ਪਿਛਲੇ ਸਾਲਾਂ ਦੌਰਾਨ ਕਤਲਾਂ ਦਾ ਰੁਝਾਨ ਘਟਿਆ: ਡੀਜੀਪੀ ਵੀ.ਕੇ. ਭਾਵਰਾ
Published : Apr 11, 2022, 5:16 pm IST
Updated : Apr 11, 2022, 6:52 pm IST
SHARE ARTICLE
Punjab DGP VK Bhawra
Punjab DGP VK Bhawra

DGP ਪੰਜਾਬ ਵੱਲੋਂ ਲੋਕਾਂ ਨੂੰ ਸੂਬੇ 'ਚ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਪੁਲਿਸ ਨਾਲ ਇਕਜੁੱਟ ਹੋਣ ਦੀ ਅਪੀਲ

ਪੰਜਾਬ ਪੁਲਿਸ ਵੱਲੋਂ 2022 ਵਿੱਚ 16 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼, ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ 98 ਵਿਅਕਤੀ ਗ੍ਰਿਫਤਾਰ
ਡੀਜੀਪੀ ਪੰਜਾਬ ਵੱਲੋਂ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਹਥਿਆਰਾਂ ਦੀ ਵਰਤੋਂ ਸਿਰਫ ਆਪਣੀ ਸੁਰੱਖਿਆ ਲਈ ਕਰਨ ਦੀ ਅਪੀਲ

ਚੰਡੀਗੜ੍ਹ : ਨਵ-ਗਠਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਹਰਕਤ ਵਿੱਚ ਆਉਂਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਸੂਬੇ ਦੇ ਲੋਕਾਂ ਨੂੰ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਲਈ ਪੁਲਿਸ ਬਲ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ।

DGP VK Bhawra DGP VK Bhawra

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਏਜੀਟੀਐਫ ਦਾ ਗਠਨ ਕੀਤਾ ਗਿਆ ਤਾਂ ਜੋ ਖੁਫੀਆ ਜਾਣਕਾਰੀ ਦੀ ਵਰਤੋਂ ਕਰਕੇ ਅਤੇ ਪੰਜਾਬ ਪੁਲਿਸ ਦੀਆਂ ਖੇਤਰੀ ਯੂਨਿਟਾਂ ਦੇ ਤਾਲਮੇਲ ਨਾਲ ਗੈਂਗਸਟਰਾਂ ਵਿਰੁੱਧ ਕਾਰਵਾਈ ਹੋਰ ਤੇਜ਼ ਕੀਤੀ ਜਾ ਸਕੇ। ਏਜੀਟੀਐਫ ਸਿੱਧੇ ਤੌਰ ‘ਤੇ ਡੀਜੀਪੀ ਪੰਜਾਬ ਦੀ ਨਿਗਰਾਨੀ ਹੇਠ ਕੰਮ ਕਰੇਗੀ।

ਆਪਣੀ ਪਲੇਠੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਜੀਪੀ ਵੀ.ਕੇ. ਭਾਵਰਾ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਨਾਲ ਸਬੰਧਤ ਕਤਲਾਂ ਵਿੱਚ ਵਾਧਾ ਹੋਣ ਬਾਰੇ ਹਾਲ ਹੀ ਵਿੱਚ ਮੀਡੀਆ ਰਿਪੋਰਟਾਂ ਸਾਹਮਣੇ ਆਈਆਂ ਹਨ ਪਰ ਅਸਲ ਵਿੱਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਕਤਲਾਂ ਦੇ ਰੁਝਾਨ ਵਿੱਚ ਕਮੀ ਆਈ ਹੈ। ਇਸ ਮੌਕੇ ਡੀਜੀਪੀ ਦੇ ਨਾਲ ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਪ੍ਰਮੋਦ ਬਾਨ, ਜੋ ਕਿ ਏਜੀਟੀਐਫ ਦੇ ਮੁਖੀ ਹਨ, ਵੀ ਮੌਜੂਦ ਸਨ।

crimecrime

ਅਪਰਾਧ ਸਬੰਧੀ ਅੰਕੜਿਆਂ ਅਨੁਸਾਰ ਸੂਬੇ ਵਿੱਚ ਇਸ ਸਾਲ ਲਗਭਗ 100 ਦਿਨਾਂ ਵਿੱਚ 158 ਕਤਲ ਹੋਏ ਹਨ, ਜਿਸ ਨਾਲ ਪ੍ਰਤੀ ਮਹੀਨਾ ਔਸਤਨ 50 ਕਤਲ ਬਣਦੀ ਹੈ, ਜਦੋਂ ਕਿ ਪਿਛਲੇ ਸਾਲਾਂ ਦੌਰਾਨ, ਕਤਲਾਂ ਦੀ ਗਿਣਤੀ ਸਾਲ 2021 ਅਤੇ ਸਾਲ 2020 ਵਿੱਚ ਕ੍ਰਮਵਾਰ 724 ਅਤੇ 757 ਸੀ ਜਿਸ ਨਾਲ ਸਾਲ 2021 ਅਤੇ ਸਾਲ 2020 ਲਈ ਔਸਤਨ ਮਹੀਨਾਵਾਰ ਕਤਲਾਂ ਦੀ ਗਿਣਤੀ ਕ੍ਰਮਵਾਰ 60 ਅਤੇ 65 ਰਹੀ ਹੈ।

ਅਪਰਾਧ ਦੇ ਗ੍ਰਾਫ਼ ਨੂੰ ਹੋਰ ਹੇਠਾਂ ਲਿਆਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਡੀਜੀਪੀ ਨੇ ਕਿਹਾ, “ਪੰਜਾਬ ਪੁਲਿਸ ਸੂਬੇ ਵਿੱਚ ਗੈਂਗਸਟਰ ਸਭਿਆਚਾਰ ਨੂੰ ਖ਼ਤਮ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਕੋਸ਼ਿਸ਼ਾਂ ਜਾਰੀ ਰਹਿਣਗੀਆਂ।”

DGP VK Bhawra DGP VK Bhawra

ਹੋਰ ਵੇਰਵੇ ਦਿੰਦਿਆਂ ਡੀਜੀਪੀ ਵੀ.ਕੇ. ਭਾਵਰਾ ਨੇ ਦੱਸਿਆ ਕਿ 1 ਜਨਵਰੀ, 2022 ਤੋਂ ਸੰਗਠਿਤ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀਆਂ ਵੱਖ-ਵੱਖ ਯੂਨਿਟਾਂ ਨੇ ਇਹਨਾਂ ਗਤੀਵਿਧੀਆਂ ਵਿੱਚ ਸ਼ਾਮਲ 16 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਹਨਾਂ ਵਿੱਚ ਸ਼ਾਮਲ 98 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਹਥਿਆਰਾਂ ਦਾ ਵੱਡੀ ਖੇਪ ਵੀ ਬਰਾਮਦ ਕੀਤੀ ਗਈ ਹੈ, ਜਿਸ ਵਿੱਚ ਚਾਰ ਰਾਈਫਲਾਂ ਅਤੇ 68 ਪਿਸਤੌਲ/ਰਿਵਾਲਵਰ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਅਪਰਾਧੀਆਂ ਵੱਲੋਂ ਵਰਤੇ ਜਾਂਦੇ 30 ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਸੂਬੇ ਵਿੱਚ 2022 ਵਿੱਚ 6 ਗੈਂਗਸਟਰ ਅਪਰਾਧਾਂ ਨਾਲ ਸਬੰਧਤ ਕਤਲ ਹੋਏ, ਜਿਹਨਾਂ ਨੂੰ ਪੇਸ਼ੇਵਰ ਢੰਗ ਨਾਲ ਜਾਂਚ ਉਪਰੰਤ ਸੁਲਝਾਇਆ ਗਿਆ ਅਤੇ ਇਹਨਾਂ ਮਾਮਲਿਆਂ ਵਿੱਚ ਸ਼ਾਮਲ ਕੁੱਲ 24 ਦੋਸ਼ੀਆਂ ਨੂੰ 7 ਪਿਸਤੌਲਾਂ, 18 ਕਾਰਤੂਸਾਂ ਅਤੇ 7 ਵਾਹਨਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਅੰਨ੍ਹੇ ਕਤਲ ਸਨ, ਜਿਨ੍ਹਾਂ ਵਿੱਚ ਦੋਸ਼ੀਆਂ ਦੀ ਪਛਾਣ ਨਹੀਂ ਸੀ। ਉਨ੍ਹਾਂ ਅੱਗੇ ਕਿਹਾ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। 

ਡੀਜੀਪੀ ਨੇ ਕਿਹਾ ਕਿ ਇਸ ਤੋਂ ਇਲਾਵਾ, ਸਾਲ 2022 ਦੌਰਾਨ 9 ਕਤਲ ਹੋਏ ਸਨ ਜਿਹਨਾਂ ਨਾਲ ਆਮ ਲੋਕਾਂ ਵਿੱਚ ਸਨਸਨੀ ਫੈਲ ਗਈ ਸੀ, ਦਾ ਗੈਂਗਸਟਰਾਂ ਨਾਲ ਸਬੰਧ ਨਹੀਂ ਪਾਇਆ ਗਿਆ।  ਉਹਨਾਂ ਅੱਗੇ ਕਿਹਾ ਕਿ ਇਹਨਾਂ ਮਾਮਲਿਆਂ ਨੂੰ ਵੀ ਸੁਲਝਾ ਲਿਆ ਗਿਆ ਹੈ ਅਤੇ ਇਹਨਾਂ ਵਿੱਚ ਸ਼ਾਮਲ ਜ਼ਿਆਦਾਤਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਪਰਾਧਾਂ ਪਿੱਛੇ ਪਰਿਵਾਰਕ/ਵਿਆਹੁਤਾ ਝਗੜਾ, ਰੰਜਿਸ਼ ਜਾਂ ਪੈਸੇ ਦਾ ਝਗੜਾ ਆਦਿ ਮੁੱਖ ਕਾਰਨ ਪਾਏ ਗਏ ਹਨ।

Punjab GovernmentPunjab Government

ਪੰਜਾਬ ਪੁਲਿਸ ਦੀ ਸਰਗਰਮ ਪਹੁੰਚ ਅਤੇ ਸਮੇਂ ਸਿਰ ਦਖ਼ਲ ਦੀ ਉਦਾਹਰਣ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਹਾਲ ਹੀ ਵਿੱਚ ਇੱਕ ਇਮੀਗ੍ਰੇਸ਼ਨ ਸਲਾਹਕਾਰ ਦੀ ਹੱਤਿਆ, ਇੱਕ ਵਿਰੋਧੀ ਗੈਂਗ ਮੈਂਬਰ ਦੀ ਹੱਤਿਆ, ਇੱਕ ਵਿਦਿਆਰਥੀ (ਪ੍ਰਮੁੱਖ ਪੇਸ਼ੇਵਰ ਦਾ ਪੁੱਤਰ) ਨੂੰ ਅਗਵਾ ਕਰਨ ਅਤੇ ਇੱਕ ਵਪਾਰੀ ਦੀ ਹੱਤਿਆ ਵਰਗੇ ਗੈਂਗਸਟਰਾਂ ਨਾਲ ਸਬੰਧਤ ਚਾਰ ਗੰਭੀਰ ਅਪਰਾਧਾਂ ਨੂੰ ਰੋਕਣ ਵਿੱਚ ਸਫਲਤਾਪੂਰਵਕ ਕਾਮਯਾਬੀ ਹਾਸਲ ਕੀਤੀ ਹੈ।

DGP VK Bhawra DGP VK Bhawra

ਡੀਜੀਪੀ ਨੇ ਇਹ ਵੀ ਕਿਹਾ ਕਿ ਲਾਇਸੰਸਸ਼ੁਦਾ ਹਥਿਆਰ ਨਿੱਜੀ ਸੁਰੱਖਿਆ ਲਈ ਹੁੰਦੇ ਹਨ ਨਾ ਕਿ ਅਪਰਾਧ ਕਰਨ ਜਾਂ ਨਿੱਜੀ ਰੰਜਿਸ਼ਾਂ ਲਈ। ਉਹਨਾਂ ਕਿਹਾ, “ਮੈਂ ਸਾਰੇ ਅਸਲਾ ਲਾਇਸੈਂਸ ਧਾਰਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਹਥਿਆਰਾਂ ਦੀ ਵਰਤੋਂ ਸਿਰਫ ਆਪਣੀ ਸੁਰੱਖਿਆ ਲਈ ਕਰਨ।” ਦੱਸਣਯੋਗ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਰਗਰਮ ਗੈਂਗਸਟਰਾਂ ਵਿਰੁੱਧ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕਰ ਰਹੀ ਹੈ ਅਤੇ ਪਿਛਲੇ ਕੁਝ ਸਾਲਾਂ ਦੌਰਾਨ ਏ, ਬੀ ਅਤੇ ਸੀ ਸ਼੍ਰੇਣੀਆਂ ਦੇ 545 ਗੈਂਗਸਟਰਾਂ ਦੀ ਸਫਲਤਾਪੂਰਵਕ ਪਛਾਣ ਕੀਤੀ ਜਾ ਚੁੱਕੀ ਹੈ। ਇਹਨਾਂ ਗੈਂਗਸਟਰਾਂ ਵਿੱਚੋਂ 515 ਗੈਂਗਸਟਰਾਂ ਵਿਰੁੱਧ ਪਹਿਲਾਂ ਹੀ ਪ੍ਰਭਾਵੀ ਕਾਰਵਾਈ ਕਰਕੇ ਵੱਡੀ ਗਿਣਤੀ ਵਿੱਚ ਹਥਿਆਰ, ਵਾਹਨ ਅਤੇ ਸੰਚਾਰ ਉਪਕਰਨ ਬਰਾਮਦ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement