
ਗੋਤਾਖੋਰਾਂ ਦੇ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਉਨ੍ਹਾਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ।
ਪਟਿਆਲਾ: ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਵਿਚ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਗਏ। ਦਰਅਸਲ ਅੱਜ ਪ੍ਰੋਗਰਾਮ ਦੇ ਮੁਤਾਬਿਕ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਨੂੰ ਤੇਜ਼ ਕਰਨ ਲਈ ਭਾਖੜਾ ਨਹਿਰ 'ਤੇ ਧਰਨਾ ਲਗਾਇਆ ਅਤੇ ਰੋਡ ਜਾਮ ਕੀਤਾ। ਇਸ ਦੌਰਾਨ ਸਾਂਝਾ ਅਧਿਆਪਕ ਮੋਰਚਾ ਦੇ ਕਾਰਕੁਨਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਪੁਲਿਸ ਨੇ ਸੜਕਾਂ 'ਤੇ ਦੌੜਾ ਦੌੜਾ ਕੇ ਕੁੱਟਿਆ।
ਇਸ ਵਿਚਕਾਰ ਦੋ ਬੇਰੁਜ਼ਗਾਰ ਅਧਿਆਪਕ ਭਾਰਤ ਫ਼ਾਜ਼ਿਲਕਾ ਅਤੇ ਅਮਨ ਫ਼ਾਜ਼ਿਲਕਾ ਨੇ ਨਹਿਰ ਵਿਚ ਛਾਲਾਂ ਮਾਰ ਦਿੱਤੀਆਂ ਗਈਆਂ। ਗੋਤਾਖੋਰਾਂ ਦੇ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਉਨ੍ਹਾਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ।