
ਮੁੱਖ ਮੰਤਰੀ ਭਗਵਤ ਮਾਨ ਵਲੋਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 13 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
Punjab Cabinet meeting will be held on April 13
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵਤ ਮਾਨ ਵਲੋਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ ਅਤੇ ਸੂਬੇ ਦੇ ਲੋਕਾਂ ਦੇ ਹਿੱਤ ਵਿਚ ਕਈ ਐਲਾਨ ਕੀਤੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਮਾਨ ਸਰਕਾਰ ਦੀਆਂ ਪਿਛਲੀਆਂ ਕੈਬਨਿਟ ਮੀਟਿੰਗਾਂ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ, ਜਿਨ੍ਹਾਂ ਦੀ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਸੂਬੇ ਵਿਚੋਂ ਬੇਰੁਜ਼ਗਾਰੀ ਖ਼ਤਮ ਕਰਨ ਲਈ 25 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ।