
ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਉਸ ਨੂੰ ਦਿੱਲੀ ਪੁਲਿਸ ਨੇ ਪਟਿਆਲਾ ਤੋਂ ਜ਼ਬਰਦਸਤੀ ਚੁੱਕ ਕੇ ਕੁੱਟਿਆ ਹੈ।
ਬਠਿੰਡਾ: ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਨਾਲ ਕੁੱਟਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਲੱਖਾ ਸਿਧਾਣੇ ਦੇ ਚਾਚੇ ਦੇ ਪੁੱਤ ਗੁਰਦੀਪ ਸਿੰਘ ਉੱਤੇ ਪੁਲਿਸ ਤਸ਼ੱਦਦ ਦੇ ਦੋਸ਼ ਲੱਗੇ ਹਨ। ਦੇਰ ਰਾਤ ਲੱਖਾ ਸਿਧਾਣਾ ਦੇ ਚਚੇਰੇ ਭਰਾ ਗੁਰਦੀਪ ਸਿੰਘ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ। ਉਨ੍ਹਾਂ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਉਸ ਨੂੰ ਦਿੱਲੀ ਪੁਲਿਸ ਨੇ ਪਟਿਆਲਾ ਤੋਂ ਜ਼ਬਰਦਸਤੀ ਚੁੱਕ ਕੇ ਕੁੱਟਿਆ ਹੈ।
Lakha Sidhana
ਸਿਵਲ ਹਸਪਤਾਲ ਮੌਕੇ ਤੇ ਪਹੁੰਚੇ ਲੱਖਾ ਸਿਧਾਣਾ ਨੇ ਪੰਜਾਬ ਸਰਕਾਰ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਨ੍ਹਾਂ ਦਾ ਫੇਲਿਅਰ ਰਿਹਾ ਜੋ ਦਿੱਲੀ ਪੁਲਿਸ ਪੰਜਾਬ 'ਚ ਦਾਖਲ ਹੋ ਕੇ ਸਾਡੇ ਨੌਜਵਾਨਾਂ ਨਾਲ ਮਾਰਕੁੱਟ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ 'ਚ ਸਖਤ ਕਾਰਵਾਈ ਹੋਵੇ। ਇਸ ਮੌਕੇ ਵੱਡੀ ਗਿਣਤੀ ਵਿਚ ਬਠਿੰਡਾ ਦੇ ਸਰਕਾਰੀ ਹਸਪਤਾਲ ਪਹੁੰਚੇ ਪਿੰਡ ਸਿਧਾਣਾ ਦੇ ਲੋਕਾਂ ਨੇ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਕਿਸਾਨ ਅੰਦੋਲਨ ਵਿਚ ਸਮਰਥਨ ਕਰਨ ਬਾਰੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜੋ ਕਿ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
protest
ਸਿਧਾਣਾ ਪਿੰਡ ਵਾਸੀਆਂ ਮੁਤਾਬਕ ਪਿੰਡ ਦਾ ਮੁੰਡਾ ਗੁਰਦੀਪ ਸਿੰਘ ਜੋ ਲੱਖਾ ਸਿਧਾਣਾ ਨੇ ਚਾਚੇ ਦਾ ਮੁੰਡਾ ਹੈ ਉਹ ਤਿੰਨ ਦਿਨ ਪਹਿਲਾਂ ਪਟਿਆਲਾ 'ਚ ਲਾਅ ਦਾ ਪੇਪਰ ਦੇਣ ਗਿਆ ਸੀ ਤੇ ਉੱਥੋਂ ਪੁਲਿਸ ਨੇ ਉਸ ਨੂੰ ਚੁੱਕ ਲਿਆ। ਪੁਲਿਸ ਨੇ ਵਰਦੀ ਵੀ ਨਹੀਂ ਪਾਈ ਸੀ। ਦਿੱਲੀ ਲਿਜਾ ਕੇ ਉਸ ਨਾਲ ਮਾਰਕੁੱਟ ਕੀਤੀ ਗਈ।
brother