ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਨੂੰ ਲੈ ਨਵਜੋਤ ਸਿੱਧੂ ਨੇ ਵੀ ਰੱਖਿਆ ਅਪਣਾ ਪੱਖ
Published : Apr 11, 2021, 4:47 pm IST
Updated : Apr 11, 2021, 4:47 pm IST
SHARE ARTICLE
Navjot Sidhu
Navjot Sidhu

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ ਕਿ ਆਖਿਰ ਅਜੇ ਤਕ ਕਾਰਵਾਈ ਕਿਉਂ ਨਹੀਂ ਕੀਤੀ ਗਈ ਹੈ

ਅੰਮ੍ਰਿਤਸਰ : ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੇ ਵੀ ਆਪਣਾ ਪੱਖ ਰੱਖਿਆ ਹੈ ਤੇ ਦਿੱਲੀ ਪੁਲਿਸ ਨੂੰ ਕਰੜੇ ਹੱਥੀ ਲਿਆ ਹੈ। ਇਸੇ ਨਾਲ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ 'ਚ ਅਜੇ ਤਕ ਕੋਈ ਦਖ਼ਲ ਨਾ ਦਿੱਤੇ ਜਾਣ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।

Photo

ਨਵਜੋਤ ਸਿੱਧੂ ਨੇ ਲਿਖਿਆ ਕਿ ਸ਼ਰਮਨਾਕ ਹੈ ਕਿ ਦਿੱਲੀ ਪੁਲਿਸ ਨੂੰ ਸਾਡੇ ਅਧਿਕਾਰ ਖੇਤਰ 'ਚ ਪੰਜਾਬੀਆਂ ਨੂੰ ਤਸੀਹੇ ਕਰਨ ਦੀ ਮਨਜ਼ੂਰੀ ਹੈ। ਇਹ ਪੰਜਾਬ ਸਰਕਾਰ ਦੇ ਅਧਿਕਾਰ ਦੀ ਉਲੰਘਣਾ ਕਰਦਾ ਹੈ। ਇਹ ਕਿਸ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ? ਮਮਤਾ ਬੈਨਰਜੀ ਤੋਂ ਸਬਕ ਸਿੱਖਣਾ ਚਾਹੀਦਾ ਜਿਨ੍ਹਾਂ ਨੇ ਪੱਥਮ ਬੰਗਾਲ ਦੇ ਅਧਿਕਾਰ ਖੇਤਰ 'ਚ ਹਮਲੇ ਕੀਤੇ ਜਾਣ 'ਤੇ CBI ਨੂੰ ਸਲਾਖ਼ਾ ਦੇ ਪਿੱਛੇ ਪਾ ਦਿੱਤਾ।

Navjot SidhuNavjot Sidhu

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ ਕਿ ਆਖਿਰ ਅਜੇ ਤਕ ਕਾਰਵਾਈ ਕਿਉਂ ਨਹੀਂ ਕੀਤੀ ਗਈ ਹੈ।  ਦੱਸ ਦਈਏ ਕਿ ਨਵਜੋਤ ਸਿੱਧੂ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿਣ ਲੱਗ ਪਏ ਹਨ ਉਹ ਹਰ ਰੋਜ਼ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਸ਼ਾਇਰੀ ਅੰਦਾਜ਼ ਵਿਚ ਟਵੀਟ ਕਰਦੇ ਰਹਿੰਦੇ ਹਨ। ਉਹ ਪਹਿਲਾਂ ਵੀ ਸਰਕਾਰ ਨੂੰ ਕਰੜੇ ਹੱਥੀਂ ਲੈ ਚੁੱਕੇ ਹਨ।  

brother
 

ਦੱਸ ਦਈਏ ਕਿ ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਨਾਲ ਕੁੱਟਮਾਰ ਕੀਤੀ ਗਈ ਹੈ ਜਿਸ ਤੋਂ ਬਾਅਦ ਦੇਰ ਰਾਤ ਲੱਖਾ ਸਿਧਾਣਾ ਦੇ ਚਚੇਰੇ ਭਰਾ ਗੁਰਦੀਪ ਸਿੰਘ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਉਸ ਨੂੰ ਦਿੱਲੀ ਪੁਲਿਸ ਨੇ ਪਟਿਆਲਾ ਤੋਂ ਜ਼ਬਰਦਸਤੀ ਚੁੱਕ ਕੇ ਕੁੱਟਿਆ ਹੈ। 

Lakha SidhanaLakha Sidhana

ਸਿਵਲ ਹਸਪਤਾਲ ਮੌਕੇ ਤੇ ਪਹੁੰਚੇ ਲੱਖਾ ਸਿਧਾਣਾ ਨੇ ਪੰਜਾਬ ਸਰਕਾਰ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਨ੍ਹਾਂ ਦਾ ਫੇਲਿਅਰ ਰਿਹਾ ਜੋ ਦਿੱਲੀ ਪੁਲਿਸ ਪੰਜਾਬ 'ਚ ਦਾਖਲ ਹੋ ਕੇ ਸਾਡੇ ਨੌਜਵਾਨਾਂ ਨਾਲ ਮਾਰਕੁੱਟ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ 'ਚ ਸਖ਼ਤ ਕਾਰਵਾਈ ਹੋਵੇ। ਇਸ ਮੌਕੇ ਵੱਡੀ ਗਿਣਤੀ ਵਿਚ ਬਠਿੰਡਾ ਦੇ ਸਰਕਾਰੀ ਹਸਪਤਾਲ ਪਹੁੰਚੇ ਪਿੰਡ ਸਿਧਾਣਾ ਦੇ ਲੋਕਾਂ ਨੇ ਕਿਹਾ ਕਿ  ਦਿੱਲੀ ਪੁਲਿਸ ਵੱਲੋਂ ਕਿਸਾਨ ਅੰਦੋਲਨ ਵਿਚ ਸਮਰਥਨ ਕਰਨ ਬਾਰੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜੋ ਕਿ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement