
ਇਸ ਤੋਂ ਬਾਅਦ ਕਰਨ ਗਿਲਹੋਤਰਾ ਅਤੇ ਅਦਾਕਾਰ ਸੋਨੂੰ ਸੂਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ਉੱਤੇ ਮੁਲਾਕਾਤ ਕੀਤੀ।
ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਅੱਜ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਦੇ ਪ੍ਰਧਾਨ ਕਰਨ ਗਿਲਹੋਤਰਾ ਨਾਲ ਮੁਹਾਲੀ ਵਿਖੇ ਵਿਸ਼ਵ ਪੱਧਰੀ ਪਲਾਕਸ਼ਾ ਯੂਨੀਵਰਸਿਟੀ ਦਾ ਦੌਰਾ ਕੀਤਾ।
sonu sood
ਇਸ ਤੋਂ ਬਾਅਦ ਕਰਨ ਗਿਲਹੋਤਰਾ ਅਤੇ ਅਦਾਕਾਰ ਸੋਨੂੰ ਸੂਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ਉੱਤੇ ਮੁਲਾਕਾਤ ਕੀਤੀ।
sonu sood captain meet
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨ ਪੀੜੀ ਨੂੰ ਆਲਮੀ ਪੱਧਰ ਦੀਆਂ ਸਿੱਖਿਆ ਸਹੂਲਤਾਂ ਦੇਂਣ ਲਈ ਵਿਸ਼ਵ ਪ੍ਰਸਿੱਧ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ। ਵਿਸ਼ਵ ਪੱਧਰੀ ਯੂਨੀਵਰਸਿਟੀ ਪਲਾਕਸ਼ਾ ਯੂਨੀਵਰਸਿਟੀ ਨੇ ਪੰਜਾਬ ਸਰਕਾਰ ਵੱਲੋਂ ਅਲਫਾ ਆਈ.ਟੀ. ਸਿਟੀ ਮੁਹਾਲੀ ਵਿਖੇ ਅਲਾਟ ਕੀਤੀ 50.12 ਏਕੜ ਜ਼ਮੀਨ ਉਤੇ ਆਪਣੇ ਕੈਂਪਸ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ।
university
ਦੂਜੇ ਪਾਸੇ ਅੱਜ ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂ ਸੂਦ, ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉੱਤੇ ਨਵੀਂ ਜਿੰਮੇਵਾਰੀ ਚੁੱਕੀ ਹੈ।
cm, sonu sood
ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ ਬਣ ਗਏ ਹਨ।
sonu sood and karan
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਨੂ ਸੂਦ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ।
sonu sood