
ਇਕ ਦਿਨ 'ਚ ਪੂਰੀ ਦੁਨੀਆਂ ਵਿਚ 9 ਲੱਖ ਲੋਕ ਹੋਏ ਕੋਰੋਨਾ ਪਾਜ਼ੇਟਿਵ
ਹੁਣ ਤਕ ਅਮਰੀਕਾ ਵਿਚ ਪੀੜਤਾਂ ਦੀ ਗਿਣਤੀ 3 ਕਰੋੜ ਤੋਂ ਪਾਰ
ਵਾਸ਼ਿੰਗਟਨ, 10 ਅਪ੍ਰੈਲ : ਪਿਛਲੇ 24 ਘੰਟਿਆਂ ਵਿਚ ਵਿਸ਼ਵ ਵਿਚ 9 ਲੱਖ 13 ਹਜ਼ਾਰ 599 ਲੋਕ ਇਸ ਮਹਾਂਮਾਰੀ ਕਾਰਨ ਕੋਰੋਨਾ ਪਾਜ਼ੇਟਿਵ ਹੋਏ ਹਨ | ਅਮਰੀਕਾ ਦੀ ਜਾਨ ਹਾਪਕਿਨਜ਼ ਯੂਨੀਵਰਸਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਕੇਂਦਰ (ਸੀ.ਐਸ.ਐਸ.ਈ.) ਦੇ ਅੰਕੜਿਆਂ ਮੁਤਾਬਕ ਦੁਨੀਆਂ ਦੇ 192 ਦੇਸ਼ਾਂ ਅਤੇ ਖੇਤਰਾਂ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 13,47,10,324 ਤਕ ਪਹੁੰਚ ਗਈ ਹੈ, ਜਦੋਂਕਿ ਹੁਣ ਤਕ ਇਸ ਵਾਇਰਸ ਨਾਲ 29.15 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ |
ਅਮਰੀਕਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਅਤੇ ਇਥੇ ਪੀੜਤਾਂ ਦੀ ਗਿਣਤੀ 3 ਕਰੋੜ 10 ਲੱਖ ਤੋਂ ਜ਼ਿਆਦਾ ਹੋ ਗਈ ਹੈ, ਜਦੋਂ 5 ਲੱਖ 61 ਹਜ਼ਾਰ 74 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਦੁਨੀਆ ਵਿਚ 1 ਕਰੋੜ ਤੋਂ ਜ਼ਿਆਦਾ ਕੋਰੋਨਾ ਪੀੜਤਾਂ ਦੀ ਗਿਣਤੀ ਵਾਲੇ ਦੇਸ਼ਾਂ ਵਿਚ ਸ਼ਾਮਲ ਬ੍ਰਾਜ਼ੀਲ ਦੂਜੇ ਸਥਾਨ 'ਤੇ ਹੈ | ਇੱਥੇ 1,33,73,174 ਲੋਕ ਇਸ ਵਾਇਰਸ ਨਾਲ ਪ੍ਰਭਾਵਿਤ ਹੋਏ ਹਨ | ਇੱਥੇ ਇਸ ਮਹਾਮਾਰੀ ਨਾਲ 3 ਲੱਖ 48 ਹਜ਼ਾਰ 718 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ |
ਭਾਰਤ ਵਿਚ ਵੀ ਕੋਰੋਨਾ ਦੇ ਮਾਮਲੇ ਫਿਰ ਤੋਂ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਇਥੇ ਵਿਸ਼ਵ ਵਿਚ ਨਵੇਂ ਪੀੜਤਾਂ ਦੀ ਗਿਣਤੀ ਦੇ ਮਾਮਲੇ ਇਹ ਪਹਿਲੇ ਸਥਾਨ 'ਤੇ ਪਹੁੰਚ ਗਿਆ ਹੈ, ਜਦੋਂਕਿ ਬ੍ਰਾਜ਼ੀਲ ਤੋਂ ਬਾਅਦ ਭਾਰਤ ਤੀਜੇ ਸਥਾਨ 'ਤੇ ਹੈ | ਪਿਛਲੇ 24 ਘੰਟਿਆਂ ਵਿਚ ਇਥੇ 1,45,384 ਨਵੇਂ
ਮਾਮਲੇ ਦਰਜ ਕੀਤੇ ਗਏ ਹਨ | ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ 1 ਕਰੋੜ 32 ਲੱਖ 5 ਹਜ਼ਾਰ 926 ਹੋ ਗਈ ਹੈ | ਉਥੇ ਹੀ ਇਸ ਦੌਰਾਨ 77,567 ਮਰੀਜ਼ ਸਿਹਤਮੰਦ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤਕ 1,19,90,859 ਮਰੀਜ਼ ਕੋਰੋਨਾ ਮੁਕਤ ਵੀ ਹੋ ਚੁੱਕੇ ਹਨ | ਸਰਗਰਮ ਮਾਮਲੇ 67,023 ਤੋਂ ਵੱਧ ਕੇ 10,46,631 ਹੋ ਗਏ ਹਨ | ਇਸ ਮਿਆਦ ਵਿਚ 794 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,68,436 ਹੋ ਗਈ ਹੈ | ਉਥੇ ਹੀ ਫ਼ਰਾਂਸ ਚੌਥੇ ਸਥਾਨ 'ਤੇ ਹੈ, ਇਥੇ ਕੋਰੋਨਾ ਵਾਇਰਸ ਨਾਲ ਹੁਣ ਤਕ 50 ਲੱਖ ਤੋਂ ਜ਼ਿਆਦਾ ਲੋਕ ਪੀੜਤ ਹੋਏ ਹਨ, ਜਦੋਂਕਿ 98,202 ਮਰੀਜ਼ਾਂ ਦੀ ਮੌਤ ਹੋਈ ਹੈ |