉਣ ਵਿੱਚ ਯਕੀਨ ਰੱਖਦੇ ਹਾਂ ਤਾਂ ਹੀ ਪੰਜਾਬ ਵਿਚ ਹਰ ਵਿਰੋਧੀ ਪਾਰਟੀ ਅਤੇ ਨੇਤਾ ਬਿਨਾਂ ਕਿਸੇ ਡਰ ਤੋਂ ਮੇਰੀ ਸਰਕਾਰ ਦੀ ਅਲੋਚਨਾ ਕਰ ਰਹੇ ਹਨ।

ਸੁਖਬੀਰ ਵੱਲੋਂ ਰਾਜਨੀਤਿਕ ਜਾਂਚ ਵਿਚ ਚਾਰ ਸਾਲ ਬਰਬਾਦ ਕਰਨ ਦੇ ਲਾਏ ਦੋਸ਼ਾਂ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੀ, ਜਿਸਦਾ ਕਿ ਅਕਾਲੀ ਹਿੱਸਾ ਰਹੇ ਹਨ, ਜੋ ਸ਼੍ਰੋਮਣੀ ਅਕਾਲੀ ਦਲ ਦੇ ਇਸ਼ਾਰੇ ਦੇ ਸੀ.ਬੀ.ਆਈ. ਜ਼ਰੀਏ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹ ਰਹੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਇਸ ਮਾਮਲੇ ’ਤੇ ਲੋਕਾਂ ਦੀਆਂ ਭਾਵਨਾਵਾਂ ’ਤੇ ਨਾਲ ਖੇਡ ਰਹੇ ਹਨ ਜਿਵੇਂ ਕਿ ਉਹ ਕਿਸਾਨ ਅੰਦੋਲਨ ਸਮੇਤ ਪੰਜਾਬ ਦੇ ਹਿੱਤਾਂ ਦੇ ਹਰ ਵੱਡੇ ਮੁੱਦੇ ’ਤੇ ਕਰਦੇ ਆ ਰਹੇ ਹਨ। ਕੈਪਟਨ ਅਮਰਿੰਦਰ ਨੇ ਕਿਹਾ, “ਅਸੀਂ ਨੈਤਿਕ ਤੌਰ ’ਤੇ ਇਹ ਯਕੀਨੀ ਬਣਾਉਣ ਲਈ ਪਾਬੰਦ ਹਾਂ ਕਿ ਦੋਸ਼ੀਆਂ ਨੂੰ ਸਜ਼ਾ ਮਿਲੇ ਅਤੇ ਇੰਨੇ ਸਾਲਾਂ ਦੌਰਾਨ ਇਨਸਾਫ਼ ਦੀ ਉਡੀਕ ਕਰ ਰਹੇ ਮਾਸੂਮ ਪਰਿਵਾਰਾਂ ਨੂੰ ਇਸ ਕੇਸ ਵਿੱਚ ਅੰਤਿਮ ਫੈਸਲਾ ਮਿਲੇ।ਉਨ੍ਹਾਂ ਕਿਹਾ ਕਿ ਇਸ ਪੂਰੀ ਕਾਰਵਾਈ ਵਿੱਚ ਕਿਸੇ ਨੂੰ ਦਖ਼ਲ ਦੇਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement